Welcome to Canadian Punjabi Post
Follow us on

16

September 2024
ਬ੍ਰੈਕਿੰਗ ਖ਼ਬਰਾਂ :
ਕਾਊਂਸਲਰ ਨਿਕ ਰੂਲਰ ਹੋਣਗੇ ਸ਼ਹਿਰ ਦੇ ਨਵੇਂ ਫਾਇਰ ਚੀਫਬਰੈਂਪਟਨ ਦੇ ਮੌਸਮ `ਤੇ ਇੱਕ ਨਜ਼ਰ, ਅੱਜ ਧੁੱਪ ਨਿਕਲੀ ਰਹੇਗੀਤਿੰਨ ਮੋਟਰਸਾਈਕਲਾਂ, ਇੱਕ ਪਿਕਅਪ ਟਰੱਕ ਅਤੇ ਐੱਸਯੂਵੀ ਦੀ ਟੱਕਰ ਵਿੱਚ ਗਰੇਟਰ ਸੁਡਬਰੀ ਨਿਵਾਸੀ ਦੀ ਮੌਤ, ਦੋ ਜ਼ਖਮੀਕੈਲਗਰੀ ਪੁਲਿਸ ਨੇ ਹਵਾਈ ਅੱਡੇ `ਤੇ ਲੈਨੀ ਮੈਕਡਾਨਲਡ ਦੀ ਜਾਨ ਬਚਾਉਣ ਵਿੱਚ ਮਦਦ ਕਰਣ ਵਾਲੇ 3 ਕੈਲਗਰੀ ਵਾਸੀਆਂ ਨੂੰ ਕੀਤਾ ਸਨਮਾਨਿਤਮਾਰਿਸਬਰਗ ਵਿੱਚ ਅਪਰ ਕੈਨੇਡਡਾ ਵਿਲੇਜ ਵਿੱਚ ਨਵੀਂ ਕੈਨੇਡੀਅਨ ਘੋੜੇ ਦੀ ਮੂਰਤੀ ਕੀਤੀ ਸਥਾਪਿਤਈਟੋਬਿਕੋਕ ਵਿੱਚ ਵਾਹਨ ਪਲਟਣ ਕਾਰਨ 1 ਵਿਅਕਤੀ ਜਖ਼ਮੀਓਂਟਾਰੀਓ ਫਾਰਮਾਸਿਸਟਾਂ ਦੇ ਕਾਰਜ ਖੇਤਰ ਨੂੰ ਹੋਰ ਵਧਾਉਣ `ਤੇ ਕੀਤਾ ਜਾ ਰਿਹਾ ਵਿਚਾਰਚੰਡੀਗੜ੍ਹ ਗ੍ਰੇਨੇਡ ਹਮਲਾ: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਸਿੱਧ ਹੋਏ, ਜਾਂਚ `ਚ ਹੋਇਆ ਖੁਲਾਸਾ
 
ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਮਿਲੀ ਆਲਮੀ ਮਾਨਤਾ

November 20, 2023 01:12 PM

-ਨੈਰੋਬੀ ਵਿੱਚ ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿੱਚ ਪੰਜਾਬ ਨੂੰ ਪਹਿਲਾ ਇਨਾਮ
-ਕਾਨਫਰੰਸ ਵਿੱਚ 85 ਮੁਲਕਾਂ ਦੇ ਨੁਮਾਇਦਿਆਂ ਨੇ ਹਿੱਸਾ ਲਿਆ
-ਇਸ ਉਪਲਬਧੀ ਨੇ ਲੋਕਾਂ ਦੀ ਹੋਰ ਸਮਰਪਣ ਨਾਲ ਸੇਵਾ ਕਰਨ ਦਾ ਜਜ਼ਬਾ ਭਰਿਆ: ਮੁੱਖ ਮੰਤਰੀ
40 ਮੁਲਕਾਂ ਨੇ ਪੰਜਾਬ ਦਾ ਦੌਰਾ ਕਰਕੇ ਆਮ ਆਦਮੀ ਕਲੀਨਿਕ ਦੇ ਮਾਡਲ ਦਾ ਅਧਿਐਨ ਕਰਨ ਦੀ ਅਪੀਲ ਕੀਤੀ
ਚੰਡੀਗੜ੍ਹ, 20 ਨਵੰਬਰ (ਪੋਸਟ ਬਿਊਰੋ): ਪੰਜਾਬ ਵਿੱਚ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆ-ਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਉਦੋਂ ਆਲਮੀ ਪੱਧਰ ਉਤੇ ਮਾਨਤਾ ਮਿਲੀ, ਜਦੋਂ ਸੂਬੇ ਦੇ ਆਮ ਆਦਮੀ ਕਲੀਨਿਕਾਂ ਨੇ ਨੈਰੋਬੀ ਵਿੱਚ 14 ਤੋਂ 16 ਨਵੰਬਰ ਤੱਕ ਹੋਏ ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿੱਚ ਪਹਿਲਾ ਇਨਾਮ ਹਾਸਲ ਕੀਤਾ।

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ‘ਦਵਾਈਆਂ ਦੀ ਹਰੇਕ ਵਿਅਕਤੀ ਤੱਕ ਪਹੁੰਚ: ਪੰਜਾਬ ਤੋਂ ਇਕ ਅਧਿਐਨ’ ਵਿਸ਼ੇ ਹੇਠਲੇ ਦਸਤਾਵੇਜ਼ ਲਈ ਪਹਿਲਾ ਇਨਾਮ ਮਿਲਿਆ। ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ਵਿੱਚ 85 ਮੁਲਕਾਂ ਨੇ ਭਾਗ ਲਿਆ ਅਤੇ ਚਾਰ ਦੇਸ਼ਾਂ ਨੇ ਆਪਣੇ ਦਸਤਾਵੇਜ਼ ਦਾਖ਼ਲ ਕੀਤੇ, ਜਿਨ੍ਹਾਂ ਵਿੱਚੋਂ ਪੰਜਾਬ ਸਰਕਾਰ ਦੇ ਦਸਤਾਵੇਜ਼ ਨੂੰ ਅੰਤਮ ਪੇਸ਼ਕਾਰੀ ਲਈ ਚੁਣਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੀ ਸਫ਼ਲਤਾ ਦੀ ਕਹਾਣੀ ਦੱਸੀ ਅਤੇ ਦੱਸਿਆ ਕਿ ਕਿਵੇਂ ਪੰਜਾਬ ਸਰਕਾਰ ਨੇ ਮੁੱਢਲੀਆਂ ਸਿਹਤ ਸੰਭਾਲ ਸਹੂਲਤਾਂ ਵਿੱਚ ਤੇਜ਼ੀ ਨਾਲ ਵਾਧਾ ਕੀਤਾ ਅਤੇ ਮਿਆਰੀ ਸਿਹਤ ਸੰਭਾਲ ਸੇਵਾਵਾਂ ਦਿੱਤੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜੇਤੂ ਐਂਟਰੀ ਵਿੱਚ ਵਿਗਿਆਨ ਉਤੇ ਜ਼ੋਰ, ਸਮੱਸਿਆਵਾਂ ਦੇ ਹੱਲ ਲਈ ਸੁਪਰ ਪੁਜ਼ੀਸ਼ਨਿੰਗ, ਹੱਲ ਤੇ ਪ੍ਰਭਾਵ ਦੀ ਸਪੱਸ਼ਟਤਾ, ਨਵੀਨ ਹੱਲ, ਸਿਆਸੀ ਇੱਛਾ ਸ਼ਕਤੀ ਕਿਵੇਂ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆਕਲਪ ਲਈ ਸਹਾਈ, ਪ੍ਰਾਈਵੇਟ ਖ਼ੇਤਰ ਨਾਲ ਸਹਿਯੋਗ ਤੇ ਸੁਧਾਰਾਂ ਲਈ ਸਪੱਸ਼ਟ ਵਿਆਖਿਆ ਨੂੰ ਦਰਸਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਦੇ ਭਾਈਵਾਲ ਮੁਲਕਾਂ ਨੇ ਇੱਛਾ ਜਤਾਈ ਕਿ ਉਹ ਪੰਜਾਬ ਆ ਕੇ ਆਮ ਆਦਮੀ ਕਲੀਨਿਕ ਦੇਖਣ ਦੇ ਇੱਛੁਕ ਹਨ ਅਤੇ ਉਹ ਇਹ ਗੱਲ ਸਮਝਣੀ ਚਾਹੁੰਦੇ ਹਨ ਕਿ ਕਿਵੇਂ ਮਰੀਜ਼ਾਂ ਨੂੰ ਬਿਨਾਂ ਕਿਸੇ ਖ਼ਰਚ ਦੇ ਉਨ੍ਹਾਂ ਦੇ ਘਰਾਂ ਦੇ ਨੇੜੇ 84 ਦਵਾਈਆਂ ਤੇ 40 ਕਲੀਨਿਕਲ ਟੈਸਟ ਕੀਤੇ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਈਵਾਲ ਮੁਲਕ ਇਸ ਗੱਲੋਂ ਵੀ ਹੈਰਾਨ ਸਨ ਕਿ ਸਾਰੇ ਆਮ ਆਦਮੀ ਕਲੀਨਿਕ ਆਈ.ਟੀ. ਨਾਲ ਲੈਸ ਹਨ ਅਤੇ ਰਜਿਸਟਰੇਸ਼ਨ, ਡਾਕਟਰ ਦੀ ਸਲਾਹ, ਟੈਸਟ ਤੇ ਦਵਾਈਆਂ ਪੂਰੀ ਤਰ੍ਹਾਂ ਡਿਜੀਟਾਈਜ਼ਡ ਹਨ।

ਸੂਬੇ ਦੇ ਲੋਕਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਨਤਾ ਨੇ ਸੂਬੇ ਦੇ ਲੋਕਾਂ ਦੀ ਹੋਰ ਸਮਰਪਣ ਨਾਲ ਸੇਵਾ ਕਰਨ ਦਾ ਜਜ਼ਬਾ ਭਰਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਹੋਰ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ ਤਾਂ ਕਿ ਇਨ੍ਹਾਂ ਲੋਕ-ਪੱਖੀ ਪਹਿਲਕਦਮੀਆਂ ਨਾਲ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਣਾ ਯਕੀਨੀ ਬਣੇ। ਭਗਵੰਤ ਸਿੰਘ ਮਾਨ ਨੇ ਇਸ ਨਿਵੇਕਲੇ ਮਾਅਰਕੇ ਲਈ ਸਿਹਤ ਵਿਭਾਗ ਨੂੰ ਮੁਬਾਰਕਬਾਦ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਇਸੇ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣਗੇ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸਬਸਿਡੀ ਉੱਪਰ ਖੇਤੀ ਮਸ਼ੀਨਰੀ ਲੈਣ ਦੇ ਚਾਹਵਾਨ ਕਿਸਾਨ 19 ਸਤੰਬਰ ਤੱਕ ਬਿਨੈਪਤਰ ਦੇ ਸਕਦੇ ਹਨ : ਡਿਪਟੀ ਕਮਿਸ਼ਨਰ ਈਐੱਸਆਈਸੀ ਹਸਪਤਾਲ ਵਿੱਚ ਨਵਾਂ ਆਈਸੀਯੂ ਵਾਰਡ ਬਣ ਕੇ ਹੋਇਆ ਤਿਆਰ : ਐੱਮਪੀ ਸੰਜੀਵ ਅਰੋੜਾ ਚੰਡੀਗੜ੍ਹ ਗ੍ਰੇਨੇਡ ਹਮਲਾ: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਸਿੱਧ ਹੋਏ, ਜਾਂਚ `ਚ ਹੋਇਆ ਖੁਲਾਸਾ ਜੰਮੂ-ਕਸ਼ਮੀਰ ਦਾ 33 ਕਿਲੋ ਹੈਰੋਇਨ ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਵੱਲੋਂ ਫੌਜ ਵਿੱਚੋਂ ਭਗੌੜੇ ਹੋਏ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ, 12.5 ਕਿਲੋ ਹੈਰੋਇਨ ਬਰਾਮਦ ਅਮਨ ਅਰੋੜਾ ਵੱਲੋਂ ਸਨਅਤਕਾਰਾਂ ਨੂੰ ਗਰੀਨ ਊਰਜਾ ਦੇ ਖੇਤਰ ‘ਚ ਨਿਵੇਸ਼ ਦਾ ਸੱਦਾ ਸੀ.ਜੀ.ਸੀ. ਝੰਜੇੜੀ ਕੈਂਪਸ ਵੱਲੋਂ ਸਟੈਫੋਰਡਸ਼ਾਇਰ ਯੂਨੀਵਰਸਿਟੀ, ਯੂ.ਕੇ. ਨਾਲ ਕਰਾਰ ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਆਸਟਰੀਆ ਤੋਂ ਵਾਪਸ ਭਾਰਤ ਲਿਆਂਦਾ ਖੇਤੀਬਾੜੀ ਵਿਭਾਗ ਨੇ ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ 'ਤੇ ਦੇਣ ਲਈ ਪੋਰਟਲ ਮੁੜ ਖੋਲ੍ਹਿਆ ਚੰਡੀਗੜ੍ਹ ਗ੍ਰੇਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪਰੇਸ਼ਨ `ਚ ਮੁੱਖ ਦੋਸ਼ੀ ਗ੍ਰਿਫਤਾਰ, ਗਲਾਕ ਪਿਸਤੌਲ ਬਰਾਮਦ