Welcome to Canadian Punjabi Post
Follow us on

01

July 2025
 
ਭਾਰਤ

ਗੁਜਰਾਤ 'ਚ ਸ਼ਰਾਵਨ ਦੇ ਜਲੂਸ 'ਤੇ ਪਥਰਾਅ, ਤਿੰਨ ਪੁਲਸ ਮੁਲਾਜ਼ਮਾਂ ਸਮੇਤ ਕਈ ਜ਼ਖਮੀ

September 15, 2023 03:53 PM

ਥਸਰਾ, 15 ਸਤੰਬਰ (ਪੋਸਟ ਬਿਊਰੋ): ਸ਼ੱਕਰਵਾਰ ਨੂੰ, ਗੁਜਰਾਤ ਦੇ ਖੇੜਾ ਜਿ਼ਲ੍ਹੇ ਦੇ ਥਸਰਾ ਕਸਬੇ ਵਿੱਚ ਇਕ ਮੰਦਰ ਤੋਂ ਕੱਢੇ ਗਏ ਸ਼ਰਾਵਨ ਜਲੂਸ 'ਤੇ ਕੁਝ ਲੋਕਾਂ ਨੇ ਪਥਰਾਅ ਕੀਤਾ।ਤਿੰਨ ਪੁਲਿਸ ਮੁਲਾਜ਼ਮਾਂ ਸਮੇਤ ਕਈ ਲੋਕ ਜ਼ਖ਼ਮੀ ਹੋਏ ਹਨ।ਦੱਸਿਆ ਜਾ ਰਿਹਾ ਹੈ ਕਿ ਘਟਨਾ ਤੋਂ ਬਾਅਦ ਦੋਵਾਂ ਭਾਈਚਾਰਿਆਂ ਵਿਚਾਲੇ ਤਣਾਅ ਪੈਦਾ ਹੋ ਗਿਆ ਹੈ।
ਜਾਣਕਾਰੀ ਅਨੁਸਾਰ ਸਥਿਤੀ 'ਤੇ ਕਾਬੂ ਪਾਉਣ ਲਈ ਜਿ਼ਲ੍ਹੇ ਤੋਂ ਵਾਧੂ ਬਲ ਬੁਲਾਏ ਗਏ ਸਨ। ਸ਼ਹਿਰ ਵਿੱਚ ਵੱਡੀ ਗਿਣਤੀ ਵਿੱਚ ਤਾਇਨਾਤ ਕੀਤੇ ਗਏ ਹਨ।ਪਥਰਾਅ ਵਿਚ ਇਕ ਸਬ-ਇੰਸਪੈਕਟਰ, ਦੋ ਕਾਂਸਟੇਬਲ ਅਤੇ ਕੁਝ ਹੋਰ ਜ਼ਖਮੀ ਹੋ ਗਏ।ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਪੱਥਰਬਾਜ਼ੀ ਯੋਜਨਾਬੱਧ ਸੀ ਜਾਂ ਅਚਾਨਕ ਘਟਨਾ ਸੀ।
ਖੇੜਾ ਦੇ ਐਸ.ਪੀ ਰਾਜੇਸ਼ ਗਧੀਆ ਨੇ ਦੱਸਿਆ ਕਿ ਹਰ ਸਾਲ ਸ਼ਰਵਣ ਮਹੀਨੇ ਦੇ ਆਖਰੀ ਦਿਨ ਸਿ਼ਵ ਮੰਦਰ ਤੋਂ ਸ਼ੋਭਾ ਯਾਤਰਾ ਕੱਢੀ ਜਾਂਦੀ ਹੈ।ਇਸ ਵਾਰ 700 ਤੋਂ 800 ਲੋਕਾਂ ਨੇ ਇਸ ਵਿੱਚ ਹਿੱਸਾ ਲਿਆ।ਜਲੂਸ ਜਿਵੇਂ ਹੀ ਤਿਨ ਬੱਤੀ ਇਲਾਕੇ 'ਚ ਪਹੁੰਚਿਆ ਤਾਂ ਕੁਝ ਸਮਾਜ ਵਿਰੋਧੀ ਅਨਸਰਾਂ ਨੇ ਇਸ 'ਤੇ ਪਥਰਾਅ ਸ਼ੁਰੂ ਕਰ ਦਿੱਤਾ।ਮੌਕੇ 'ਤੇ ਮੌਜੂਦ ਪੁਲਿਸ ਨੇ ਤੁਰੰਤ ਸਥਿਤੀ 'ਤੇ ਕਾਬੂ ਪਾਇਆ।ਕਿਸੇ ਵੀ ਹੋਰ ਘਟਨਾ ਨੂੰ ਰੋਕਣ ਲਈ ਜਿ਼ਲ੍ਹੇ ਭਰ ਤੋਂ ਪੁਲਿਸ ਬਲ ਇਲਾਕੇ ਵਿੱਚ ਤਾਇਨਾਤ ਕੀਤੇ ਗਏ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ