Welcome to Canadian Punjabi Post
Follow us on

04

July 2025
 
ਪੰਜਾਬ

ਮੰਤਰੀ ਖੁੱਡੀਆਂ ਨੇ ਵੈਟਰਨਰੀ ਗ੍ਰੈਜੂਏਟਾਂ ਨੂੰ ਆਨਲਾਈਨ ਰਜਿਸਟਰ ਕਰਨ ਲਈ ਪੰਜਾਬ ਰਾਜ ਵੈਟਰਨਰੀ ਕੌਂਸਲ ਦੀ ਨਵੀਂ ਪਹਿਲਕਦਮੀ ਦਾ ਕੀਤਾ ਉਦਘਾਟਨ

September 28, 2023 03:29 PM

-ਸਿਹਤ ਵਿਭਾਗ ਦੇ ਡਾਕਟਰਾਂ ਨਾਲ ਪੰਜਾਬ ਵੈਟਰਨਰੀ ਡਾਕਟਰਾਂ ਦੀ ਸਮਾਨਤਾ ਦਾ ਮੁੱਦਾ ਜਲਦੀ ਹੱਲ ਕੀਤਾ ਜਾਵੇਗਾ : ਖੁੱਡੀਆਂ
ਚੰਡੀਗੜ੍ਹ, 28 ਸਤੰਬਰ (ਗਿਆਨ ਸਿੰਘ): ਸਿਹਤ ਵਿਭਾਗ ਵਿੱਚ ਪੰਜਾਬ ਵੈਟਰਨਰੀ ਡਾਕਟਰਾਂ ਦੀ ਤਨਖਾਹ ਵਿੱਚ ਅਸਮਾਨਤਾ ਦਾ ਮੁੱਦਾ ਜਲਦੀ ਹੀ ਸਕਾਰਾਤਮਕ ਢੰਗ ਨਾਲ ਹੱਲ ਕੀਤਾ ਜਾਵੇਗਾ। ਇਸ ਗੱਲ ਦਾ ਐਲਾਨ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਰਾਜ ਵੈਟਰਨਰੀ ਕੌਂਸਲ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਗਏ ‘ਵੈਟਰਨਰੀ ਪੇਸ਼ੇ ਵਿੱਚ ਵਿਭਿੰਨਤਾ, ਸਮਾਨਤਾ ਅਤੇ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨਾ’ ਵਿਸ਼ੇ ’ਤੇ ਰਾਜ ਪੱਧਰੀ ਸੈਮੀਨਾਰ ਦਾ ਉਦਘਾਟਨ ਕਰਨ ਉਪਰੰਤ ਕੀਤਾ।
ਇਸ ਮੌਕੇ ਬੋਲਦਿਆਂ ਸ੍ਰੀ ਖੁੱਡੀਆਂ ਨੇ ਸੂਬੇ ਨੂੰ ਤਰੱਕੀ ਅਤੇ ਸ਼ਾਨ ਦੀਆਂ ਸਿਖਰਾਂ 'ਤੇ ਪਹੁੰਚਾਉਣ ਲਈ ਭਗਵੰਤ ਮਾਨ ਸਰਕਾਰ ਦੇ ਸੰਕਲਪ ਨੂੰ ਦੁਹਰਾਇਆ, ਜੋ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ, ਪਹੁੰਚ ਅਤੇ ਸੋਚ ਤੇ ਅਮਲ ਚ ਅੰਤਰ ਕਾਰਨ ਇਸ
ਤੋਂ ਦੂਰ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਪੁਰਾਣੇ ਸਮੇਂ ਤੋਂ ਪੇਂਡੂ ਲੋਕਾਂ ਦੇ ਜੀਵਨ ਦਾ ਹਿੱਸਾ ਰਿਹਾ ਹੈ, ਇਸ ਲਈ ਵਿਗਿਆਨਕ ਢੰਗ ਨਾਲ ਪਸ਼ੂ ਪਾਲਣ, ਬੱਕਰੀ ਪਾਲਣ, ਸੂਰ ਪਾਲਣ ਅਤੇ ਮੱਛੀ ਪਾਲਣ ਦੇ ਕਿੱਤੇ ਨੂੰ ਅਪਣਾ ਕੇ ਸੂਬੇ ਦੇ ਨੌਜਵਾਨ ਆਪਣੀ ਰੋਜ਼ੀ-ਰੋਟੀ ਕਮਾ ਸਕਦੇ ਹਨ ਅਤੇ ਪੰਜਾਬ ਦੀ ਆਰਥਿਕਤਾ ਅਤੇ ਤਰੱਕੀ ਵਿੱਚ ਯੋਗਦਾਨ ਪਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਜਿਵੇਂ ਕਿ ਜ਼ਮੀਨਾਂ ਦੀ ਵੰਡ ਬਾਅਦ ਰਕਬੇ ਘੱਟ ਗਏ ਹਨ ਅਤੇ ਖੇਤੀ ਉਤਪਾਦਨ ਆਪਣੇ ਸਿਖ਼ਰ 'ਤੇ ਪਹੁੰਚ ਗਿਆ ਹੈ, ਉਸ ਹਾਲਤ ਵਿੱਚ ਪਸ਼ੂ ਪਾਲਣ ਖੇਤਰ ਕਿਸਾਨਾਂ ਲਈ ਬਹੁਤ ਵੱਡਾ ਯੋਗਦਾਨ ਦੇ ਸਕਦਾ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਅਤੇ ਪਸ਼ੂਆਂ ਵਿੱਚ ਗੰਢੀ ਚਮੜੀ (ਲੰਪੀ ਸਕਿਨ) ਦੀ ਬਿਮਾਰੀ ਦੇ ਫੈਲਣ ਦੌਰਾਨ ਪਸ਼ੂਆਂ ਦੀ ਸੁਰੱਖਿਆ ਲਈ ਵੈਟਰਨਰੀ ਡਾਕਟਰਾਂ ਦੁਆਰਾ ਕੀਤੇ ਗਏ ਸਮਰਪਣ ਅਤੇ ਸੇਵਾਵਾਂ ਦੀ ਸ਼ਲਾਘਾ ਕੀਤੀ।
ਇਸ ਤੋਂ ਪਹਿਲਾਂ ਸ੍ਰੀ ਖੁੱਡੀਆਂ ਨੇ ਆਨਲਾਈਨ ਪੋਰਟਲ ਦਾ ਬਟਨ ਦਬਾ ਕੇ ਵੈਟਰਨਰੀ ਗ੍ਰੈਜੂਏਟਾਂ ਨੂੰ ਆਨਲਾਈਨ ਰਜਿਸਟਰ ਕਰਨ ਲਈ ਪੰਜਾਬ ਰਾਜ ਵੈਟਰਨਰੀ ਕੌਂਸਲ ਦੀ ਨਵੀਂ ਪਹਿਲਕਦਮੀ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਪੰਜਾਬ ਸਟੇਟ ਵੈਟਰਨਰੀ ਕੌਂਸਲ ਰੂਲਜ਼ 1997 ਦੀ ਇੱਕ ਕਿਤਾਬਚਾ ਵੀ ਜਾਰੀ ਕੀਤਾ ਜੋ ਇੰਡੀਅਨ ਵੈਟਰਨਰੀ ਕੌਂਸਲ ਐਕਟ, 1994 ਅਧੀਨ ਬਣਾਏ ਗਏ ਸਨ।
ਖੁੱਡੀਆਂ ਨੇ ਮਹਾਨ ਕ੍ਰਾਂਤੀਕਾਰੀ ਯੋਧੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਹਾੜੇ 'ਤੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਲਈ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਰਾਜ ਦਾ ਸ਼ਾਸਨ ਚਲਾਉਣ ਦੇ ਨੌਜਵਾਨ ਪ੍ਰਤੀਕ ਅਤੇ ਰਾਹ ਦਸੇਰੇ ਹਨ। ਡਾ. ਸੰਗੀਤਾ ਤੂਰ, ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਵਿਭਾਗ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਅਤੇ ਰਜਿਸਟਰਾਰ ਪੰਜਾਬ ਸਟੇਟ ਵੈਟਰਨਰੀ ਕੌਂਸਲ ਡਾ.ਜੀ.ਐਸ.ਬੇਦੀ ਨੇ ਪੰਜਾਬ ਦੇ ਪਸ਼ੂ ਚਿਕਿਤਸਕਾਂ ਵੱਲੋਂ ਹਾਲ ਹੀ ਵਿੱਚ ਆਏ ਹੜ੍ਹਾਂ
ਦੇ ਟੈਸਟ ਦੇ ਸਮੇਂ ਵਿੱਚ ਕੀਤੇ ਗਏ ਕੰਮਾਂ ਬਾਰੇ ਪੇਸ਼ਕਾਰੀ ਦਿੱਤੀ ਅਤੇ ਕੌਂਸਲ ਦੇ ਕੰਮਕਾਜ ਬਾਰੇ ਦੱਸਿਆ।
ਤਕਨੀਕੀ ਸੈਸ਼ਨ ਦੇ ਬੁਲਾਰਿਆਂ ਵਿੱਚ ਹੈਦਰਾਬਾਦ ਤੋਂ ਡਾ: ਲਕਸ਼ਮੀ ਸ੍ਰੀਨਿਵਾਸਨ, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਤੋਂ ਡਾ: ਸਵਰਨ ਸਿੰਘ ਰੰਧਾਵਾ ਅਤੇ ਬੰਗਲੁਰੂ ਤੋਂ ਡਾ: ਕਲਾਹੱਲੀ ਉਮੇਸ਼ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲ ਦੇ ਸਾਰੇ ਮੈਂਬਰ ਡਾ. ਭੁਪੇਸ਼ ਕੁਮਾਰ, ਡਾ. ਸੰਦੀਪ ਗੁਪਤਾ, ਡਾ: ਟੀ.ਪੀ. ਸੈਣੀ, ਡਾ: ਰਜਿੰਦਰ ਸਿੰਘ, ਡਾ. ਗੁਰਿੰਦਰ ਸਿੰਘ ਵਾਲੀਆ, ਡਾ. ਤੇਜਿੰਦਰ ਸਿੰਘ ਅਤੇ ਡਾ. ਸਵਰਨ ਸਿੰਘ ਰੰਧਾਵਾ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ