Welcome to Canadian Punjabi Post
Follow us on

03

July 2025
 
ਕੈਨੇਡਾ

ਕੋਵਿਡ-19 ਲਈ ਮੌਡਰਨਾ ਦੀ ਬੂਸਟਰ ਡੋਜ਼ ਨੂੰ ਹੈਲਥ ਕੈਨੇਡਾ ਨੇ ਦਿੱਤੀ ਮਨਜ਼ੂਰੀ

September 12, 2023 11:48 PM

ਓਟਵਾ, 12 ਸਤੰਬਰ (ਪੋਸਟ ਬਿਊਰੋ) : ਅਮਰੀਕਾ ਵੱਲੋਂ ਜਿਵੇਂ ਦੇਸ਼ ਭਰ ਦੀਆਂ ਫਾਰਮੇਸੀਜ਼ ਵਿੱਚ ਕੋਵਿਡ-19 ਵੈਕਸੀਨ ਪਹੁੰਚਾਉਣ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ ਉਸੇ ਤਰਜ਼ ਉੱਤੇ ਕੈਨੇਡੀਅਨ ਹੈਲਥ ਅਧਿਕਾਰੀਆਂ ਵੱਲੋਂ ਵੀ ਆਉਣ ਵਾਲੇ ਛੇ ਮਹੀਨਿਆਂ ਵਿੱਚ ਹਰ ਕਿਸੇ ਨੂੰ ਅਪਡੇਟਿਡ ਮੌਡਰਨਾ ਬੂਸਟਰ ਡੋਜ਼ ਦੇਣ ਲਈ ਮਨਜ਼ੂਰੀ ਦਿੱਤੀ ਗਈ ਹੈ।
ਹੈਲਥ ਕੈਨੇਡਾ ਨੇ ਨਿਰਧਾਰਤ ਪ੍ਰੈੱਸ ਕਾਨਫਰੰਸ ਤੇ ਕੋਵਿਡ-19 ਬ੍ਰੀਫਿੰਗ ਤੋਂ ਪਹਿਲਾਂ ਹੀ ਇਹ ਐਲਾਨ ਕਰ ਦਿੱਤਾ। ਨਵੀਂ ਵੈਕਸੀਨ ਵਾਇਰਸ ਦੇ ਐਕਸਬੀਬੀ·1·5 ਵੇਰੀਐਂਟ, ਜਿਹੜਾ ਕੋਵਿਡ-19 ਦਾ ਕਾਰਨ ਬਣਦਾ ਹੈ, ਨੂੰ ਨਿਸ਼ਾਨਾ ਬਣਾਵੇਗੀ। ਹੈਲਥ ਕੈਨੇਡਾ ਨੂੰ ਮੌਡਰਨਾ ਵੱਲੋਂ ਨਵੀਂ ਕੋਵਿਡ-19 ਵੈਕਸੀਨ ਲਈ 29 ਜੂਨ,2023 ਨੂੰ ਹੀ ਸਬਮਿਸ਼ਨ ਮਿਲ ਗਈ ਸੀ। ਦੂਜੇ ਪਾਸੇ ਓਮਾਇਕ੍ਰੌਨ ਦੇ ਸਬਵੇਰੀਐਂਟ ਲਈ ਫਾਈਜ਼ਰ ਨੇ ਵੀ ਸਬਮਿਸ਼ਨ ਕਰਵਾਈ ਹੋਈ ਹੈ ਤੇ ਹੈਲਥ ਅਧਿਕਾਰੀਆਂ ਵੱਲੋਂ ਇਸ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ।
ਹੈਲਥ ਕੈਨੇਡਾ ਦੇ ਬੁਲਾਰੇ ਨੇ ਦੱਸਿਆ ਕਿ ਪ੍ਰੋਡਕਟ ਉੱਤੇ ਲੱਗੇ ਲੇਬਲ ਮੁਤਾਬਕ ਪੰਜ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਕਿਸੇ ਵੀ ਵਿਅਕਤੀ ਨੂੰ ਇਸ ਦੀ ਇੱਕ ਡੋਜ਼ ਲਾਈ ਜਾਵੇਗੀ, ਫਿਰ ਭਾਵੇਂ ਉਨ੍ਹਾਂ ਦੀ ਕੋਵਿਡ-19 ਵੈਕਸੀਨੇਸ਼ਨ ਦੀ ਹਿਸਟਰੀ ਕਿਸੇ ਵੀ ਤਰ੍ਹਾਂ ਦੀ ਹੋਵੇ। ਛੇ ਮਹੀਨੇ ਤੇ ਚਾਰ ਸਾਲ ਦੇ ਬੱਚਿਆਂ ਨੂੰ, ਜਿਨ੍ਹਾਂ ਨੂੰ ਪਹਿਲਾਂ ਕਦੇ ਕੋਵਿਡ-19 ਵੈਕਸੀਨ ਦੀ ਕੋਈ ਡੋਜ਼ ਨਹੀਂ ਦਿੱਤੀ ਗਈ, ਦੋ ਡੋਜ਼ਾਂ ਲਾਈਆਂ ਜਾਣਗੀਆਂ। ਜੇ ਪਹਿਲਾਂ ਉਨ੍ਹਾਂ ਨੂੰ ਕੋਵਿਡ-19 ਵੈਕਸੀਨ ਦੀਆਂ ਇੱਕ ਜਾਂ ਇਸ ਤੋਂ ਵੱਧ ਡੋਜ਼ਾਂ ਲਾਈਆਂ ਗਈਆਂ ਹਨ ਤਾਂ ਉਨ੍ਹਾਂ ਨੂੰ ਇਸ ਵੈਕਸੀਨ ਦੀ ਇੱਕ ਡੋਜ਼ ਲੱਗੇਗੀ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ