ਬਲੂ ਉਕ ਸੀਨੀਅਰਜ਼ ਕਲੱਬ ਬਰੈਂਪਟਨ ਦੇ ਜਨਰਲ ਸੈਕਟਰੀ ਮਹਿੰਦਰਪਾਲ ਵਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਲੱਬ ਦੇ ਮੈਂਬਰਾਂ ਦੀ ਜਨਰਲ ਮੀਟਿੰਗ ਐਤਵਾਰ, 1 ਅਕਤੂਬਰ ਨੂੰ ਸ਼ਾਮ 4 ਵਜੇ ਤੋਂ ਬਲੂ ਉਕ ਪਾਰਕ ਵਿਚ ਹੋ ਰਹੀ ਹੈ। ਸਾਰੇ ਮੈਂਬਰਾਂ ਨੂੰ ਸਮੇਂ ਸਿਰ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ। ਚਾਹ ਮਿਠਾਈ ਅਤੇ ਪਕੌੜਿਆਂ ਦਾ ਪੂਰਾ ਪ੍ਰਬੰਧ ਹੋਵੇਗਾ। ਹੋਰ ਜਾਣਕਾਰੀ ਲਈ ਇਨ੍ਹਾਂ ਦਿੱਤੇ ਗਏ ਨੰਬਰਾਂ `ਤੇ ਸੰਪਰਕ ਕੀਤਾ ਜਾ ਸਕਦਾ ਹੈ। 905-216-1406, 905-874-4633, 416-618-4554