Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਅਫਗਾਨਿਸਤਾਨ 'ਚ ਡਿਪਟੀ ਗਵਰਨਰ ਦੀ ਮੌਤ ਦੇ ਸ਼ੋਕ ਪ੍ਰੋਗਰਾਮ ਦੌਰਾਨ ਹੋਇਆ ਬੰਬ ਧਮਾਕਾ, 11 ਦੀ ਮੌਤ

June 08, 2023 04:56 PM

ਕਾਬੁਲ, 9 ਜੂਨ (ਪੋਸਟ ਬਿਊਰੋ):ਅਫਗਾਨਿਸਤਾਨ 'ਚ ਇਕ ਸਮਾਗਮ ਦੌਰਾਨ ਹੋਏ ਜ਼ਬਰਦਸਤ ਬੰਬ ਧਮਾਕੇ 'ਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 30 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ। ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਫੈਲ ਗਈ ਹੈ। ਇਹ ਘਟਨਾ ਵੀਰਵਾਰ ਨੂੰ ਅਫਗਾਨਿਸਤਾਨ ਦੇ ਬਦਖਸ਼ਾਨ ਸੂਬੇ 'ਚ ਇਕ ਪ੍ਰੋਗਰਾਮ ਦੌਰਾਨ ਵਾਪਰੀ। ਇਹ ਸਮਾਗਮ ਸੂਬੇ ਦੇ ਡਿਪਟੀ ਗਵਰਨਰ ਨਿਸਾਰ ਅਹਿਮਦ ਅਹਿਮਦੀ ਦੀ ਯਾਦ ਵਿੱਚ ਕਰਵਾਇਆ ਗਿਆ ਸੀ, ਜਿਨ੍ਹਾਂ ਦੀ ਕੁਝ ਦਿਨ ਪਹਿਲਾਂ ਹੱਤਿਆ ਕਰ ਦਿੱਤੀ ਗਈ ਸੀ। ਗ੍ਰਹਿ ਮੰਤਰਾਲੇ ਦੇ ਤਾਲਿਬਾਨ-ਨਿਯੁਕਤ ਬੁਲਾਰੇ ਅਬਦੁਲ ਨਫੀ ਟਾਕੋਰ ਨੇ ਕਿਹਾ ਕਿ ਨਵਾਬੀ ਮਸਜਿਦ ਨੇੜੇ ਹੋਏ ਧਮਾਕੇ ਵਿੱਚ ਮਾਰੇ ਗਏ ਲੋਕਾਂ ਵਿੱਚ ਇੱਕ ਸਾਬਕਾ ਤਾਲਿਬਾਨ ਪੁਲਿਸ ਅਧਿਕਾਰੀ ਵੀ ਸ਼ਾਮਲ ਹੈ।
ਟਾਕੋਰ ਨੇ ਖਦਸ਼ਾ ਪ੍ਰਗਟਾਇਆ ਕਿ ਮ੍ਰਿਤਕਾਂ ਦੀ ਗਿਣਤੀ ਵਧ ਸਕਦੀ ਹੈ। ਹਮਲਾ ਸਪੱਸ਼ਟ ਤੌਰ 'ਤੇ ਨਿਸਾਰ ਅਹਿਮਦ ਅਹਿਮਦੀ ਦੀ ਯਾਦ ਵਿਚ ਆਯੋਜਿਤ ਇਕ ਪ੍ਰੋਗਰਾਮ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਅਹਿਮਦੀ ਦੀ ਮੰਗਲਵਾਰ ਨੂੰ ਕਾਰ ਬੰਬ ਧਮਾਕੇ ਰਾਹੀਂ ਹੱਤਿਆ ਕਰ ਦਿੱਤੀ ਗਈ ਸੀ। ਇਹ ਹਮਲਾ ਬਦਖਸ਼ਾਨ ਸੂਬੇ ਦੀ ਰਾਜਧਾਨੀ ਫੈਜ਼ਾਬਾਦ 'ਚ ਹੋਇਆ, ਜਿਸ 'ਚ ਉਸ ਦਾ ਡਰਾਈਵਰ ਵੀ ਮਾਰਿਆ ਗਿਆ ਅਤੇ 10 ਹੋਰ ਜ਼ਖਮੀ ਹੋ ਗਏ। ਤਾਲਿਬਾਨ ਦੇ ਸੂਚਨਾ ਅਤੇ ਸੱਭਿਆਚਾਰ ਦੇ ਇੰਚਾਰਜ ਮੋਜ਼ੂਦੀਨ ਅਹਿਮਦੀ ਨੇ ਵੀਰਵਾਰ ਨੂੰ ਹੋਏ ਧਮਾਕੇ ਅਤੇ ਬਗਲਾਨ ਦੇ ਸਾਬਕਾ ਪੁਲਿਸ ਮੁਖੀ ਸੈਫੁੱਲਾ ਸ਼ਮੀਮ ਦੀ ਮੌਤ ਦੀ ਪੁਸ਼ਟੀ ਕੀਤੀ। ਅਫਗਾਨਿਸਤਾਨ ਦੇ ਇੱਕ ਸੂਬੇ ਦੇ ਸਾਬਕਾ ਡਿਪਟੀ ਗਵਰਨਰ ਨਿਸਾਰ ਅਹਿਮਦ ਅਹਿਮਦੀ ਦੀ ਹੱਤਿਆ ਤੋਂ ਬਾਅਦ ਇੱਕ ਸਮਾਗਮ ਆਯੋਜਿਤ ਕੀਤਾ ਗਿਆ ਸੀ। ਇਸ ਦੌਰਾਨ ਲੋਕ ਇਕੱਠੇ ਹੋ ਗਏ। ਕਿਸੇ ਵੀ ਸੰਗਠਨ ਨੇ ਤੁਰੰਤ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ