Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ
 
ਟੋਰਾਂਟੋ/ਜੀਟੀਏ

ਕਈ ਗੱਡੀਆਂ ਦਰਮਿਆਨ ਹੋਈ ਟੱਕਰ ਵਿੱਚ ਮਹਿਲਾ ਹਲਾਕ, 7 ਜ਼ਖ਼ਮੀ

June 08, 2023 11:33 PM

ਮਿਸੀਸਾਗਾ, 8 ਜੂਨ (ਪੋਸਟ ਬਿਊਰੋ) : ਮਿਸੀਸਾਗਾ ਵਿੱਚ ਇੱਕ ਟਰਾਂਜਿ਼ਟ ਬੱਸ ਦੇ ਕਈ ਗੱਡੀਆਂ ਨਾਲ ਟਕਰਾ ਜਾਣ ਕਾਰਨ ਇੱਕ ਮਹਿਲਾ ਦੀ ਮੌਤ ਹੋ ਗਈ ਜਦਕਿ ਅੱਠ ਹੋਰ ਜ਼ਖ਼ਮੀ ਹੋ ਗਏ।
ਜ਼ਬਰਦਸਤ ਹਾਦਸੇ ਦੀਆਂ ਖਬਰਾਂ ਦੇ ਕੇ ਵੀਰਵਾਰ ਸਵੇਰੇ 9:30 ਵਜੇ ਪੀਲ ਰੀਜਨਲ ਪੁਲਿਸ ਨੂੰ ਰੈਕਸਵੱੁਡ ਰੋਡ ਤੇ ਡੈਰੀ ਰੋਡ ਈਸਟ ਏਰੀਆ ਵਿੱਚ ਸੱਦਿਆ ਗਿਆ। ਇੱਕ ਮਹਿਲਾ, ਜੋ ਕਿ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਈ ਸੀ, ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੇ ਦਮ ਤੋੜ ਦਿੱਤਾ।ਪੀਲ ਰੀਜਨਲ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਅੱਠ ਗੱਡੀਆਂ ਸ਼ਾਮਲ ਸਨ।ਘਟਨਾ ਵਾਲੀ ਥਾਂ ਦੀਆਂ ਤਸਵੀਰਾਂ ਤੋਂ ਪਤਾ ਲੱਗਿਆ ਕਿ ਬੈੱਕ ਟੈਕਸੀ ਕੈਬ ਨੂੰ ਸੱਭ ਤੋਂ ਵੱਧ ਨੁਕਸਾਨ ਹੋਇਆ।
ਪੈਰਾਮੈਡਿਕਸ ਨੇ ਦੱਸਿਆ ਕਿ ਇੱਕ ਵਿਅਕਤੀ ਦੀ ਹਾਲਤ ਗੰਭੀਰ ਹੈ ਜਦਕਿ ਸੱਤ ਹੋਰਨਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾਂਦੀ ਹੈ। ਪੀਲ ਰੀਜਨਲ ਪੁਲਿਸ ਕਾਂਸਟੇਬਲ ਸਾਰਾਹ ਪੈਟਨ ਨੇ ਆਖਿਆ ਕਿ ਸੱਭ ਤੋਂ ਪਹਿਲਾਂ ਮਿਸੀਸਾਗਾ ਟਰਾਂਜਿ਼ਟ ਬੱਸ ਕਿਸੇ ਗੱਡੀ ਨਾਲ ਟਕਰਾਈ ਤੇ ਫਿਰ ਇੱਕ ਤੋਂ ਬਾਅਦ ਇੱਕ ਗੱਡੀਆਂ ਇੱਕ ਦੂਜੇ ਵਿੱਚ ਟਕਰਾਉਂਦੀਆਂ ਗਈਆਂ।ਮਹਿਲਾ ਬੱਸ ਡਰਾਈਵਰ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਨਹੀਂ ਦੱਸੀ ਜਾਂਦੀ। ਅਜੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਉਸ ਉੱਤੇ ਚਾਰਜਿਜ਼ ਲਾਏ ਜਾਣਗੇ ਜਾਂ ਨਹੀਂ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ