ਕਾਠਮਾਂਡੂ, 24 ਨਵੰਬਰ (ਪੋਸਟ ਬਿਊਰੋ): ਭਾਰਤ ਦਾ ਗੁਆਂਢੀ ਦੇਸ਼ ਨੇਪਾਲ ਆਪਣੇ ਹਿੰਦੂ ਸੰਸਕ੍ਰਿਤੀ ਲਈ ਮਸ਼ਹੂਰ ਹੈ। ਨੇਪਾਲ ਵਿਚ ਵੱਡੀ ਗਿਣਤੀ ਵਿਚ ਹਿੰਦੂ ਭਾਈਚਾਰਾ ਰਹਿੰਦਾ ਹੈ। ਇਨ੍ਹਾਂ ਵਿਚ ਮਧੇਸੀ ਲੋਕਾਂ ਦੀ ਵੱਡੀ ਗਿਣਤੀ ਹੈ। ਹਾਲਾਂਕਿ, ਹਾਲ ਹੀ ਦੇ ਸਮੇਂ ਵਿੱਚ ਨੇਪਾਲ ਨੇ ਹਿੰਦੂ ਰਾਸ਼ਟਰ ਦਾ ਖਿਤਾਬ ਗੁਆ ਦਿੱਤਾ ਹੈ। ਨੇਪਾਲ ਵਿੱਚ ਲੰਬੇ ਸਮੇਂ ਤੱਕ ਰਾਜਸ਼ਾਹੀ ਰਹੀ। ਇਸ ਸਭ ਦੇ ਵਿਚਕਾਰ ਨੇਪਾਲ ਦੇ ਲੋਕ ਵੀਰਵਾਰ ਨੂੰ ਨੇਪਾਲ ਵਿੱਚ ਰਾਜਸ਼ਹੀ ਦੀ ਮੰਗ ਅਤੇ ਦੇਸ਼ ਨੂੰ ਹਿੰਦੂ ਰਾਸ਼ਟਰ ਐਲਾਨ ਕਰਨ ਦੀ ਵੱਡੀ ਮੰਗ ਨੂੰ ਲੈ ਕੇ ਸੜਕਾਂ 'ਤੇ ਉਤਰ ਆਏ।
ਨੇਪਾਲ ਦੇ ਲੋਕ ਸੜਕਾਂ 'ਤੇ ਉਤਰ ਆਏ ਅਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੇ ਹੱਥਾਂ ਵਿੱਚ ਝੰਡੇ ਸਨ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਇਨ੍ਹਾਂ ਲੋਕਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਮੰਗ ਕੀਤੀ ਕਿ ਨੇਪਾਲ ਵਿੱਚ ਰਾਜਸ਼ਾਹੀ ਮੁੜ ਸਥਾਪਿਤ ਕੀਤੀ ਜਾਵੇ ਅਤੇ ਇਸ ਨੂੰ ਹਿੰਦੂ ਰਾਸ਼ਟਰ ਐਲਾਨਿਆ ਜਾਵੇ।
ਸਾਲ 2008 ਵਿਚ ਨੇਪਾਲ ਵਿੱਚ ਰਾਜਸ਼ਾਹੀ ਖ਼ਤਮ ਹੋ ਗਈ ਸੀ। ਨੇਪਾਲ ਦੇ ਸਾਬਕਾ ਰਾਜਾ ਗਿਆਨੇਂਦਰ ਦੇ ਸਮਰਥਕ ਇਸ ਰਾਜਸ਼ਾਹੀ ਦੀ ਵਾਪਸੀ ਦੀ ਮੰਗ ਨੂੰ ਲੈ ਕੇ ਦੇਸ਼ ਭਰ ਤੋਂ ਨੇਪਾਲ ਦੀ ਰਾਜਧਾਨੀ ਕਾਠਮਾਂਡੂ ਪਹੁੰਚੇ। ਹਿੰਦੂ ਰਾਸ਼ਟਰ ਬਣਾਉਣ ਨੂੰ ਲੈ ਕੇ ਲੋਕਾਂ ਵਿੱਚ ਏਨਾ ਗੁੱਸਾ ਸੀ ਕਿ ਪੁਲਿਸ ਨੂੰ ਭੀੜ ਨੂੰ ਕਾਬੂ ਕਰਨ ਲਈ ਸਖ਼ਤ ਮਿਹਨਤ ਕਰਨੀ ਪਈ। ਪੁਲਿਸ ਨੂੰ ਸੜਕਾਂ 'ਤੇ ਉਤਰ ਆਈ ਭੀੜ ਨੂੰ ਖਿੰਡਾਉਣ ਲਈ ਲਾਠੀਆਂ ਅਤੇ ਅੱਥਰੂ ਗੈਸ ਦੀ ਵਰਤੋਂ ਕਰਨੀ ਪਈ।