Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਖੇਡਾਂ

ਆਸਟ੍ਰੇਲੀਆ ਦਾ ਛੇਵੀਂ ਵਾਰ ਕ੍ਰਿਕਟ ਵਿਸ਼ਵ ਕੱਪ `ਤੇ ਕਬਜ਼ਾ, ਫਾਈਨਲ ਵਿਚ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

November 20, 2023 12:19 AM

  

ਨਵੀਂ ਦਿੱਲੀ, 19 ਨਵੰਬਰ (ਪੋਸਟ ਬਿਊਰੋ): ਅੱਜ ਨਰਿੰਦਰ ਮੋਦੀ ਸਟੇਡੀਅਮ 'ਚ ਖੇਡੇ ਗਏ ਵਿਸ਼ਵ ਕੱਪ 2023 ਦੇ ਫਾਈਨਲ ਮੁਕਾਬਲੇ 'ਚ ਆਸਟ੍ਰੇਲੀਆ ਦੀ ਟੀਮ ਨੇ ਭਾਰਤੀ ਟੀਮ ਨੂੰ ਹਰਾ ਕੇ ਵਿਸ਼ਵ ਕੱਪ ਦੇ ਖ਼ਿਤਾਬ 'ਤੇ ਰਿਕਾਰਡ 6ਵੀਂ ਵਾਰ ਕਬਜ਼ਾ ਕਰ ਲਿਆ ਹੈ।ਭਾਰਤ ਵੱਲੋਂ ਦਿੱਤੇ ਗਏ 241 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਲਈ ਆਸਟ੍ਰੇਲੀਆ ਦੇ ਓਪਨਿੰਗ ਬੱਲੇਬਾਜ਼ ਟ੍ਰੈਵਿਸ ਹੈੱਡ ਅਤੇ ਡੇਵਿਡ ਵਾਰਨਰ ਕ੍ਰੀਜ਼ 'ਤੇ ਆ ਗਏ। ਬੁਮਰਾਹ ਨੇ ਪਹਿਲੀ ਹੀ ਗੇਂਦ 'ਤੇ ਡੇਵਿਡ ਵਾਰਨਰ ਦੇ ਬੱਲੇ ਦਾ ਕਿਨਾਰਾ ਛੁਹਾਇਆ, ਪਰ ਸਲਿਪ ਤੇ ਕੀਪਰ, ਦੋਵਾਂ ਨੇ ਹੀ ਹੱਥ ਅੱਗੇ ਨਹੀਂ ਕੀਤਾ। ਇਹ ਗੇਂਦ ਵਿਕਟ ਦਿਵਾ ਸਕਦੀ ਸੀ, ਪਰ ਚੌਕਾ ਦਿਵਾ ਗਈ। ਇਸ ਤੋਂ ਬਾਅਦ ਅਗਲਾ ਓਵਰ ਕਰਵਾਉਣ ਆਏ ਸ਼ੰਮੀ ਨੇ ਵਾਰਨਰ ਨੂੰ ਸਲਿਪ 'ਚ ਕੋਹਲੀ ਹੱਥੋਂ ਕੈਚ ਆਊਟ ਕਰਵਾਇਆ। ਖ਼ਤਰਨਾਕ ਰਵੱਈਏ ਨਾਲ ਖੇਡ ਰਹੇ ਮਾਰਸ਼ ਨੂੰ ਵੀ ਬੁਮਰਾਹ ਨੇ ਰਾਹੁਲ ਹੱਥੋਂ ਵਿਕਟਾਂ ਪਿੱਛੇ ਕੈਚ ਆਊਟ ਕਰਵਾ ਕੇ ਆਸਟ੍ਰੇਲੀਆ ਦੀ ਟੀਮ ਨੂੰ ਦੂਜਾ ਝਟਕਾ ਦਿੱਤਾ। ਮਾਰਸ਼ 15 ਗੇਂਦਾਂ 'ਚ 15 ਦੌੜਾਂ ਬਣਾ ਕੇ ਆਊਟ ਹੋਇਆ। ਇਸ ਤੋਂ ਬਾਅਦ ਸਟੀਵ ਸਮਿਥ ਵੀ ਜ਼ਿਆਦਾ ਕੁਝ ਨਹੀਂ ਕਰ ਸਕਿਆ ਤੇ 4 ਦੌੜਾਂ ਬਣਾ ਕੇ ਬੁਮਰਾਹ ਦੀ ਗੇਂਦ 'ਤੇ ਐੱਲ.ਬੀ. ਡਬਲਯੂ. ਆਊਟ ਹੋ ਗਿਆ।

  
ਇਸ ਤੋਂ ਬਾਅਦ ਬੱਲੇਬਾਜ਼ੀ ਕਰਦੇ ਹੋਏ ਟ੍ਰੈਵਿਸ ਹੈੱਡ ਨੇ ਸ਼ਾਨਦਾਰ ਤਰੀਕੇ ਨਾਲ ਖੇਡਦਿਆਂ ਸੈਂਕੜਾ ਪੂਰਾ ਕੀਤਾ। ਲਾਬੂਸ਼ੇਨ ਨੇ ਵੀ ਉਸ ਦਾ ਚੰਗਾ ਸਾਥ ਦਿੱਤਾ। ਦੋਵਾਂ ਵਿਚਾਲੇ ਚੌਥੀ ਵਿਕਟ ਲਈ 100 ਦੌੜਾਂ ਦੀ ਸਾਂਝੇਦਾਰੀ ਵੀ ਹੋ ਗਈ। ਟ੍ਰੈਵਿਸ ਹੈੱਡ 120 ਗੇਂਦਾਂ 'ਚ ਸ਼ਾਨਦਾਰ 137 ਦੌੜਾਂ ਬਣਾ ਕੇ ਆਊਟ ਹੋਇਆ। ਪਰ ਆਊਟ ਹੋਣ ਤੋਂ ਪਹਿਲਾਂ ਉਹ ਆਪਣੀ ਟੀਮ ਦੀ ਜਿੱਤ ਤੈਅ ਕਰ ਚੁੱਕਾ ਸੀ। ਉਸ ਤੋਂ ਬਾਅਦ ਮਾਰਨਸ ਲਾਬੂਸ਼ੇਨ ਦੇ ਨਾਬਾਦ ਅਰਧ ਸੈਂਕੜੇ ਦੀ ਬਦੌਲਤ ਆਸਟ੍ਰੇਲੀਆ ਨੇ ਭਾਰਤ ਵੱਲੋਂ ਦਿੱਤਾ ਗਿਆ 241 ਦੌੜਾਂ ਦਾ ਟੀਚਾ ਸਿਰਫ਼ 43 ਓਵਰਾਂ 'ਚ ਹੀ ਪੂਰਾ ਕਰ ਲਿਆ। ਆਸਟ੍ਰੇਲੀਆ ਵੱਲੋਂ ਆਖ਼ਰੀ ਦੌੜਾਂ ਗਲੈੱਨ ਮੈਕਸਵੈੱਲ ਦੇ ਬੱਲੇ ਤੋਂ ਆਈਆਂ। ਉਸ ਨੇ ਆਪਣੀ ਪਹਿਲੀ ਹੀ ਗੇਂਦ 'ਤੇ 2 ਦੌੜਾਂ ਲੈ ਕੇ ਆਸਟ੍ਰੇਲੀਆ ਨੂੰ ਜਿੱਤ ਦਿਵਾ ਦਿੱਤੀ।

  
ਲਗਾਤਾਰ 10 ਮੈਚ ਜਿੱਤ ਕੇ ਫਾਈਨਲ ‘ਚ ਪੁੱਜੀ ਭਾਰਤੀ ਟੀਮ 11ਵੇਂ ਮੈਚ ਤੋਂ ਖੁੰਝ ਗਈ। ਉਸ ਦਾ 12 ਸਾਲ ਬਾਅਦ ਖਿਤਾਬ ਜਿੱਤਣ ਦਾ ਸੁਪਨਾ ਚਕਨਾਚੂਰ ਹੋ ਗਿਆ। ਟੀਮ ਇੰਡੀਆ 2003 ਵਿੱਚ ਫਾਈਨਲ ਵਿੱਚ ਆਸਟਰੇਲੀਆ ਹੱਥੋਂ ਮਿਲੀ ਹਾਰ ਦਾ ਬਦਲਾ ਵੀ ਨਹੀਂ ਲੈ ਸਕੀ। ਹੁਣ ਕਰੋੜਾਂ ਪ੍ਰਸ਼ੰਸਕਾਂ ਨੂੰ ਦੋ ਫਾਈਨਲਾਂ ‘ਚ ਹਾਰ ਦਾ ਬੋਝ ਆਪਣੇ ਮੋਢਿਆਂ ‘ਤੇ ਚੁੱਕਣਾ ਪਵੇਗਾ। ਵਿਰਾਟ ਕੋਹਲੀ (54) ਅਤੇ ਕੇਐਲ ਰਾਹੁਲ (66) ਦੀ ਬਦੌਲਤ ਭਾਰਤ ਇਸ ਸਕੋਰ ਤੱਕ ਪਹੁੰਚ ਸਕਿਆ। ਆਸਟਰੇਲੀਆ ਨੇ 43 ਓਵਰਾਂ ਵਿੱਚ ਚਾਰ ਵਿਕਟਾਂ ’ਤੇ 241 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਵਿਰਾਟ ਕੋਹਲੀ ਨੂੰ ਮੈਨ ਆਫ ਦਿ ਟੂਰਨਾਮੈਂਟ ਚੁਣਿਆ ਗਿਆ ਹੈ ।

 
Have something to say? Post your comment
ਹੋਰ ਖੇਡਾਂ ਖ਼ਬਰਾਂ
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆ GT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆ ਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ ਜੋਨ ਪੱਖੋ ਕਲਾਂ ਦੀਆਂ ਗਰਮ ਰੁੱਤ ਸਕੂਲ ਖੇਡਾਂ ਦਾ ਆਗਾਜ਼ ਨਿਊਜ਼ੀਲੈਂਡ ਵੱਲੋਂ ਕੈਨੇਡਾ ਸਾਕਰ `ਤੇ ਜਾਸੂਸੀ ਦਾ ਦੋਸ਼, ਕੈਨੇਡੀਅਨ ਓਲੰਪਿਕ ਕਮੇਟੀ ਨੇ ਮੰਗੀ ਮੁਆਫ਼ੀ ਵਰਲਡ ਚੈਂਪੀਅਨ ਭਾਰਤੀ ਟੀਮ ਪਹੁੰਚੀ ਦਿੱਲੀ, ਏਅਰਪੋਰਟ 'ਤੇ ਕੇਕ ਕੱਟਿਆ ਬੇਸਬਾਲ ਦੇ ਮਹਾਨ ਖਿਡਾਰੀ ਵਿਲੀ ਮੇਅਜ਼ ਦਾ 93 ਸਾਲ ਦੀ ਉਮਰ ਵਿੱਚ ਦਿਹਾਂਤ ਕੈਲਗਰੀ ਕਲੱਬ ਦੇ ਤਿੰਨ ਤੈਰਾਕਾਂ ਨੇ ਪੈਰਿਸ ਓਲੰਪਿਕ ਲਈ ਕੀਤਾ ਕਵਾਲੀਫਾਈ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਦਿਨੇਸ਼ ਕਾਰਤਿਕ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ਭਾਰਤ ਦੇ ਮੁੱਕੇਬਾਜ਼ ਅਮਿਤ ਪੰਘਾਲ ਨੇ ਹਾਸਿਲ ਕੀਤਾ ਪੈਰਿਸ ਓਲੰਪਿਕ ਕੋਟਾ