Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਬਾਬਾ ਫਰੀਦ ਆਗਮਨ ਪੁਰਬ ਦੌਰਾਨ ਸ਼ਹਿਰ ਦੀ ਬਦਲੀ ਜਾ ਰਹੀ ਹੈ ਦਿੱਖ - ਡਿਪਟੀ ਕਮਿਸ਼ਨਰ

September 17, 2023 07:03 AM

-ਜਹਾਂ ਸਫਾਈ ਵਹਾਂ ਖੁਦਾਈਂ ਦੇ ਫਲਸਫੇ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਵਿੱਢੀ ਸਫਾਈ ਮੁਹਿੰਮ
ਫ਼ਰੀਦਕੋਟ, 17 ਸਤੰਬਰ (ਗਿਆਨ ਸਿੰਘ): ਬਾਬਾ ਫਰੀਦ ਆਗਮਨ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਜਿੱਥੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਵਧੀਆ ਪ੍ਰਬੰਧ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਓਥੇ ਨਗਰ ਕੌਂਸਲ ਫ਼ਰੀਦਕੋਟ ਵੀ ਜ਼ਿਲੇ ਦੀ ਸੁੰਦਰਤਾ ਨੂੰ ਚਾਰ ਚੰਨ ਲਗਾਉਣ ਲਈ ਸ਼ਹਿਰ ਦੀ ਸਫਾਈ ਕਰ ਰਿਹਾ ਹੈ।
ਇਹਨਾਂ ਸਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਨਗਰ ਕੌਂਸਲ ਵੱਲੋਂ ਜ਼ਿਲੇ ਵਿੱਚ ਕੀਤੇ ਜਾ ਰਹੇ ਸਫਾਈ ਪ੍ਰਬੰਧਾਂ ਦੀ ਸ਼ਾਲਾਘਾ ਕਰਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਗਰ ਕੌਂਸਲ ਫ਼ਰੀਦਕੋਟ ਵੱਲੋਂ ਜ਼ਿਲੇ ਵਿੱਚ ਸਫਾਈ ਮੁਹਿੰਮ ਦੇ ਨਾਲ ਨਾਲ ਜ਼ਿਲੇ ਦੇ ਚੌਂਕਾਂ ਵਿਚ ਲੱਗੇ ਬੁੱਤਾਂ ਨੂੰ ਪੇਂਟ ਕਰਨ ਅਤੇ ਸੜਕ ਦੇ ਕਿਨਾਰੇ ਲੱਗੇ ਡਿਵਾਈਡਰਾਂ ਨੂੰ ਰੰਗ ਰੋਗਨ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਗਰ ਕੌਂਸਲ ਵਿਚ ਕੰਮ ਕਰਦੇ ਸਫਾਈ ਕਰਮਚਾਰੀ ਜ਼ਿਲੇ ਦੇ ਕੋਨੇ ਕੋਨੇ ਵਿੱਚ ਸਫਾਈ ਕਰ ਰਹੇ ਹਨ। ਜ਼ਿਲੇ ਦੇ ਚੌਂਕਾਂ ਵਿਚ ਲੱਗੇ ਬੁੱਤਾਂ
ਨੂੰ ਪੇਂਟ ਕਰਕੇ ਨਵੀਂ ਦਿੱਖ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਵਾਰ ਮੇਲੇ ਦੌਰਾਨ ਸ਼ਹਿਰ ਵਿੱਚ ਸਫਾਈ ਪੱਖੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ, ਪਰ ਇਸ ਮੁੰਹਿੰਮ ਵਿੱਚ ਲੋਕਾਂ ਦਾ ਸਾਥ ਅਹਿਮ ਹੈ । ਉਨ੍ਹਾਂ ਲੋਕਾਂ ਨੂੰ ਮੁੜ ਅਪੀਲ ਕੀਤੀ ਕਿਸ ਵਾਰ ਪਲਾਸਟਿਕ ਦਾ ਇਸਤੇਮਾਲ ਬਿਲਕੁਲ ਨਾ ਕੀਤਾ ਜਾਵੇ ਅਤੇ ਇਸ ਦੇ ਬਦਲ ਵੱਜੋਂ ਮਿੱਟੀ, ਪੱਤਲ ਜਾਂ ਸਟੀਲ ਦੇ ਬਰਤਨਾਂ ਨੂੰ ਅਮਲ ਵਿੱਚ ਲਿਆਂਦਾ ਜਾਵੇ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਕੂੜਾ ਕਰਕਟ ਬਾਹਰ ਨਾ ਸੁੱਟ ਕੇ ਸ਼ਹਿਰ ਦੀ ਸੁੰਦਰਤਾ ਬਰਕਰਾਰ ਰੱਖਣ ਵਿਚ ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਕੌਂਸਲ ਦੇ ਕਰਮਚਾਰੀਆਂ ਦਾ ਸਾਥ ਦੇਣ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ