Welcome to Canadian Punjabi Post
Follow us on

16

September 2024
ਬ੍ਰੈਕਿੰਗ ਖ਼ਬਰਾਂ :
ਕਾਊਂਸਲਰ ਨਿਕ ਰੂਲਰ ਹੋਣਗੇ ਸ਼ਹਿਰ ਦੇ ਨਵੇਂ ਫਾਇਰ ਚੀਫਬਰੈਂਪਟਨ ਦੇ ਮੌਸਮ `ਤੇ ਇੱਕ ਨਜ਼ਰ, ਅੱਜ ਧੁੱਪ ਨਿਕਲੀ ਰਹੇਗੀਤਿੰਨ ਮੋਟਰਸਾਈਕਲਾਂ, ਇੱਕ ਪਿਕਅਪ ਟਰੱਕ ਅਤੇ ਐੱਸਯੂਵੀ ਦੀ ਟੱਕਰ ਵਿੱਚ ਗਰੇਟਰ ਸੁਡਬਰੀ ਨਿਵਾਸੀ ਦੀ ਮੌਤ, ਦੋ ਜ਼ਖਮੀਕੈਲਗਰੀ ਪੁਲਿਸ ਨੇ ਹਵਾਈ ਅੱਡੇ `ਤੇ ਲੈਨੀ ਮੈਕਡਾਨਲਡ ਦੀ ਜਾਨ ਬਚਾਉਣ ਵਿੱਚ ਮਦਦ ਕਰਣ ਵਾਲੇ 3 ਕੈਲਗਰੀ ਵਾਸੀਆਂ ਨੂੰ ਕੀਤਾ ਸਨਮਾਨਿਤਮਾਰਿਸਬਰਗ ਵਿੱਚ ਅਪਰ ਕੈਨੇਡਡਾ ਵਿਲੇਜ ਵਿੱਚ ਨਵੀਂ ਕੈਨੇਡੀਅਨ ਘੋੜੇ ਦੀ ਮੂਰਤੀ ਕੀਤੀ ਸਥਾਪਿਤਈਟੋਬਿਕੋਕ ਵਿੱਚ ਵਾਹਨ ਪਲਟਣ ਕਾਰਨ 1 ਵਿਅਕਤੀ ਜਖ਼ਮੀਓਂਟਾਰੀਓ ਫਾਰਮਾਸਿਸਟਾਂ ਦੇ ਕਾਰਜ ਖੇਤਰ ਨੂੰ ਹੋਰ ਵਧਾਉਣ `ਤੇ ਕੀਤਾ ਜਾ ਰਿਹਾ ਵਿਚਾਰਚੰਡੀਗੜ੍ਹ ਗ੍ਰੇਨੇਡ ਹਮਲਾ: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਸਿੱਧ ਹੋਏ, ਜਾਂਚ `ਚ ਹੋਇਆ ਖੁਲਾਸਾ
 
ਪੰਜਾਬ

ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਸਾਥੀ ਦਵਿੰਦਰ ਸਿੰਘ ਤੋਂ ਰੂਪਨਗਰ ਪੁਲਿਸ ਨੇ 4 ਪਿਸਤੌਲਾਂ ਕੀਤੀਆਂ ਬਰਾਮਦ

June 09, 2023 06:27 AM

ਚੰਡੀਗੜ੍ਹ, 9 ਜੂਨ (ਪੋਸਟ ਬਿਊਰੋ): ਰੂਪਨਗਰ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਸਾਥੀ ਦਵਿੰਦਰ ਸਿੰਘ 4 ਪਿਸਤੌਲਾਂ ਅਤੇ 20 ਜਿੰਦਾ ਕਾਰਤੂਸ ਬ੍ਰਾਮਦ ਕੀਤੇ।
ਐਸ.ਐਸ.ਪੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਗੌਰਵ ਯਾਦਵ ਦੇ ਹੁਕਮਾਂ ਤਹਿਤ ਜ਼ਿਲ੍ਹਾ ਪੱਧਰ ਉਤੇ ਗੈਂਗਸ਼ਟਰਾਂ ਅਤੇ ਮਾਫੀਆ ਖਿਲਾਫ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਗੈਰ ਸਮਾਜੀ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੀ.ਪੀ.ਐਸ. ਕਪਤਾਨ ਪੁਲਿਸ (ਡਿਟੈਕਟਿਵ) ਨਵਨੀਤ ਸਿੰਘ ਮਾਹਲ, ਅਤੇ ਪੀ.ਪੀ.ਐਸ. ਉਪ ਕਪਤਾਨ ਪੁਲਿਸ (ਡਿਟੈਕਟਿਵ) ਸ. ਤਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਇੰਚਾਰਜ ਸੀ.ਆਈ.ਏ ਰੂਪਨਗਰ ਇੰਸਪੈਕਟਰ ਸ. ਸਤਨਾਮ ਸਿੰਘ ਦੀ ਟੀਮ ਨੂੰ ਉਸ ਸਮੇਂ ਬਹੁਤ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਪਹਿਲਾਂ ਹੀ ਗ੍ਰਿਫਤਾਰ ਹੋਏ ਗੁਰਗੇ ਦਵਿੰਦਰ ਸਿੰਘ ਉਰਫ ਜੋਰਾ ਵਾਸੀ ਪਿੰਡ ਲੋਦੀਪੁਰ ਥਾਣਾ ਸ੍ਰੀ ਆਨੰਦਪੁਰ ਸਾਹਿਬ ਦੀ ਨਿਸ਼ਾਨਦੇਹੀ ਰਾਹੀਂ 4 ਪਿਸਤੌਲਾਂ ਅਤੇ 20 ਜ਼ਿੰਦਾ ਕਾਰਤੂਸ ਬ੍ਰਾਮਦ ਕੀਤੇ ਗਏ। ਜਿਸ ਨਾਲ਼ ਇੱਕ ਵੱਡੀ ਵਾਰਦਾਤ ਨੂੰ ਟਾਲਣ ਵਿੱਚ ਕਾਮਮਯਾਬੀ ਹਾਸਲ ਕੀਤੀ ਗਈ।
ਐਸ.ਐਸ.ਪੀ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਪੁਲਿਸ ਟੀਮ ਵਲੋਂ 12 ਜਨਵਰੀ, 2023 ਨੂੰ ਰੂਪ ਲਾਲ ਉਰਫ ਰੂਪਾ ਪਿੰਡ ਗੋਹਲਣੀ ਥਾਣਾ ਨੰਗਲ ਨੂੰ ਇਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਮੁਕੱਦਮਾ ਨੰਬਰ ਅ/ਧ 25/54/59 ਆਰਮ ਐਕਟ ਥਾਣਾ ਨੰਗਲ ਦਰਜ ਰਜਿਸਟਰ ਕਰਾਇਆ ਗਿਆ ਸੀ। ਮੁਕੱਦਮਾ ਦੀ ਤਫਤੀਸ਼ ਦੌਰਾਨ ਅਪਰਾਧੀ ਦੇ ਪਿਛੋਕੜ ਨੂੰ ਟ੍ਰੈਕ ਕਰਕੇ ਦੋਸ਼ੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਪਿੰਡ ਢਾਹਾਂ ਥਾਣਾ ਨੂਰਪੁਰਬੇਦੀ ਜਿਲ੍ਹਾ ਰੂਪਨਗਰ ਨੂੰ ਮੁਕੱਦਮਾ ਵਿੱਚ ਦੋਸ਼ੀ ਨਾਮਜਦ ਕੀਤਾ ਗਿਆ, ਜਿਸ ਉਪਰੰਤ ਦੋਸ਼ੀ 5 ਜੂਨ, 2023 ਨੂੰ ਬਠਿੰਡਾ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ ਗਿਆ ਤਾਂ ਜੋ ਮਾਮਲੇ ਦੀ ਡੂੰਘਾਈ ਨਾਲ਼ ਪੜਤਾਲ ਕੀਤੀ ਜਾ ਸਕੇ।
ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ ਮੁਕੱਦਮੇ ਦੀ ਤਫਤੀਸ਼ ਨੂੰ ਅੱਗੇ ਵਧਾਉਂਦੇ ਹੋਏ ਪੁੱਛਗਿੱਛ ਦੌਰਾਨ ਇਹ ਤੱਥ ਸਾਹਮਣੇ ਆਏ ਕਿ ਦੋਸ਼ੀ ਦਿਲਪ੍ਰੀਤ ਸਿੰਘ ਉਰਫ ਬਾਬਾ ਨੇ ਆਪਣੇ ਖਾਸ ਗੁਰਗੇ ਦਵਿੰਦਰ ਸਿੰਘ ਜੋਰਾ ਵਾਸੀ ਪਿੰਡ ਲੋਦੀਪੁਰ ਥਾਣਾ ਸ੍ਰੀ ਆਨੰਦਪੁਰ ਨੂੰ ਕੋਈ ਵੱਡੀ ਵਾਰਦਾਤ ਕਰਵਾਉਣ ਲਈ ਨਜਾਇਜ਼ ਅਸਲੇ ਮੁਹੱਈਆ ਕਰਵਾਏ ਹੋਏ ਸੀ। ਜਿਸ ਉਪਰੰਤ ਦੋਸ਼ੀ ਦਵਿੰਦਰ ਸਿੰਘ ਨੂੰ ਮਾਮਲੇ ਵਿੱਚ ਦੋਸ਼ੀ ਨਾਮਜਦ ਕਰਕੇ 8 ਜੂਨ, 2023 ਨੂੰ ਨਾਭਾ ਜੇਲ੍ਹ ਤੋਂ ਲਿਆਂਦਾ ਗਿਆ ਅਤੇ ਪੁਲਿਸ ਰਿਮਾਂਡ ਦੌਰਾਨ 9 ਜੂਨ, 2023 ਨੂੰ ਦੋਸ਼ੀ ਦਵਿੰਦਰ ਸਿੰਘ ਉਰਫ ਜੇਰਾ ਦੀ ਨਿਸ਼ਾਨਦੇਹੀ ਉਤੇ ਉਕਤ ਦੋਸ਼ੀ ਪਾਸੋਂ 4 ਪਿਸਤੌਲ ਸਮੇਤ 20 ਜਿੰਦਾ ਰੌਂਦ ਬ੍ਰਾਮਦ ਕੀਤੇ ਗਏ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ 'ਤੇ ਓ.ਐੱਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ : ਡਾ. ਬਲਜੀਤ ਕੌਰ ਖ਼ਾਲਸਾ ਕਾਲਜ (ਲੜਕੀਆਂ) ਵੱਲੋਂ ਵਿਸ਼ਵ ਓਜ਼ੋਨ ਦਿਵਸ ਮੌਕੇ ਪਾਵਰਪੁਆਇੰਟ ਪੇਸ਼ਕਾਰੀ ਮੁਕਾਬਲਾ ਆਯੋਜਿਤ ਬਾਬਾ ਫਰੀਦ ਆਗਮਨ ਪੁਰਬ 2024 ਮੇਲੇ ਦਾ ਪੋਸਟਰ ਜਾਰੀ ਰਾਜੇਸ਼ ਧੀਮਾਨ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਸਬਸਿਡੀ ਉੱਪਰ ਖੇਤੀ ਮਸ਼ੀਨਰੀ ਲੈਣ ਦੇ ਚਾਹਵਾਨ ਕਿਸਾਨ 19 ਸਤੰਬਰ ਤੱਕ ਬਿਨੈਪਤਰ ਦੇ ਸਕਦੇ ਹਨ : ਡਿਪਟੀ ਕਮਿਸ਼ਨਰ ਈਐੱਸਆਈਸੀ ਹਸਪਤਾਲ ਵਿੱਚ ਨਵਾਂ ਆਈਸੀਯੂ ਵਾਰਡ ਬਣ ਕੇ ਹੋਇਆ ਤਿਆਰ : ਐੱਮਪੀ ਸੰਜੀਵ ਅਰੋੜਾ ਚੰਡੀਗੜ੍ਹ ਗ੍ਰੇਨੇਡ ਹਮਲਾ: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਸਿੱਧ ਹੋਏ, ਜਾਂਚ `ਚ ਹੋਇਆ ਖੁਲਾਸਾ ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ, 12.5 ਕਿਲੋ ਹੈਰੋਇਨ ਬਰਾਮਦ ਅਮਨ ਅਰੋੜਾ ਵੱਲੋਂ ਸਨਅਤਕਾਰਾਂ ਨੂੰ ਗਰੀਨ ਊਰਜਾ ਦੇ ਖੇਤਰ ‘ਚ ਨਿਵੇਸ਼ ਦਾ ਸੱਦਾ ਸੀ.ਜੀ.ਸੀ. ਝੰਜੇੜੀ ਕੈਂਪਸ ਵੱਲੋਂ ਸਟੈਫੋਰਡਸ਼ਾਇਰ ਯੂਨੀਵਰਸਿਟੀ, ਯੂ.ਕੇ. ਨਾਲ ਕਰਾਰ