ਨਵੀਂ ਦਿੱਲੀ, 28 ਸਤੰਬਰ (ਪੋਸਟ ਬਿਊਰੋ): ਦੇਸ਼ ਵਿੱਚ ਹਰੀ ਕ੍ਰਾਂਤੀ ਦੇ ਪਿਤਾਮਾ ਵਜੋਂ ਜਾਣੇ ਜਾਂਦੇ ਮਹਾਨ ਖੇਤੀ ਵਿਗਿਆਨੀ ਐੱਮ.ਐੱਸ ਸਵਾਮੀਨਾਥਨ ਦਾ ਦਿਹਾਂਤ ਹੋ ਗਿਆ ਹੈ। ਹਰੀ ਕ੍ਰਾਂਤੀ ਕਾਰਨ ਕਈ ਸੂਬਿਆਂ ਵਿੱਚ ਖੇਤੀ ਉਤਪਾਦਾਂ ਵਿੱਚ ਵਾਧਾ ਹੋਇਆ ਸੀ। ਵਿਗਿਆਨੀ ਸਵਾਮੀਨਾਥਨ ਦੀ ਲੰਬੀ ਬੀਮਾਰੀ ਕਾਰਨ 98 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਸਵਾਮੀਨਾਥਨ ਆਪਣੇ ਪਿੱਛੇ ਤਿੰਨ ਧੀਆਂ ਛੱਡ ਗਏ ਹਨ।
ਸਵਾਮੀਨਾਥਨ ਨੇ ਦੇਸ਼ ਵਿੱਚ ਝੋਨੇ ਦੀ ਫ਼ਸਲ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਝੋਨੇ ਦੀਆਂ ਵੱਧ ਝਾੜ ਦੇਣ ਵਾਲੀਆਂ ਕਿਸਮਾਂ ਵਿਕਸਿਤ ਕਰਨ ਵਿੱਚ ਵੱਡਾ ਯੋਗਦਾਨ ਪਾਇਆ। ਇਸ ਉਪਰਾਲੇ ਕਾਰਨ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੂੰ ਕਾਫੀ ਮੱਦਦ ਮਿਲੀ।
ਸਵਾਮੀਨਾਥਨ ਆਪਣੇ ਕਾਰਜਕਾਲ ਦੌਰਾਨ ਕਈ ਪ੍ਰਮੁੱਖ ਅਹੁਦਿਆਂ ‘ਤੇ ਰਹੇ। ਉਸਨੂੰ ਭਾਰਤੀ ਖੇਤੀ ਖੋਜ ਸੰਸਥਾਨ (1961-1972) ਦਾ ਡਾਇਰੈਕਟਰ, ਦਾ ਡਾਇਰੈਕਟਰ ਜਨਰਲ ਅਤੇ ਖੇਤੀਬਾੜੀ ਖੋਜ ਅਤੇ ਸਿੱਖਿਆ ਵਿਭਾਗ ਦਾ ਸਕੱਤਰ (1972-79), ਖੇਤੀਬਾੜੀ ਮੰਤਰਾਲੇ (1979-80) ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ। ਸਵਾਮੀਨਾਥਨ ਨੂੰ 1987 ਵਿੱਚ ਪ੍ਰਥਾਨ ਫੂਡ ਐਵਾਰਡ ਦਿੱਤਾ ਗਿਆ ਸੀ। ਉਨ੍ਹਾਂ ਨੂੰ ਪਦਮ ਸ਼੍ਰੀ, ਪਦਮ ਭੂਸ਼ਣ ਅਤੇ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਹੈ।