Welcome to Canadian Punjabi Post
Follow us on

06

December 2023
ਬ੍ਰੈਕਿੰਗ ਖ਼ਬਰਾਂ :
ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 100 ਏਕੜ ਪੰਚਾਇਤੀ ਜ਼ਮੀਨ ਖ਼ੁਦ ਟਰੈਕਟਰ ਚਲਾ ਕੇ ਖ਼ਾਲੀ ਕਰਵਾਈਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ ਰਾਖਵੀਆਂ ਅਸਾਮੀਆਂ ਭਰਨ ਲਈ ਕਾਰਵਾਈ ਤੇਜ਼ : ਡਾ. ਬਲਜੀਤ ਕੌਰਕੈਬਨਿਟ ਸਬ-ਕਮੇਟੀ ਵੱਲੋਂ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ, ਖੁਸ਼ਗਵਾਰ ਮਾਹੌਲ ਵਿੱਚ ਹੋਈਆਂ ਮੀਟਿੰਗਾਂ ਦੌਰਾਨ ਅਹਿਮ ਮਸਲੇ ਵਿਚਾਰੇ ਗਏਭਾਜਪਾ ਸੂਬਾ ਸੰਗਠਨ ਮੰਤਰੀ ਸ੍ਰੀ ਨਿਵਾਸੁਲੂ ਨੇ ਡੇਰਾ ਬਿਆਸ ਵਿਖੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤਭਾਰਤ ਅਤੇ ਕੀਨੀਆ ਮਿਲ ਕੇ ਸਮੁੰਦਰੀ ਡਾਕੂਆਂ ਨਾਲ ਲੜਨਗੇ, ਪ੍ਰਧਾਨ ਮੰਤਰੀ ਮੋਦੀ ਅਤੇ ਕੀਨੀਆ ਦੇ ਰਾਸ਼ਟਰਪਤੀ ਨੇ ਕੀਤੀ ਚਰਚਾ ਬ੍ਰਿਟੇਨ ਵਿੱਚ ਪੋਰਨ ਦੇਖਣ ਲਈ ਫੇਸ ਸਕੈਨਿੰਗ ਸੈਲਫੀ ਜ਼ਰੂਰੀ, 6 ਨਵੇਂ ਨਿਯਮ ਬਣੇਚੇਨੱਈ ਵਿਚ ਭਾਰੀ ਮੀਂਹ ਕਾਰਨ ਸੈਂਕੜੇ ਰੇਲਗੱਡੀਆਂ ਅਤੇ ਉਡਾਨਾਂ ਰੱਦਦਿੱਲੀ ਵਿਚ ਹਿੰਦੂ ਰਾਓ ਹਸਪਤਾਲ ਵਿਚ ਕੂੜੇ ਦੇ ਢੇਰ ਦੇਖ ਕੇ ਮੇਅਰ ਸ਼ੈਲੀ ਓਬਰਾਏ ਨੇ ਮੈਡੀਕਲ ਸੁਪਰਡੈਂਟ ਨੂੰ ਕੀਤਾ ਮੁਅੱਤਲ
 
ਪੰਜਾਬ

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ

November 20, 2023 07:48 AM

ਚੰਡੀਗੜ੍ਹ, 20 ਨਵੰਬਰ (ਪੋਸਟ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ।

ਇਸ ਸਬੰਧੀ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਸੈਸ਼ਨ ਦੀ ਸ਼ੁਰੂਆਤ 28 ਨਵੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ ਦੋ ਦਿਨਾ ਸੈਸ਼ਨ ਦੇ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ।

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਨੌਂ ਅਸਾਮੀਆਂ ਦੀ ਰਚਨਾ ਕਰਨ ਤੇ ਭਰਨ ਦੀ ਪ੍ਰਵਾਨਗੀ

ਕੈਬਨਿਟ ਨੇ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਸਿੱਧੀ ਭਰਤੀ ਰਾਹੀਂ ਤਕਨੀਕੀ ਕਾਡਰ ਦੀਆਂ ਨੌਂ ਆਸਾਮੀਆਂ ਦੀ ਰਚਨਾ ਕਰਨ ਅਤੇ ਭਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਨ੍ਹਾਂ ਆਸਾਮੀਆਂ ਵਿੱਚ ਇਕ ਆਸਾਮੀ ਸਹਾਇਕ ਮੈਨੇਜਰ, ਪ੍ਰੋਗਰਾਮਰ ਦੀਆਂ ਦੋ ਆਸਾਮੀਆਂ, ਦੋ ਆਸਾਮੀਆਂ ਤਕਨੀਕੀ ਸਹਾਇਕ ਦੀਆਂ ਅਤੇ ਕਲਰਕ-ਕਮ-ਡੇਟਾ ਐਂਟਰੀ ਅਪਰੇਟਰ ਦੀਆਂ ਹੋਣਗੀਆਂ। ਇਸ ਯੂਨੀਵਰਸਿਟੀ ਦੀ ਸਥਾਪਨਾ ਖੇਡਾਂ ਦੇ ਖ਼ੇਤਰ ਦੇ ਕੋਰਸਾਂ, ਸਿੱਖਿਆ ਤੇ ਸਿਖਲਾਈ ਰਾਹੀਂ ਸੂਬੇ ਵਿੱਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਦੇ ਮਕਸਦ ਨਾਲ ਹੋਈ ਸੀ ਅਤੇ ਇਨ੍ਹਾਂ ਆਸਾਮੀਆਂ ਨਾਲ ਯੂਨੀਵਰਸਿਟੀ ਦਾ ਕੰਮਕਾਜ ਸੁਚਾਰੂ ਤਰੀਕੇ ਨਾਲ ਚਲਾਉਣ ਤੇ ਵਿਦਿਆਰਥੀਆਂ ਨੂੰ ਰੋਜ਼ਾਨਾ ਦੇ ਕੰਮਕਾਜ ਵਿੱਚ ਸਹੂਲਤ ਹੋਵੇਗੀ।

ਪੰਜਾਬ ਕੈਨਾਲ ਤੇ ਡਰੇਨੇਜ਼ ਬਿੱਲ, 2023 ਉਤੇ ਲੱਗੀ ਮੋਹਰ

ਕੈਬਨਿਟ ਨੇ ਪੰਜਾਬ ਰਾਜ ਵਿੱਚ ਨਹਿਰਾਂ ਤੇ ਡਰੇਨੇਜ਼ ਦੇ ਕੰਟਰੋਲ ਤੇ ਪ੍ਰਬੰਧਨ ਲਈ ਪੰਜਾਬ ਕੈਨਾਲ ਤੇ ਡਰੇਨੇਜ਼ ਬਿੱਲ, 2023 ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਦਾ ਮੁੱਖ ਮੰਤਵ ਕਿਸਾਨਾਂ ਤੇ ਜ਼ਮੀਨ ਮਾਲਕਾਂ ਨੂੰ ਬਿਨਾਂ ਕਿਸੇ ਅੜਿੱਕੇ ਦੇ ਸਿੰਜਾਈ ਦੇ ਮੰਤਵ ਲਈ ਨਹਿਰੀ ਪਾਣੀ ਦੇਣ ਵਾਸਤੇ ਨਹਿਰਾਂ, ਡਰੇਨਾਂ ਤੇ ਕੁਦਰਤੀ ਜਲ ਸਰੋਤਾਂ ਦੀ ਸਾਂਭ-ਸੰਭਾਲ, ਮੁਰੰਮਤ ਅਤੇ ਸਮੇਂ ਸਿਰ ਸਫ਼ਾਈ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ ਇਹ ਬਿੱਲ ਪਾਣੀ ਦੀ ਵਰਤੋਂ ਕਰਨ ਵਾਲਿਆਂ ਅਤੇ ਪਾਣੀ ਦੀ ਬੇਲੋੜੀ ਬਰਬਾਦੀ ਵਿਰੁੱਧ ਹੋਰ ਨਿਯਮਤ ਪਾਬੰਦੀਆਂ ਦੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਨਿਰਪੱਖ ਤੇ ਪਾਰਦਰਸ਼ੀ ਢਾਂਚਾ ਕਾਇਮ ਕਰਨਾ ਯਕੀਨੀ ਬਣਾਏਗਾ।


ਪੀ.ਐਸ.ਐਸ.ਡਬਲਯੂ.ਬੀ. ਨੂੰ ਬੰਦ ਕਰਨ ਅਤੇ ਇਸ ਦੇ ਮੁਲਾਜ਼ਮਾਂ ਦੇ ਰਲੇਵੇਂ ਨੂੰ ਹਰੀ ਝੰਡੀ

ਪੰਜਾਬ ਕੈਬਨਿਟ ਨੇ ਪੰਜਾਬ ਰਾਜ ਸਮਾਜ ਭਲਾਈ ਬੋਰਡ (ਪੀ.ਐਸ.ਐਸ.ਡਬਲਯੂ.ਬੀ.) ਨੂੰ ਬੰਦ ਕਰਨ ਅਤੇ ਇਸ ਦੇ ਹੈੱਡਕੁਆਰਟਰ ਉਤੇ ਤਾਇਨਾਤ ਮੁਲਾਜ਼ਮਾਂ, ਪੈਨਸ਼ਨਰਾਂ ਤੇ ਪੰਜ ਆਈ.ਸੀ.ਡੀ.ਐਸ. ਬਲਾਕਾਂ ਸਮੇਤ ਸਟਾਫ਼ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਰਲੇਵੇਂ ਨੂੰ ਵੀ ਮਨਜ਼ੂਰੀ ਦੇ ਦਿੱਤੀ।

ਕੈਦੀਆਂ ਦੀ ਅਗਾਊਂ ਰਿਹਾਈ ਦੇ ਕੇਸ ਭੇਜਣ ਤੇ ਰੱਦ ਕਰਨ ਦੀ ਪ੍ਰਵਾਨਗੀ

ਮੰਤਰੀ ਮੰਡਲ ਨੇ ਸੂਬੇ ਦੀ ਜੇਲ੍ਹ ਵਿੱਚ ਨਜ਼ਰਬੰਦ ਇਕ ਕੈਦੀ ਦੀ ਉਮਰ ਕੈਦ ਵਿੱਚ ਛੋਟ ਦਾ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ, ਜਦੋਂ ਕਿ ਚਾਰ ਹੋਰ ਅਜਿਹੇ ਕੇਸ ਰੱਦ ਕਰ ਦਿੱਤੇ ਗਏ। ਭਾਰਤੀ ਸੰਵਿਧਾਨ ਦੀ ਧਾਰਾ 163 ਤਹਿਤ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਇਹ ਵਿਸ਼ੇਸ਼ ਛੋਟ/ਅਗਾਊਂ ਰਿਹਾਈ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।

ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਪੁਰਾਤਤਵ ਤੇ ਅਜਾਇਬਘਰ ਵਿਭਾਗ ਦੀ ਪ੍ਰਬੰਧਕੀ ਰਿਪੋਰਟ ਨੂੰ ਮਨਜ਼ੂਰੀ

ਪੰਜਾਬ ਕੈਬਨਿਟ ਨੇ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਪੁਰਾਤਤਵ ਤੇ ਅਜਾਇਬਘਰ ਵਿਭਾਗ, ਪੰਜਾਬ ਦੀ ਸਾਲ 2021-2022 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਮਨਜ਼ੂਰੀ ਦੇ ਦਿੱਤੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 100 ਏਕੜ ਪੰਚਾਇਤੀ ਜ਼ਮੀਨ ਖ਼ੁਦ ਟਰੈਕਟਰ ਚਲਾ ਕੇ ਖ਼ਾਲੀ ਕਰਵਾਈ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ ਰਾਖਵੀਆਂ ਅਸਾਮੀਆਂ ਭਰਨ ਲਈ ਕਾਰਵਾਈ ਤੇਜ਼ : ਡਾ. ਬਲਜੀਤ ਕੌਰ ਕੈਬਨਿਟ ਸਬ-ਕਮੇਟੀ ਵੱਲੋਂ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ, ਖੁਸ਼ਗਵਾਰ ਮਾਹੌਲ ਵਿੱਚ ਹੋਈਆਂ ਮੀਟਿੰਗਾਂ ਦੌਰਾਨ ਅਹਿਮ ਮਸਲੇ ਵਿਚਾਰੇ ਗਏ ਭਾਜਪਾ ਸੂਬਾ ਸੰਗਠਨ ਮੰਤਰੀ ਸ੍ਰੀ ਨਿਵਾਸੁਲੂ ਨੇ ਡੇਰਾ ਬਿਆਸ ਵਿਖੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਰਾਮ ਬਾਗ ਫਿਰੋਜ਼ਪੁਰ ਛਾਉਣੀ ਵਿਖੇ ਪ੍ਰੋਗਰਾਮ ਆਯੋਜਿਤ ਭਾਸ਼ਾ ਵਿਭਾਗ ਮੋਹਾਲੀ ਵੱਲੋਂ ‘ਮਨ ਤਨ ਭਏ ਅਰੋਗਾ’ਪੁਸਤਕ ’ਤੇ ਵਿਚਾਰ ਚਰਚਾ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਦੇ ਪੰਜਾਬੀ ਵਿਭਾਗ ਨੇ ਮਨਾਇਆ ਭਾਈ ਵੀਰ ਸਿੰਘ ਜੀ ਦਾ ਜਨਮ ਦਿਨ ਫਰੀਦਕੋਟ ਦੇ ਬਰਜਿੰਦਰਾ ਕਾਲਜ ਵਿੱਚ ਚੱਲ ਰਹੀ ਆਪਦਾ ਮਿੱਤਰ ਸਿਖਲਾਈ ਦਾ ਬਾਰਵਾਂ ਦਿਨ ਸਫਲਤਾਪੂਰਵਕ ਸਮਾਪਤ ਆਯੁਸ਼ਮਾਨ ਕਾਰਡ ਬੰਪਰ ਡਰਾਅ: ਪੰਜਾਬ ਸਰਕਾਰ ਨੇ ਆਖਰੀ ਤਰੀਕ ਵਧਾ ਕੇ 31 ਦਸੰਬਰ ਕੀਤੀ ਪੰਜਾਬ ਸਰਕਾਰ ਵੱਲੋਂ ਪਠਾਨਕੋਟ ’ਚ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੋਰਦਾਰ ਕਾਰਵਾਈ; 7 ਵਿਅਕਤੀ ਗ੍ਰਿਫ਼ਤਾਰ ਅਤੇ ਮਸ਼ੀਨਰੀ ਜ਼ਬਤ