Welcome to Canadian Punjabi Post
Follow us on

01

July 2025
 
ਪੰਜਾਬ

ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦੂਜੇ ਦਿਨ ਵੀ ਜਾਰੀ, ਕਈ ਟਰੇਨਾਂ ਰੱਦ

September 29, 2023 04:56 AM

ਚੰਡੀਗੜ੍ਹ, 29 ਸਤੰਬਰ (ਪੋਸਟ ਬਿਊਰੋ): ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੀਆਂ 19 ਕਿਸਾਨ-ਮਜ਼ਦੂਰ ਜੱਥੇਬੰਦੀਆਂ ਦਾ ਰੇਲ ਰੋਕੋ ਅੰਦੋਲਨ ਦੂਜੇ ਦਿਨ ਵੀ ਜਾਰੀ ਹੈ। ਪੰਜਾਬ ਭਰ ਵਿੱਚ ਕਿਸਾਨ ਰੇਲ ਲਾਈਨਾਂ ’ਤੇ ਬੈਠੇ ਹਨ। ਰੇਲਵੇ ਟਰੈਕ ਜਾਮ ਤੋਂ ਬਾਅਦ ਦਿੱਲੀ ਤੋਂ ਅੰਮ੍ਰਿਤਸਰ, ਪਠਾਨਕੋਟ ਤੋਂ ਅੰਮ੍ਰਿਤਸਰ ਅਤੇ ਪੰਜਾਬ ਤੋਂ ਚੰਡੀਗੜ੍ਹ, ਜਲੰਧਰ, ਲੁਧਿਆਣਾ ਤੋਂ ਮੋਗਾ, ਫ਼ਿਰੋਜ਼ਪੁਰ, ਫ਼ਾਜਿ਼ਲਕਾ ਆਦਿ ਦੇ ਸਾਰੇ ਰਸਤੇ ਪੂਰੀ ਤਰ੍ਹਾਂ ਠੱਪ ਹੋ ਗਏ ਹਨ।

ਟਰੇਨਾਂ ਦੇ ਜਾਮ ਕਾਰਨ ਸੈਂਕੜੇ ਯਾਤਰੀ ਪੰਜਾਬ ਦੇ ਰੇਲਵੇ ਸਟੇਸ਼ਨਾਂ ‘ਤੇ ਫਸੇ ਹੋਏ ਹਨ। ਸ਼ੁੱਕਰਵਾਰ ਜਿੱਥੇ ਕਰੀਬ 60 ਟਰੇਨਾਂ ਪ੍ਰਭਾਵਿਤ ਹੋਈਆਂ। ਸ਼ੁੱਕਰਵਾਰ ਨੂੰ 90 ਤੋਂ ਵੱਧ ਟਰੇਨਾਂ ਪ੍ਰਭਾਵਿਤ ਹੋਣ ਜਾ ਰਹੀਆਂ ਹਨ। ਜਿਨ੍ਹਾਂ ਵਿੱਚੋਂ 80 ਤੋਂ ਵੱਧ ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ।
19 ਕਿਸਾਨ ਜਥੇਬੰਦੀਆਂ ਨੇ 17 ਥਾਵਾਂ ‘ਤੇ ਰੇਲਵੇ ਟਰੈਕ ਜਾਮ ਕਰ ਦਿੱਤੇ ਹਨ। ਇਸ ਵਿੱਚ ਮੋਗਾ ਰੇਲਵੇ ਸਟੇਸ਼ਨ, ਅਜੀਤਵਾਲ ਅਤੇ ਡਗਰੂ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਡੇਰਾ ਬਾਬਾ ਨਾਨਕ, ਜਲੰਧਰ ਛਾਉਣੀ, ਤਰਨ ਤਾਰਨ, ਸੰਗਰੂਰ ਦੇ ਸੁਨਾਮ, ਪਟਿਆਲਾ ਦੇ ਨਾਭਾ, ਫ਼ਿਰੋਜ਼ਪੁਰ ਦੀ ਬਸਤੀ ਟੈਂਕਾਂਵਾਲੀ ਅਤੇ ਮੱਲਾਂਵਾਲਾ, ਬਠਿੰਡਾ ਦੇ ਰਾਮਪੁਰਾ ਫੂਲ, ਦੇਵੀਦਾਸਪੁਰਾ ਅਤੇ ਮਜੀਠਾ, ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਸ਼ਾਮਲ ਹਨ। ਇਹ ਪ੍ਰਦਰਸ਼ਨ 30 ਸਤੰਬਰ ਤੱਕ ਅਹਿਮਦਗੜ੍ਹ, ਫਾਜ਼ਿਲਕਾ ਅਤੇ ਮਲੇਰਕੋਟਲਾ ਵਿੱਚ ਜਾਰੀ ਰਹੇਗਾ।
12014- ਅੰਮ੍ਰਿਤਸਰ ਨਵੀਂ ਦਿੱਲੀ ਸ਼ਤਾਬਦੀ ਲੁਧਿਆਣਾ ਤੋਂ ਚਲਾਈ ਗਈ। 12716- ਅੰਮ੍ਰਿਤਸਰ ਨਾਂਦੇੜ ਸੱਚਖੰਡ ਐਕਸਪ੍ਰੈਸ ਅੰਬਾਲਾ ਤੋਂ ਚਲਾਈ ਗਈ। 12498-ਸ਼ਾਨ-ਏ-ਪੰਜਾਬ ਨੂੰ ਲੁਧਿਆਣਾ ਤੋਂ ਰਵਾਨਾ ਕੀਤਾ ਜਾਵੇਗਾ।12460-ਅੰਮ੍ਰਿਤਸਰ-ਨਵੀਂ ਦਿੱਲੀ ਸੁਪਰਫਾਸਟ ਰੱਦ।ਅੰਮ੍ਰਿਤਸਰ ਸੈਂਟਰਲ-12926 ਚੰਡੀਗੜ੍ਹ ਤੋਂ ਰਵਾਨਾ ਕੀਤਾ ਗਿਆ ਸੀ ਜਦੋਂ ਕਿ ਰੇਲ ਗੱਡੀ 16788 ਸ਼੍ਰੀ ਮਾਂ ਵੈਸ਼ਨੋ ਦੇਵੀ ਤੋਂ ਤੇਰੁਨਵਿਲੀ ਨੂੰ ਪਠਾਨਕੋਟ ਤੋਂ ਜਲੰਧਰ, ਲੁਧਿਆਣਾ, ਸਾਹਨੇਵਾਲ ਤੋਂ ਸਰਹਿੰਦ ਲਈ ਰਵਾਨਾ ਕੀਤੀ ਜਾਵੇਗੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ