ਮਿਸੀਸਾਗਾ, 2 ਅਕਤੂਬਰ (ਪੋਸਟ ਬਿਊਰੋ) : ਮਿਸੀਸਾਗਾ ਵਿੱਚ ਵਾਪਰੀ ਛੁਰੇਬਾਜ਼ੀ ਦੀ ਘਟਨਾ ਵਿੱਚ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਜਦਕਿ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਕਿਸੇ ਤਰ੍ਹਾਂ ਦੀ ਗੜਬੜੀ ਸਬੰਧੀ ਕਾਲ ਮਿਲਣ ਤੋਂ ਬਾਅਦ ਦੁਪਹਿਰੇ 1:00 ਵਜੇ ਦੇ ਨੇੜੇ ਤੇੜੇ ਪੀਲ ਰੀਜਨਲ ਪੁਲਿਸ ਦੇ ਅਧਿਕਾਰੀ ਦ ਕਾਲੇਜਵੇਅ ਤੇ ਗਲੈਨ ਐਰਿਨ ਡਰਾਈਵ ਨੇੜੇ ਮਾਸਟਹੈੱਡ ਕ੍ਰੀਸੈਂਟ ਤੇ ਵਿੰਡਜੈਮਰ ਰੋਡ ਉੱਤੇ ਪਹੁੰਚੇ। ਮੌਕੇ ਉੱਤੇ ਉਨ੍ਹਾਂ ਨੂੰ ਇੱਕ ਵਿਅਕਤੀ ਛੁਰੇਬਾਜ਼ੀ ਕਾਰਨ ਜ਼ਖ਼ਮੀ ਹਾਲਤ ਵਿੱਚ ਮਿਲਿਆ। ਪੈਰਾਮੈਡਿਕਸ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।
ਪੁਲਿਸ ਨੇ ਦੱਸਿਆ ਕਿ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਖਿਲਾਫ ਕਿਸ ਤਰ੍ਹਾਂ ਦੇ ਚਾਰਜਿਜ਼ ਲਾਏ ਗਏ ਹਨ ਇਸ ਬਾਰੇ ਪੁਲਿਸ ਨੇ ਕੋਈ ਜਾਣਕਾਰੀ ਨਹੀਂ ਦਿੱਤੀ। ਮਾਮਲੇ ਨਾਲ ਸਬੰਧਤ ਹੋਰ ਵੇਰਵੇ ਵੀ ਜਾਰੀ ਨਹੀਂ ਕੀਤੇ ਗਏ।