Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਭਾਰਤ

ਲੁਫਥਾਂਸਾ ਏਅਰਲਾਈਨਜ਼ ਦੀ ਉਡਾਨ ਵਿਚ ਪਤੀ-ਪਤਨੀ ਦੀ ਹੋਈ ਲੜਾਈ, ਕਰਨੀ ਪਈ ਐਮਰਜੈਂਸੀ ਲੈਂਡਿੰਗ

November 29, 2023 10:22 AM

ਨਵੀਂ ਦਿੱਲੀ, 29 ਨਵੰਬਰ (ਪੋਸਟ ਬਿਊਰੋ): ਲੁਫਥਾਂਸਾ ਏਅਰਲਾਈਨਜ਼ ਦੀ ਉਡਾਨ ਐੱਲ.ਐੱਚ.772, ਬੈਂਕਾਕ ਤੋਂ ਜਰਮਨੀ ਦੇ ਮਿਊਨਿਖ ਜਾ ਰਹੀ ਸੀ, ਨੂੰ ਬੁੱਧਵਾਰ, 29 ਨਵੰਬਰ ਨੂੰ ਸਵੇਰੇ 10:26 ਵਜੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਜਹਾਜ਼ ਵਿੱਚ ਮੌਜੂਦ ਇੱਕ ਜੋੜੇ ਵਿੱਚ ਲੜਾਈ ਹੋਣ ਕਾਰਨ ਇਸ ਨੂੰ ਦਿੱਲੀ ਵੱਲ ਮੋੜ ਦਿੱਤਾ ਗਿਆ।
ਖ਼ਬਰਾਂ ਮੁਤਾਬਕ ਦਿੱਲੀ ਹਵਾਈ ਅੱਡੇ ਦੇ ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਪਤੀ-ਪਤਨੀ ਵਿਚਾਲੇ ਝਗੜਾ ਕਿਉਂ ਹੋਇਆ, ਇਸ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਫਲਾਈਟ ਕਰੂ ਨੇ ਪਹਿਲਾਂ ਪਾਕਿਸਤਾਨ ਵਿਚ ਲੈਂਡ ਕਰਨ ਦੀ ਇਜਾਜ਼ਤ ਮੰਗੀ ਪਰ ਪਾਕਿਸਤਾਨ ਅਥਾਰਟੀ ਨੇ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਫਲਾਈਟ ਦਿੱਲੀ ਏਅਰਪੋਰਟ 'ਤੇ ਉਤਰੀ। ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸ਼ੁਰੂਆਤ ਵਿਚ ਪਤੀ-ਪਤਨੀ ਵਿਚ ਬਹਿਸ ਹੋਈ, ਜੋ ਹੌਲੀ-ਹੌਲੀ ਲੜਾਈ ਵਿਚ ਬਦਲ ਗਈ। ਇਸ ਤੋਂ ਬਾਅਦ ਚਾਲਕ ਦਲ ਦੇ ਮੈਂਬਰਾਂ ਨੇ ਫਲਾਈਟ ਨੂੰ ਡਾਇਵਰਟ ਕਰਨ ਦਾ ਫੈਸਲਾ ਕੀਤਾ।
ਇੱਕ ਦੀ ਰਿਪੋਰਟ ਮੁਤਾਬਕ ਜਰਮਨੀ ਦੇ ਇੱਕ 53 ਸਾਲਾ ਵਿਅਕਤੀ ਦੀ ਆਪਣੀ ਪਤਨੀ ਨਾਲ ਲੜਾਈ ਹੋ ਗਈ। ਪਤਨੀ ਥਾਈਲੈਂਡ ਦੀ ਰਹਿਣ ਵਾਲੀ ਹੈ। ਮਹਿਲਾ ਨੇ ਜਹਾਜ਼ ਦੇ ਪਾਇਲਟ ਨੂੰ ਆਪਣੇ ਪਤੀ ਦੇ ਮਾੜੇ ਵਿਵਹਾਰ ਦੀ ਸਿ਼ਕਾਇਤ ਵੀ ਕੀਤੀ ਸੀ ਅਤੇ ਉਸ ਤੋਂ ਦਖਲ ਦੀ ਮੰਗ ਕੀਤੀ ਸੀ। ਉਸ ਨੇ ਦੱਸਿਆ ਕਿ ਉਸ ਦਾ ਪਤੀ ਉਸ ਨੂੰ ਧਮਕੀਆਂ ਦੇ ਰਿਹਾ ਸੀ।
ਪਤੀ 'ਤੇ ਫਲਾਈਟ 'ਚ ਖਾਣਾ ਸੁੱਟਣ, ਲਾਈਟਰ ਨਾਲ ਬੈੱਡਸ਼ੀਟ ਨੂੰ ਸਾੜਨ ਦੀ ਕੋਸਿ਼ਸ਼ ਕਰਨ ਅਤੇ ਪਤਨੀ 'ਤੇ ਚਿਲਾਉਣ ਦਾ ਦੋਸ਼ ਹੈ। ਉਸ ਨੇ ਅਮਲੇ ਦੀ ਗੱਲ ਵੀ ਸੁਣਨ ਤੋਂ ਇਨਕਾਰ ਕਰ ਦਿੱਤਾ। ਫਲਾਈਟ ਵਿਚ ਲੜਾਈ ਕਰ ਰਹੇ ਵਿਅਕਤੀ ਨੂੰ ਦਿੱਲੀ ਏਅਰਪੋਰਟ 'ਤੇ ਉਤਾਰ ਕੇ ਸਿਕਿਓਰਿਟੀ ਦੇ ਹਵਾਲੇ ਕਰ ਦਿੱਤਾ ਗਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ