Welcome to Canadian Punjabi Post
Follow us on

11

May 2025
ਬ੍ਰੈਕਿੰਗ ਖ਼ਬਰਾਂ :
ਪ੍ਰਧਾਨ ਮੰਤਰੀ ਮਾਰਕ ਕਾਰਨੀ ਮੰਗਲਵਾਰ ਨੂੰ ਨਵੀਂ ਕੈਬਨਿਟ ਦਾ ਕਰਨਗੇ ਐਲਾਨceasefire india pakistan: ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦਾ ਐਲਾਨ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਿੱਤਾ ਦਖ਼ਲਸ੍ਰੀਲੰਕਾ ਦੀ ਝੀਲ ਵਿੱਚ ਹਾਦਸਾਗ੍ਰਸਤ ਹੋਇਆ ਹੈਲੀਕਾਪਟਰ, ਛੇ ਫੌਜੀਆਂ ਦੀ ਮੌਤਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਕਮੀ ਕਾਰਨ ਕਿਊਬੈੱਕ ਯੂਨੀਵਰਸਿਟੀਆਂ ਨੂੰ ਹੋ ਸਕਦੈ 200 ਮਿਲੀਅਨ ਡਾਲਰ ਦਾ ਘਾਟਾਰਿਟੇਲ ਸਟੋਰ ਵਿੱਚ ਹਥਿਆਰਾਂ ਨਾਲ ਡਕੈਤੀ ਮਾਮਲੇ `ਚ ਇੱਕ ਕਾਬੂਸਾਸਕਾਟੂਨ `ਚ ਰੂਮਮੇਟ ਦੀ ਹੱਤਿਆ `ਚ ਦੋਸ਼ੀ ਪਾਏ ਵਿਅਕਤੀ ਨੇ ਮੈਜਿਕ ਮਸ਼ਰੂਮ ਖਾਣ ਦੀ ਗੱਲ ਤੋਂ ਕੀਤਾ ਇਨਕਾਰਸਕਾਰਬਰੋ ਵਿੱਚ 2 ਵਾਹਨਾਂ ਦੀ ਟੱਕਰ `ਚ ਪੈਦਲ ਜਾ ਰਹੀ ਔਰਤ ਦੀ ਮੌਤਭਾਰਤ ਅਤੇ ਪਾਕਿਸਤਾਨ ਵਿਚਕਾਰ ਯੰਗ ਵਾਲੇ ਤਣਾਅ ਦੇ ਚਲਦੇ ਬੀਸੀਸੀਆਈ ਨੇ ਆਈਪੀਐਲ ਨੂੰ ਕੀਤਾ ਮੁਲਤਵੀ
 
ਪੰਜਾਬ

ਸਿੰਘ ਸਭਾ ਲਹਿਰ ਦੇ ਇਤਿਹਾਸ ਨੂੰ ਹਰ ਪੱਖ ਤੋਂ ਮੌਲਿਕ ਤੌਰ ’ਤੇ ਕਲਮਬੰਦ ਕੀਤਾ ਜਾਵੇਗਾ : ਐਡਵੋਕੇਟ ਧਾਮੀ

September 21, 2023 02:29 PM

-ਖਾਲਸਾ ਕਾਲਜ ਵਿਖੇ ਸਿੰਘ ਸਭਾ ਲਹਿਰ ਦੇ 150ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਸੈਮੀਨਾਰ ਆਯੋਜਤ
-ਡਾ. ਦਲਜੀਤ ਸਿੰਘ ਚੀਮਾ, ਭਾਈ ਗਰੇਵਾਲ, ਡਾ. ਮਹਿਲ ਸਿੰਘ, ਡਾ. ਗੋਗੋਆਣੀ ਤੇ ਡਾ. ਹਰਭਜਨ ਸਿੰਘ ਨੇ ਵੀ ਕੀਤਾ ਸੰਬੋਧਨ
ਅੰਮਿ੍ਰਤਸਰ, 21 ਸਤੰਬਰ (ਗਿਆਨ ਸਿੰਘ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੰਘ ਸਭਾ ਲਹਿਰ ਸਬੰਧੀ ਹਰ ਪੱਖ ਤੋਂ ਮੌਲਿਕ ਖੋਜ ਕਾਰਜ ਕਰਵਾ ਕੇ ਇਕ ਪੁਸਤਕ ਸੰਗ੍ਰਹਿਤ ਕਰੇਗੀ, ਜਿਸ ਵਿਚ ਲਹਿਰ ਨਾਲ ਸਬੰਧਤ ਹਰ ਕੌਮੀ ਨਾਇਕ ਬਾਰੇ ਵਿਸਥਾਰਤ ਜਾਣਕਾਰੀ ਅਤੇ ਸਿੰਘ ਸਭਾ ਦੇ ਪਿਛੋਕੜ, ਇਤਿਹਾਸ, ਕਾਰਜ ਅਤੇ ਪ੍ਰਾਪਤੀਆਂ ਦਾ ਜ਼ਿਕਰ ਹੋਵੇਗਾ। ਇਹ ਐਲਾਨ ਸਿੰਘ ਸਭਾ ਲਹਿਰ ਦੇ 150 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਖਾਲਸਾ ਕਾਲਜ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਆਯੋਜਤ ਕੀਤੇ ਗਏ ਵਿਸ਼ੇਸ਼ ਸੈਮੀਨਾਰ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ। ਇਸ ਸੈਮੀਨਾਰ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਕਾਲਜ ਦੇ ਪਿ੍ਰੰਸੀਪਲ ਡਾ. ਮਹਿਲ ਸਿੰਘ ਦੇ ਸੰਬੋਧਨ ਤੋਂ ਇਲਾਵਾ ਸਿੱਖ ਵਿਦਵਾਨ ਡਾ. ਹਰਭਜਨ ਸਿੰਘ ਦੇਹਰਾਦੂਨ ਅਤੇ ਡਾ. ਇੰਦਰਜੀਤ ਸਿੰਘ ਗੋਗੋਆਣੀ ਵੱਲੋਂ ਖੋਜ ਭਰਪੂਰ ਪਰਚੇ ਪੜ੍ਹੇ ਗਏ।
ਸੈਮੀਨਾਰ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੰਘ ਸਭਾ ਲਹਿਰ ਦੇ ਆਗੂਆਂ ਨੇ ਤਤਕਾਲੀ ਸਿੱਖ ਚੁਣੌਤੀਆਂ ਨੂੰ ਵੇਖਦਿਆਂ ਆਪਣੀ ਤਾਕਤ ਦਾ ਅਹਿਸਾਸ ਕੀਤਾ ਅਤੇ ਇਕ ਰਣਨੀਤੀ ਤਹਿਤ ਹਲਾਤਾਂ ਦਾ ਮੁਕਾਬਲਾ ਕਰ ਕੇ ਵੱਡੀਆਂ ਪ੍ਰਾਪਤੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਗੁਰਬਾਣੀ ਦੀ ਰੌਸ਼ਨੀ ਵਿਚ ਪੁਰਾਤਨ ਸਿੱਖਾਂ ਨੇ ਇਕ ਜਜ਼ਬੇ ਤਹਿਤ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜ ਕੀਤਾ, ਪਰ ਅੱਜ ਅਸੀਂ ਆਪਣੀ ਪਛਾਣ ਅਤੇ ਸਿਧਾਂਤਕ ਪਰਪੱਖਤਾ ਤੋਂ ਪਾਸੇ ਜਾ ਰਹੇ ਹਾਂ। ਸਾਨੂੰ ਸਾਡੇ ਇਤਿਹਾਸ, ਮਰਯਾਦਾ ਅਤੇ ਸਿਧਾਂਤਾਂ ਤੋਂ ਦੂਰ ਕਰਨ ਦੀ ਚਾਲਾਂ ਚੱਲੀਆਂ ਜਾ ਰਹੀਆਂ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਮੌਜੂਦਾ ਸਮੇਂ ਇਸ ਗੱਲ ਦੀ ਵੱਡੀ ਲੋੜ ਹੈ ਕਿ ਸਿੰਘ ਸਭਾ ਲਹਿਰ ਤੇ ਗੁਰਦੁਆਰਾ ਸੁਧਾਰ ਲਹਿਰ ਦੇ ਆਗੂਆਂ ਵਾਂਗ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ ਦਾ ਇਕਜੁਟਤਾ ਨਾਲ ਮੁਕਾਬਲਾ ਕੀਤਾ ਜਾਵੇ। ਐਡਵੋਕੇਟ ਧਾਮੀ ਨੇ ਐਲਾਨ ਕੀਤਾ ਕਿ ਸਿੰਘ ਸਭਾ ਲਹਿਰ ਦੀ 150ਵੀਂ ਸਥਾਪਨਾ ਸ਼ਤਾਬਦੀ ਨੂੰ ਸਮਰਪਿਤ ਇਸ ਦੇ ਵਿਭਿੰਨ ਪਹਿਲੂਆਂ ’ਤੇ ਖੋਜ ਕਾਰਜ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਇਸ ਤੋਂ ਪਹਿਲਾਂ ਕਈ ਵਿਦਵਾਨਾਂ ਨੇ ਸਿੰਘ ਸਭਾ ਲਹਿਰ ਬਾਰੇ ਕਾਰਜ ਕੀਤਾ ਹੈ, ਪਰ ਇਸ ਦੇ ਹਰੇਕ ਪੱਖ ਨੂੰ ਸ਼ਾਮਲ ਕਰਕੇ ਸੰਗ੍ਰਹਿ ਪ੍ਰਕਾਸ਼ਤ ਕੀਤਾ ਜਾਵੇਗਾ, ਜਿਸ ਵਿਚ ਸਿੱਖ ਵਿਦਵਾਨਾਂ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ 1 ਅਕਤੂਬਰ 2023 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਤਾਬਦੀ ਦੇ ਮੁੱਖ ਸਮਾਗਮ ਮੌਕੇ ਦੇਸ਼ ਭਰ ਦੀਆਂ ਸਿੰਘ ਸਭਾਵਾਂ ਨੂੰ ਸੱਦੇ ਭੇਜ ਕੇ ਇਕੱਠਾ ਕੀਤਾ ਜਾਵੇਗਾ, ਤਾਂ ਜੋ ਕੌਮ ਅੰਦਰ ਕ੍ਰਾਂਤੀ ਲਿਆਉਣ ਵਾਲੀ ਇਸ ਲਹਿਰ ਦੀ ਸ਼ਤਾਬਦੀ ਇਤਿਹਾਸਕ ਹੋ ਨਿਬੜੇ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਖ ਇਤਿਹਾਸ ਭਵਿੱਖੀ ਤਰਜੀਹਾਂ ਨਿਰਧਾਰਤ ਕਰਨ ਲਈ ਅਹਿਮ ਰੋਲ ਅਦਾ ਕਰਦਾ ਹੈ ਅਤੇ ਸਿੰਘ ਸਭਾ ਲਹਿਰ ਦਾ ਯੋਗਦਾਨ ਅਤੇ ਪ੍ਰਾਪਤੀਆਂ ਮੌਜੂਦਾ ਸਮੇਂ ਕੌਮ ਦਾ ਮਾਰਗ ਦਰਸ਼ਨ ਹਨ। ਉਸ ਵਕਤ ਸਿੱਖੀ ਨੂੰ ਚੁਣੌਤੀਆਂ ਵੇਖ ਕੇ ਬੁੱਧੀਜੀਵੀ ਵਰਗ, ਪੱਤਰਕਾਰਾਂ, ਵਿਦਵਾਨਾਂ ਅਤੇ ਪ੍ਰਚਾਰਕਾਂ ਨੇ ਇਕੱਠੇ ਹੋ ਕੇ ਜੋ ਲਹਿਰ ਸਿਰਜੀ ਸੀ, ਉਸ ਨੇ ਸਿੱਖੀ ਪ੍ਰਚਾਰ ਨੂੰ ਪੱਕੀਆਂ ਲੀਹਾਂ ’ਤੇ ਤੋਰਨ ਲਈ ਵੱਡੀ ਭੂਮਿਕਾ ਨਿਭਾਈ। ਸਾਹਿਤ, ਸਿੱਖੀ ਪ੍ਰਚਾਰ ਅਤੇ ਵਿਦਿਅਕ ਅਦਾਰੇ ਸਥਾਪਤ ਕਰਨੇ ਸਿੰਘ ਸਭਾ ਲਹਿਰ ਦੀਆਂ ਵੱਡੀਆਂ ਪ੍ਰਾਪਤੀਆਂ ਹਨ। ਅੱਜ ਇਸ ਤੋਂ ਸੇਧ ਲੈ ਕੇ ਸੰਗਠਤ ਹੋਣ ਦੀ ਵੱਡੀ ਲੋੜ ਹੈ।
ਸੈਮੀਨਾਰ ਮੌਕੇ ਖਾਲਸਾ ਕਾਲਜ ਸ੍ਰੀ ਅੰਮਿ੍ਰਤਸਰ ਦੇ ਪਿ੍ਰੰਸੀਪਲ ਡਾ. ਮਹਿਲ ਸਿੰਘ ਨੇ ਸਵਾਗਤੀ ਸ਼ਬਦ ਕਹੇ ਅਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਮੰਚ ਸੰਚਾਲਨ ਕੀਤਾ। ਇਸ ਮੌਕੇ ਸਿੱਖ ਸਕਾਲਰ ਡਾ. ਰਾਜਵਿੰਦਰ ਸਿੰਘ ਜੋਗਾ ਵੱਲੋਂ ਲਿਖਿਆ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਤ ਕੀਤਾ ਗਿਆ ਸਿੰਘ ਸਭਾ ਲਹਿਰ ਬਾਰੇ ਕਿਤਾਬਚਾ ਵੀ ਜਾਰੀ ਕੀਤਾ ਗਿਆ ਅਤੇ ਖਾਲਸਾ ਕਾਲਜ ਦੇ ਪਿ੍ਰੰਸੀਪਲ ਡਾ. ਮਹਿਲ ਸਿੰਘ ਨੇ ਖ਼ਾਲਸਾ ਕਾਲਜ ਦੀ ਮੈਨੇਜਮੈਂਟ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ।
ਸੈਮੀਨਾਰ ਮੌਕੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਮੰਗਵਿੰਦਰ ਸਿੰਘ ਖਾਪੜਖੇੜੀ, ਗੁਰਮੀਤ ਸਿੰਘ ਬੂਹ, ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਪਿ੍ਰੰਸੀਪਲ ਡਾ. ਮਹਿਲ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਬਿਜੈ ਸਿੰਘ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਸ਼ਾਹਬਾਜ਼ ਸਿੰਘ, ਸਾਬਕਾ ਸਕੱਤਰ ਪ੍ਰੋ. ਬਲਵਿੰਦਰ ਸਿੰਘ ਜੌੜਾਸਿੰਘਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ, ਸੁਪਿ੍ਰੰਟੈਂਡੈਂਟ ਰਾਜਿੰਦਰ ਸਿੰਘ ਰੂਬੀ, ਪ੍ਰੋ. ਬਲਜਿੰਦਰ ਸਿੰਘ, ਸੁਖਦੇਵ ਸਿੰਘ ਸੰਧਾਵਾਲੀਆ, ਸਕਾਲਰ ਡਾ. ਰਾਜਵਿੰਦਰ ਸਿੰਘ ਜੋਗਾ, ਪਿ੍ਰੰਸੀਪਲ ਮਨਜੀਤ ਕੌਰ, ਡਾ. ਆਤਮ ਸਿੰਘ ਰੰਧਾਵਾ, ਡਾ. ਹਰਦੇਵ ਸਿੰਘ, ਗੁਰਚਰਨ ਸਿੰਘ ਭੂਰਾ, ਪਿ੍ਰੰਸੀਪਲ ਰਾਜਪਾਲ ਸਿੰਘ, ਇੰਚਾਰਜ ਕਰਤਾਰ ਸਿੰਘ, ਬਲਵਿੰਦਰ ਸਿੰਘ ਦਿਉਲ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਆਦਿ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ ਹਰਚੰਦ ਸਿੰਘ ਬਰਸਟ ਨੇ ਸੜਕ ਹਾਦਸੇ ਵਿੱਚ ਸਕੂਲੀ ਬਚਿੱਆਂ ਦੀ ਹੋਈ ਮੌਤ `ਤੇ ਦੁੱਖ ਪ੍ਰਗਟ ਕੀਤਾ ਪੰਜਾਬ ਦੇ ਸਿਹਤ ਮੰਤਰੀ ਦਾ ਵੱਡਾ ਐਕਸ਼ਨ: ਸਕੂਲੀ ਬੱਸਾਂ ਅਤੇ ਟਿੱਪਰਾਂ ਲਈ ਸਖ਼ਤ ਹੁਕਮ ਜਾਰੀ ਫਾਜ਼ਿਲਕਾ ਵਿਚ ਵਿਆਹ ਸ਼ਾਦੀਆਂ ਅਤੇ ਧਾਰਮਿਕ ਪ੍ਰੋਗਰਾਮਾਂ 'ਤੇ ਡਰੋਨ ਅਤੇ ਆਤਿਸ਼ਬਾਜੀ ਪਟਾਖੇ ਚਲਾਉਣ 'ਤੇ ਰੋਕ ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੇ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ 315ਵੇਂ ਸਰਹਿੰਦ ਫਤਿਹ ਦਿਵਸ 'ਤੇ 13 ਮਈ ਨੂੰ ਰਕਬਾ ਭਵਨ ਤੋਂ ਆਰੰਭ ਹੋਵੇਗਾ ਇਤਿਹਾਸਿਕ ਫਤਿਹ ਮਾਰਚ : ਬਾਵਾ ਧਰਮ ਕੰਮੇਆਣਾ ਦੇ ਗੀਤ ਸੰਗ੍ਰਹਿ 'ਪੋਹਲੀ ਦੇ ਫੁੱਲ" ਉਪਰ ਵਿਚਾਰ ਗੋਸਟੀ ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ 'ਤੇ ਪੂਰੇ ਦੇਸ਼ ਨੂੰ ਮਾਣ : ਮੋਹਿੰਦਰ ਭਗਤ