ਚੰਡੀਗੜ੍ਹ, 29 ਸਤੰਬਰ (ਪੋਸਟ ਬਿਊਰੋ): ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਪੰਜਾਬ ਸੁਮੇਧ ਸਿੰਘ ਸੈਣੀ, ਪਰਮਰਾਜ ਸਿੰਘ ਉਮਰੰਗਲ, ਅਮਰ ਸਿੰਘ ਚਾਹਲ ਅਤੇ ਸੁਖਮਿੰਦਰ ਸਿੰਘ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਵਰਨਣਯੋਗ ਹੈ ਕਿ ਹਾਈ ਕੋਰਟ ਨੇ ਕਰੀਬ ਇੱਕ ਮਹੀਨਾ ਪਹਿਲਾਂ ਇਸ ਮਾਮਲੇ ਵਿੱਚ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ, ਜਿਸ ਨੂੰ ਅੱਜ ਸੁਣਾਇਆ ਗਿਆ। ਨਾਲ ਹੀ ਹਾਈਕੋਰਟ ਵੱਲੋਂ ਪਹਿਲਾਂ ਹੀ ਅੰਤਰਿਮ ਜ਼ਮਾਨਤ ਦਿੱਤੀ ਜਾ ਚੁੱਕੀ ਹੈ।