Welcome to Canadian Punjabi Post
Follow us on

03

July 2025
 
ਪੰਜਾਬ

ਪੰਜਾਬ ਸਰਕਾਰ ਸੂਬੇ ਨੂੰ ਹਰੇਕ ਖੇਤਰ ਵਿੱਚ ਕਾਮਯਾਬ ਕਰਨ ਲਈ ਇਮਾਨਦਾਰ ਤੇ ਸੱਚੀ ਸੋਚ ਨਾਲ ਲਗਾਤਾਰ ਯਤਨਸ਼ੀਲ : ਸੰਧਵਾਂ

September 17, 2023 07:09 AM

-ਵਰਲਡ ਮਿਲੇਨੀਅਮ ਸਕੂਲ ਵਿੱਚ ਸ਼੍ਰੀ ਸੁਖਮਨੀ ਸਾਹਿਬ ਦੇ ਪਾਠਾਂ ਵਿੱਚ ਕੀਤੀ ਸ਼ਿਰਕਤ
-ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਸਕੂਲ ਦੀ ਨਵੀਂ ਬਣੀ ਮੈਨੇਜਮੈਂਟ ਨੂੰ ਦਿੱਤੀਆਂ ਵਧਾਈਆਂ
ਮੋਗਾ 17 ਸਤੰਬਰ (ਗਿਆਨ ਸਿੰਘ):  ਪੰਜਾਬ ਸਰਕਾਰ, ਪੰਜਾਬ ਸੂਬੇ ਨੂੰ ਸਿਹਤ, ਸਿੱਖਿਆ, ਖੇਡਾਂ, ਹੁਨਰ ਵਿਕਾਸ ਅਤੇ ਹੋਰ ਹਰੇਕ ਮਹੱਤਵਪੂਰਨ ਖੇਤਰਾਂ ਵਿੱਚ ਕਾਮਯਾਬ ਕਰਨ ਲਈ ਇਮਾਨਦਾਰ ਅਤੇ ਸੱਚੀ ਸੋਚ ਨਾਲ ਲਗਾਤਾਰ ਯਤਨਸ਼ੀਲ ਹੈ। ਆਮ ਆਦਮੀ ਪਾਰਟੀ ਦੀ ਚੰਗੀ ਅਤੇ ਇਮਾਨਦਾਰੀ ਵਾਲੀ ਸੋਚ ਕਰਕੇ ਅੱਜ ਕਾਬਿਲ ਅਤੇ ਯੋਗਤਾ ਰੱਖਣ ਵਾਲੇ ਨੌਜਵਾਨਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਬਹੁ ਗਿਣਤੀ ਵਿੱਚ ਲਗਾਤਾਰ ਸਰਕਾਰੀ ਨੌਕਰੀਆਂ ਮੁੱਹਈਆ ਕਾਰਵਾਈਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਦੇ ਸਖ਼ਤ ਦਿਸ਼ਾ ਨਿਰਦੇਸ਼ਾਂ ਕਰਕੇ ਹਜ਼ਾਰਾਂ ਦੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਕੱਢ ਕੇ ਓਹਨਾਂ ਦੀਆਂ ਭਰਤੀ ਪ੍ਰਕਿਰਿਆਵਾਂ ਨੂੰ ਥੋੜੇ ਸਮੇਂ ਵਿੱਚ ਹੀ ਨੇਪਰੇ ਚਾੜਿਆ ਜਾ ਰਿਹਾ ਹੈ, ਅਜਿਹੀ ਸੋਚ ਕਰਕੇ ਨੌਜਵਾਨਾਂ ਤੋਂ ਇਲਾਵਾ ਹਰੇਕ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਬਹੁਤ ਜ਼ਿਆਦਾ ਸੰਤੁਸ਼ਟ ਹਨ।ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 2 ਵੀ ਸ਼ੁਰੂ ਕਰ ਦਿੱਤਾ ਹੈ ਤਾਂ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਰਾਹਾਂ ਤੋਂ ਮੋੜਿਆ ਜਾ ਸਕੇ, ਜਿਸ ਵਿੱਚ ਖਿਡਾਰੀਆਂ ਨੂੰ ਲੱਖਾਂ ਦੇ ਇਨਾਮ ਵੀ ਤਕਸੀਮ ਕੀਤੇ ਜਾਣਗੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਰਲਡ ਮਿਲੇਨੀਅਮ ਸਕੂਲ ਪੰਜਗਰਾਈਂ ਖੁਰਦ ਵਿਖੇ ਕੀਤਾ। ਉਹਨਾਂ ਇਥੇ ਸੁਖਮਨੀ ਸਾਹਿਬ ਦੇ ਪਾਠ ਵਿੱਚ ਸ਼ਿਰਕਤ ਕੀਤੀ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਸਕੂਲ ਦੀ ਨਵੀਂ ਬਣੀ ਮੈਨੇਜਮੈਂਟ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਸਕੂਲ ਮੈਨੇਜਮੈਂਟ ਵੱਲੋਂ ਇਹ ਵੀ ਫੈਸਲਾ ਲਿਆ ਗਿਆ ਕਿ ਜੇਕਰ ਕੋਈ ਲੋੜਵੰਦ ਅਤੇ ਗਰੀਬ ਪਰਿਵਾਰ ਦਾ ਬੱਚਾ ਇਸ ਸਕੂਲ ਜਰੀਏ ਸਿੱਖਿਆ ਪ੍ਰਾਪਤ ਕਰਨੀ ਚਾਹੁੰਦਾ ਹੈ ਤਾਂ ਉਸਨੂੰ ਮੁਫ਼ਤ ਸਿੱਖਿਆ ਮੁਹਈਆ ਕਰਵਾਈ ਜਾਵੇਗੀ। ਸਕੂਲ ਮੈਨੇਜਮੈਂਟ ਦੇ ਇਸ ਉਪਰਾਲੇ ਦੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਲਾਘਾ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਜਿ਼ਲ੍ਹਾ ਯੋਜਨਾ ਬੋਰਡ ਹਰਮਨਜੀਤ ਸਿੰਘ ਬਰਾੜ, ਚੇਅਰਮੈਨ ਨਗਰ ਸੁਧਾਰ ਟਰੱਸਟ ਦੀਪਕ ਅਰੋੜਾ, ਡਾਇਰੈਕਟਰ ਲਵਪ੍ਰੀਤ ਸਿੰਘ, ਐਮ ਡੀ ਜਸਕਰਨ ਸਿੰਘ, ਕਰਨਵੀਰ ਸਿੰਘ ਭਵਰਾ, ਮਨਪ੍ਰੀਤ ਸਿੰਘ ਧਾਲੀਵਾਲ ਪੀ ਅਰ ਓ ਸਪੀਕਰ ਪੰਜਾਬ ਵਿਧਾਨ ਸਭਾ, ਸੁਖਵਿੰਦਰ ਸਿੰਘ ਧਾਲੀਵਾਲ, ਬਿਕਰਮਜੀਤ ਸਿੰਘ ਸੰਨੀ, ਦੀਪਕ ਮੌਂਗਾ, ਵਰਿੰਦਰਪਾਲ ਸਿੰਘ ਰੱਤੀਆਂ ਲੀਗਲ ਸੈੱਲ ਪ੍ਰੈਜੀਡੈਂਟ ਆਮ ਆਦਮੀ ਪਾਰਟੀ ਆਦਿ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ