Welcome to Canadian Punjabi Post
Follow us on

11

May 2025
ਬ੍ਰੈਕਿੰਗ ਖ਼ਬਰਾਂ :
ਪ੍ਰਧਾਨ ਮੰਤਰੀ ਮਾਰਕ ਕਾਰਨੀ ਮੰਗਲਵਾਰ ਨੂੰ ਨਵੀਂ ਕੈਬਨਿਟ ਦਾ ਕਰਨਗੇ ਐਲਾਨceasefire india pakistan: ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦਾ ਐਲਾਨ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਿੱਤਾ ਦਖ਼ਲਸ੍ਰੀਲੰਕਾ ਦੀ ਝੀਲ ਵਿੱਚ ਹਾਦਸਾਗ੍ਰਸਤ ਹੋਇਆ ਹੈਲੀਕਾਪਟਰ, ਛੇ ਫੌਜੀਆਂ ਦੀ ਮੌਤਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਕਮੀ ਕਾਰਨ ਕਿਊਬੈੱਕ ਯੂਨੀਵਰਸਿਟੀਆਂ ਨੂੰ ਹੋ ਸਕਦੈ 200 ਮਿਲੀਅਨ ਡਾਲਰ ਦਾ ਘਾਟਾਰਿਟੇਲ ਸਟੋਰ ਵਿੱਚ ਹਥਿਆਰਾਂ ਨਾਲ ਡਕੈਤੀ ਮਾਮਲੇ `ਚ ਇੱਕ ਕਾਬੂਸਾਸਕਾਟੂਨ `ਚ ਰੂਮਮੇਟ ਦੀ ਹੱਤਿਆ `ਚ ਦੋਸ਼ੀ ਪਾਏ ਵਿਅਕਤੀ ਨੇ ਮੈਜਿਕ ਮਸ਼ਰੂਮ ਖਾਣ ਦੀ ਗੱਲ ਤੋਂ ਕੀਤਾ ਇਨਕਾਰਸਕਾਰਬਰੋ ਵਿੱਚ 2 ਵਾਹਨਾਂ ਦੀ ਟੱਕਰ `ਚ ਪੈਦਲ ਜਾ ਰਹੀ ਔਰਤ ਦੀ ਮੌਤਭਾਰਤ ਅਤੇ ਪਾਕਿਸਤਾਨ ਵਿਚਕਾਰ ਯੰਗ ਵਾਲੇ ਤਣਾਅ ਦੇ ਚਲਦੇ ਬੀਸੀਸੀਆਈ ਨੇ ਆਈਪੀਐਲ ਨੂੰ ਕੀਤਾ ਮੁਲਤਵੀ
 
ਪੰਜਾਬ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਧੀਆਂ ਨੇ ਏਸ਼ੀਆਈ ਖੇਡਾਂ ਵਿਚ ਭਾਰਤ ਦਾ ਵਧਾਇਆ ਮਾਣ

September 28, 2023 01:39 AM

-ਨਿਸ਼ਾਨੇਬਾਜ਼ਾਂ ਨੇ ਏਸ਼ੀਆਈ ਖੇਡਾਂ ਵਿੱਚ ਭਾਰਤ ਨੂੰ 2 ਗੋਲਡ, 2 ਸਿਲਵਰ ਅਤੇ 1 ਕਾਂਸੀ ਦਾ ਤਗਮਾ ਦਿਵਾਇਆ

  
ਅੰਮ੍ਰਿਤਸਰ, 27 ਸਤੰਬਰ, 2023 (ਪੋਸਟ ਬਿਊਰੋ): ਚੀਨ ਦੇ ਸ਼ਹਿਰ ਹੀਂਗਾਜ਼ੂ ਵਿਚ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਖਿਡਾਰਨਾਂ ਨੇ ਇਕ ਵਾਰ ਫਿਰ ਭਾਰਤ ਦਾ ਨੌਂ ਰੌਸ਼ਨ ਕਰ ਦਿੱਤਾ ਹੈ। ਉਨ੍ਹਾਂ ਨੇ ਅੱਜ ਦੇ ਮੁਕਾਬਲਿਆਂ ਵਿਚ ਸਿਖਰਤਾ ਨੂੰ ਛੂਹਦਿਆਂ ਜਿਉਂ ਹੀ ਮੈਡਲ ਜਿੱਤੇੇ ਤਿਉਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਭਾਈਚਾਰੇ ਦੇ ਨਾਲ ਨਾਲ ਪੰਜਾਬ ਅਤੇ ਭਾਰਤ ਵਾਸੀਆਂ ਦੇ ਦਿਲਾਂ ਵਿਚ ਖੁਸ਼ੀਆਂ ਦੇ ਫੁਹਾਰੇ ਫੁੱਟ ਪਏ। ਯੂਨੀਵਰਸਿਟੀ ਵਿਚ ਇਸ ਪ੍ਰਾਪਤੀ ਨੂੰ ਲੈ ਕੇ ਜਿਥੇ ਅਧਿਆਪਕਾਂ ਅਤੇ ਸਟਾਫ ਮੈਂਬਰਾਂ ਵੱਲੋਂ ਯੂਨੀਵਰਸਿਟੀ ਦੇ ਉਪਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੂੰ ਉਚੇਚੇ ਤੌਰ 'ਤੇ ਵਧਾਈਆਂ ਦਿੱਤੀਆਂ ਉਥੇ ਖਿਡਾਰਨਾਂ ਦੇ ਵਿਭਾਗਾਂ ਵਿਚ ਵੀ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਤੌਰ 'ਤੇ ਖੁਸ਼ੀਆਂ ਮਨਾਈਆਂ ਗਈਆਂ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ਾਂ ਸਦਕਾ ਭਾਰਤ ਨੂੰ ਕੁੱਲ 2 ਗੋਲਡ, 2 ਸਿਲਵਰ ਅਤੇ 1 ਕਾਂਸੀ ਤਮਗਾ ਜਿੱਤਾ ਦਿੱਤਾ ਹੈ ਅਤੇ ਹੋਰ ਵੀ ਸੰਭਾਵਨਾਵਾਂ ਬਣੀਆਂ ਹੋਈਆਂ ਹਨ ਕਿ ਯੂਨੀਵਰਸਿਟੀ ਦੇ ਦਸ ਅਥਲੀਟ ਜੋ ਇਸ ਖੇਡ ਮਹਾਂਉਤਸਵ ਵਿਚ ਆਪਣੀਆਂ ਜਬਰਦਸਤ ਪੇਸ਼ਕਾਰੀਆਂ ਦੇ ਰਹੇ ਹਨ, ਤੋਂ ਲਗਦਾ ਹੈ ਕਿ ਉਹ ਵੀ ਭਾਰਤ ਦੀ ਝੋਲੀ ਨੂੰ ਵੱਖ ਵੱਖ ਮੈਡਲਾਂ ਨਾਲ ਭਰ ਦੇਣਗੇ।
27 ਸਤੰਬਰ, 2023 ਨੂੰ, ਸਿਫਤ ਕੌਰ ਸਮਰਾ ਨੇ ਔਰਤਾਂ ਦੇ 50 ਮੀਟਰ ਰਾਈਫਲ 3 ਪੋਜੀਸ਼ਨ ਵਿਅਕਤੀਗਤ ਈਵੈਂਟ ਵਿੱਚ ਗੋਲਡ ਮੈਡਲ ਜਿੱਤ ਕੇ ਇੱਕ ਸ਼ਾਨਦਾਰ ਉਪਲਬਧੀ ਹਾਸਲ ਕੀਤੀ। 469.6 ਦੇ ਸਕੋਰ ਨਾਲ ਮਾਰਕ ਕੀਤੇ ਉਸ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਨਾ ਸਿਰਫ਼ ਗੋਲਡ ਮੈਡਲ ਹਾਸਲ ਕੀਤਾ ਸਗੋਂ ਨਵਾਂ ਵਿਸ਼ਵ ਰਿਕਾਰਡ ਵੀ ਕਾਇਮ ਕੀਤਾ। ਇਹ ਪ੍ਰਾਪਤੀ ਮੌਜੂਦਾ ਏਸ਼ੀਆਈ ਖੇਡਾਂ ਵਿੱਚ ਭਾਰਤ ਦਾ ਪੰਜਵਾਂ ਗੋਲਡ ਮੈਡਲ ਹੈ।
ਇਸ ਤੋਂ ਇਲਾਵਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੀਰੇ ਆਸ਼ੀ ਚੌਕਸੀ ਅਤੇ ਸਿਫਤ ਕੌਰ ਨੇ 3ਪੀ ਰਾਈਫਲ 50 ਮੀਟਰ ਟੀਮ ਈਵੈਂਟ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਇਸ ਤੋਂ ਇਲਾਵਾ, ਆਸ਼ੀ ਚੌਕਸੀ ਨੇ 3ਪੀ ਰਾਈਫਲ 50 ਮੀਟਰ ਵਿਅਕਤੀਗਤ ਈਵੈਂਟ ਵਿੱਚ ਕਾਂਸੀ ਦਾ ਤਗਮਾ ਹਾਸਲ ਕੀਤਾ। ਅੱਜ ਤੱਕ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਿਸ਼ਾਨੇਬਾਜ਼ਾਂ ਨੇ ਏਸ਼ਿਆਈ ਖੇਡਾਂ ਵਿੱਚ ਕੁੱਲ 2 ਗੋਲਡ, 2 ਸਿਲਵਰ ਅਤੇ 1 ਕਾਂਸੀ ਤਮਗਾ ਭਾਰਤ ਦੀ ਝੋਲੀ ਵਿੱਚ ਪਾਇਆ ਹੈ।
ਇਸ ਅਹਿਮ ਪ੍ਰਾਪਤੀ 'ਤੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ, ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ, ਡੀਨ ਅਕਾਦਮਿਕ ਮਾਮਲੇ, ਪ੍ਰੋ. ਸਰਬਜੋਤ ਸਿੰਘ ਬਹਿਲ, ਖੇਡਾਂ ਦੇ ਡਾਇਰੈਕਟਰ, ਡਾ. ਕੰਵਰ ਮਨਦੀਪ ਸਿੰਘ ਨੇ ਇਨਾਂ੍ਹ ਪ੍ਰਤਿਭਾਸ਼ਾਲੀ ਨਿਸ਼ਾਨੇਬਾਜ਼ਾਂ ਨੂੰ ਦਿਲੋਂ ਮਾਣ ਅਤੇ ਵਧਾਈ ਦਿੱਤੀ ਅਤੇ ਆਸ ਕੀਤੀ ਉਹ ਸਦਾ ਇਸ ਤਰ੍ਹਾਂ ਹੀ ਯੂਨੀਵਰਸਿਟੀ, ਪੰਜਾਬ ਅਤੇ ਭਾਰਤ ਦਾ ਨਾਂ ਰੌਸ਼ਨ ਕਰਦੇ ਰਹਿਣਗੇ।
ਖੇਡ ਡਾਇਰੈਕਟਰ ਡਾ. ਕੰਵਰ ਮਨਦੀਪ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸਾਰੇ ਨਿਸ਼ਾਨੇਬਾਜ਼ਾਂ ਨੂੰ ਅੰਤਰਰਾਸ਼ਟਰੀ ਮੰਚ 'ਤੇ ਉਨ੍ਹਾਂ ਦੇ ਸ਼ਾਨਦਾਰ ਅਤੇ ਇਤਿਹਾਸਕ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਜਿਥੇ ਉਨ੍ਹਾਂ ਦੀ ਸਖਤ ਮਿਹਨਤ, ਲਗਨ ਅਤੇ ਜਜ਼ਬੇ 7ਦਾ ਨਤੀਜਾ ਹੈ ਉਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਉਪਲਬਧ ਉਚ ਪਾਏ ਦਾ ਬਨਿਆਦੀ ਢਾਂਚਾ, ਸਹੂਲਤਾਂ, ਮਾਰਗਦਰਸ਼ਨ ਅਤੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦੀ ਖੇਡਾਂ ਪ੍ਰਤੀ ਨਿੱਜੀ ਦਿਲਚਸਪੀ ਅਤੇ ਉਚੀ ਸੋਚ ਸਦਕਾ ਵੀ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਏਸ਼ੀਆਈ ਖੇਡਾਂ ਦੇ ਦੂਜੇ ਦਿਨ ਦੇ ਮੁਕਾਬਲਿਆਂ ਵਿਚ ਭਾਰਤ ਨੂੰ ਨਿਸ਼ਾਨੇਬਾਜੀ ਵਿਚ ਗੋਲਡ ਮੈਡਲ ਦਿਵਾਉਣ ਅਤੇ ਨਵਾਂ ਵਿਸ਼ਵ ਰਿਕਾਰਡ ਬਣਾਉਣ ਵਾਲੇ ਐਸ਼ਵਰਿਆ ਪ੍ਰਤਾਪ ਸਿੰਘ ਤੋਮਰ ਵੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਵਿਭਾਗ ਦੇ ਹੋਣ ਵਿਦਿਆਰਥੀ ਹਨ। ਉਨ੍ਹਾਂ ਨੇ ਟੀਮ ਈਵੈਂਟ ਵਿੱਚ ਗੋਲਡ ਮੈਡਲ ਅਤੇ 10 ਮੀਟਰ ਸ਼ੂਟਿੰਗ ਈਵੈਂਟ ਵਿੱਚ ਵਿਅਕਤੀਗਤ ਕਾਂਸੀ ਦਾ ਤਗਮਾ ਜਿਤ ਕੇ ਦੇਸ਼ ਅਤੇ ਯੂਨੀਵਰਸਿਟੀ ਦਾ ਨਾਂ ਰੌਸ਼ਨ ਕੀਤਾ ਹੈ। ਇਸੇ ਤਰ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਖਿਡਾਰਨ ਆਸ਼ੀ ਚੌਕਸੀ ਨੇ 10 ਮੀਟਰ ਏਅਰ ਰਾਈਫਲ ਈਵੈਂਟ ਵਿੱਚ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ। ਉਨ੍ਹਾਂ ਦੇ ਬੇਮਿਸਾਲ ਪ੍ਰਦਰਸ਼ਨ ਸਦਕਾ ਉਨ੍ਹਾਂ ਦਾ ਪੋਡੀਅਮ ਵਿਚ ਨਿਸਚਿਤ ਹੋ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ ਹਰਚੰਦ ਸਿੰਘ ਬਰਸਟ ਨੇ ਸੜਕ ਹਾਦਸੇ ਵਿੱਚ ਸਕੂਲੀ ਬਚਿੱਆਂ ਦੀ ਹੋਈ ਮੌਤ `ਤੇ ਦੁੱਖ ਪ੍ਰਗਟ ਕੀਤਾ ਪੰਜਾਬ ਦੇ ਸਿਹਤ ਮੰਤਰੀ ਦਾ ਵੱਡਾ ਐਕਸ਼ਨ: ਸਕੂਲੀ ਬੱਸਾਂ ਅਤੇ ਟਿੱਪਰਾਂ ਲਈ ਸਖ਼ਤ ਹੁਕਮ ਜਾਰੀ ਫਾਜ਼ਿਲਕਾ ਵਿਚ ਵਿਆਹ ਸ਼ਾਦੀਆਂ ਅਤੇ ਧਾਰਮਿਕ ਪ੍ਰੋਗਰਾਮਾਂ 'ਤੇ ਡਰੋਨ ਅਤੇ ਆਤਿਸ਼ਬਾਜੀ ਪਟਾਖੇ ਚਲਾਉਣ 'ਤੇ ਰੋਕ ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੇ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ 315ਵੇਂ ਸਰਹਿੰਦ ਫਤਿਹ ਦਿਵਸ 'ਤੇ 13 ਮਈ ਨੂੰ ਰਕਬਾ ਭਵਨ ਤੋਂ ਆਰੰਭ ਹੋਵੇਗਾ ਇਤਿਹਾਸਿਕ ਫਤਿਹ ਮਾਰਚ : ਬਾਵਾ ਧਰਮ ਕੰਮੇਆਣਾ ਦੇ ਗੀਤ ਸੰਗ੍ਰਹਿ 'ਪੋਹਲੀ ਦੇ ਫੁੱਲ" ਉਪਰ ਵਿਚਾਰ ਗੋਸਟੀ ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼, 5 ਕਿਲੋ ਹੈਰੋਇਨ, ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ ਆਪ੍ਰੇਸ਼ਨ ਸਿੰਦੂਰ: ਭਾਰਤੀ ਫੌਜ ਦੀ ਬਹਾਦਰੀ 'ਤੇ ਪੂਰੇ ਦੇਸ਼ ਨੂੰ ਮਾਣ : ਮੋਹਿੰਦਰ ਭਗਤ