Welcome to Canadian Punjabi Post
Follow us on

01

July 2025
 
ਅੰਤਰਰਾਸ਼ਟਰੀ

ਫਰਾਂਸ 'ਚ ਵਿਅਕਤੀ ਵਲੋਂ ਚਾਕੂ ਨਾਲ ਬੱਚਿਆਂ ਉਤੇ ਹਮਲਾ, 8 ਬੱਚੇ ਜ਼ਖਮੀ

June 08, 2023 04:48 PM

ਪੈਰਿਸ, 9 ਜੂਨ (ਪੋਸਟ ਬਿਊਰੋ):ਫਰਾਂਸ ਵਿੱਚ ਚਾਕੂ ਮਾਰਨ ਦੀ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਅਣਪਛਾਤੇ ਹਮਲਾਵਰ ਨੇ ਕਈ ਬੱਚਿਆਂ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ 'ਚ 8 ਬੱਚੇ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਫ੍ਰੈਂਚ ਐਲਪਸ ਦੇ ਐਨੇਸੀ ਕਸਬੇ 'ਚ ਵੀਰਵਾਰ ਸਵੇਰੇ 9:45 'ਤੇ ਹਮਲਾਵਰ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਇਸ ਵਿੱਚ ਕੁੱਲ 8 ਬੱਚੇ ਗੰਭੀਰ ਜ਼ਖ਼ਮੀ ਹੋ ਗਏ। ਸੁਰੱਖਿਆ ਬਲਾਂ ਨੇ ਹਮਲਾਵਰ ਨੂੰ ਫੜ੍ਹ ਲਿਆ।
ਗ੍ਰਹਿ ਮੰਤਰੀ ਗੇਰਾਲਡ ਡਰਮਨਿਨ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਸਾਰੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਗ੍ਰਿਫਤਾਰ ਕੀਤੇ ਗਏ ਸ਼ੱਕੀ ਦੀ ਪਛਾਣ ਸੀਰੀਆ ਤੋਂ ਆਏ ਗੈਰ-ਕਾਨੂੰਨੀ ਸ਼ਰਨਾਰਥੀ ਵਜੋਂ ਹੋਈ ਹੈ। ਹਮਲਾਵਰ ਨੇ 3 ਤੋਂ 5 ਸਾਲ ਦੇ ਕਰੀਬ 8 ਬੱਚਿਆਂ ੂੰ ਚਾਕੂ ਨਾਲ ਜ਼ਖਮੀ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਜਨਵਰੀ 2023 ਵਿਚ ਫਰਾਂਸ ਦੇ ਪੈਰਿਸ ਵਿਚ ਇਕ ਰੇਲਵੇ ਸਟੇਸ਼ਨ 'ਤੇ ਇਕ ਵਿਅਕਤੀ ਨੇ ਚਾਕੂ ਨਾਲ ਕਈ ਲੋਕਾਂ ਨੂੰ ਜ਼ਖਮੀ ਕਰ ਦਿੱਤਾ ਸੀ। ਇਹ ਘਟਨਾ ਪੈਰਿਸ ਦੇ ਸਭ ਤੋਂ ਬਿਜ਼ੀ ਰੇਲਵੇ ਸਟੇਸ਼ਨ ਗਾਰੇ ਡੂ ਨੌਰਡ 'ਤੇ ਵਾਪਰੀ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਹਮਲਾਵਰ 'ਤੇ ਕਈ ਰਾਊਂਡ ਫਾਇਰ ਕੀਤੇ ਸਨ। ਇਸ ਦੌਰਾਨ ਹਮਲਾਵਰ ਗੰਭੀਰ ਜ਼ਖ਼ਮੀ ਹੋ ਗਿਆ ਉਸ ਨੂੰ ਹਸਪਤਾਲ ਲਿਜਾਇਆ ਗਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ