Welcome to Canadian Punjabi Post
Follow us on

24

February 2024
ਬ੍ਰੈਕਿੰਗ ਖ਼ਬਰਾਂ :
ਭਾਰਤੀ ਮੂਲ ਦੇ ਰੈਸਟੋਰੈਂਟ ਮਾਲਕ ਨੇ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਰੱਖਿਆ ਸੀ ਨੌਕਰੀ 'ਤੇ, ਲੱਗਾ ਸੱਤ ਸਾਲਾਂ ਦੀ ਪਾਬੰਦੀਖਨੌਰੀ ਸਰਹੱਦ 'ਤੇ ਬਠਿੰਡਾ ਦੇ ਨੌਜਵਾਨ ਕਿਸਾਨ ਦੀ ਮੌਤ, ਦੋ ਭੈਣਾਂ ਦਾ ਇਕਲੌਤਾ ਭਰਾ ਸੀਡੇਰਾ ਸੱਚਖੰਡ ਬੱਲਾਂ ਦੇ ਮਹਾਰਾਜ ਨਿਰੰਜਨ ਦਾਸ ਜੀ ਦੀ ਸਿਹਤ ਵਿਗੜੀ, ਡਾਕਟਰਾਂ ਅਨੁਸਾਰ ਹੁਣ ਠੀਕਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂਮੁੱਖ ਮੰਤਰੀ ਨੇ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਕੀਤੀ ਸਖ਼ਤ ਅਲੋਚਨਾਨਗਰ ਨਿਗਮ ਮੁਲਾਜ਼ਮਾਂ ਦੇ ਨਾਮ 'ਤੇ 30 ਹਜ਼ਾਰ ਦੀ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਵੱਲੋਂ ਕਾਬੂਮੰਤਰੀ ਬਲਬੀਰ ਸਿੰਘ ਨੇ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲਪ੍ਰਧਾਨ ਮੰਤਰੀ ਨਰੰਦਰ ਮੋਦੀ ਨੇ ਜੰਮੂ ਵਿੱਚ 32000 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
 
ਪੰਜਾਬ

ਜ਼ਮੀਨ ਦਾ ਤਬਾਦਲਾ ਤੇ ਇੰਤਕਾਲ ਦਰਜ ਕਰਨ ਬਦਲੇ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

November 29, 2023 02:13 PM

ਚੰਡੀਗੜ੍ਹ, 29 ਨਵੰਬਰ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਮਾਲ ਹਲਕਾ ਸ਼ਾਮਚੁਰਾਸੀ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਨਰਜੀਤ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਕੇਸ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਕਡਿਆਣਾ ਨਿਵਾਸੀ ਬਲਦੇਵ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।
ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦਾ ਗਵਾਂਢੀ ਨਾਲ ਤਬਾਦਲਾ ਕਰਨ ਅਤੇ ਉਸਦਾ ਇੰਤਕਾਲ ਦਰਜ ਕਰਨ ਬਦਲੇ 30,000 ਰੁਪਏ ਰਿਸ਼ਵਤ ਮੰਗ ਰਿਹਾ ਹੈ ਪਰ ਗੱਲਬਾਤ ਦੌਰਾਨ ਸੌਦਾ 25,000 ਰੁਪਏ ਵਿੱਚ ਤੈਅ ਹੋਇਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਜਲੰਧਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਦਿਆਂ ਇੱਕ ਜਾਲ ਵਿਛਾਇਆ ਜਿਸ ਤਹਿਤ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਾਸ਼ੀ ਵੀ ਬਰਾਮਦ ਕਰ ਲਈ।
ਇਸ ਸਬੰਧੀ ਮਾਲ ਮਹਿਕਮੇ ਦੇ ਉਪਰੋਕਤ ਦੋਸ਼ੀ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਖਨੌਰੀ ਸਰਹੱਦ 'ਤੇ ਬਠਿੰਡਾ ਦੇ ਨੌਜਵਾਨ ਕਿਸਾਨ ਦੀ ਮੌਤ, ਦੋ ਭੈਣਾਂ ਦਾ ਇਕਲੌਤਾ ਭਰਾ ਸੀ ਡੇਰਾ ਸੱਚਖੰਡ ਬੱਲਾਂ ਦੇ ਮਹਾਰਾਜ ਨਿਰੰਜਨ ਦਾਸ ਜੀ ਦੀ ਸਿਹਤ ਵਿਗੜੀ, ਡਾਕਟਰਾਂ ਅਨੁਸਾਰ ਹੁਣ ਠੀਕ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੁੱਖ ਮੰਤਰੀ ਨੇ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਕੀਤੀ ਸਖ਼ਤ ਅਲੋਚਨਾ ਨਗਰ ਨਿਗਮ ਮੁਲਾਜ਼ਮਾਂ ਦੇ ਨਾਮ 'ਤੇ 30 ਹਜ਼ਾਰ ਦੀ ਰਿਸ਼ਵਤ ਲੈਣ ਵਾਲਾ ਵਿਜੀਲੈਂਸ ਵੱਲੋਂ ਕਾਬੂ ਮੰਤਰੀ ਬਲਬੀਰ ਸਿੰਘ ਨੇ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ ਆਪ ਦੀ ਸਰਕਾਰ ਲੋਕਾਂ ਦੇ ਦੁਆਰ'- ਪ੍ਰੋਗਰਾਮ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਨਾਨੂੰਮਾਜਰਾ ਅਤੇ ਸੁਖਗੜ ਪਿੰਡਾਂ ਦਾ ਦੌਰਾ ਕਿਸਾਨਾਂ, ਅਧਿਆਪਕਾਂ ਤੇ ਟਰੱਕ ਯੂਨੀਅਨਾਂ ਵੱਲੋਂ ਚਲਾਏ ਜਾਣ ਵਾਲੇ ਅੰਦੋਲਨਾਂ ਨੂੰ ਸਿਆਸੀ ਦੱਸਣ ਵਾਲਿਆਂ ਉੱਤੇ ਖੇੜਾ ਨੇ ਪ੍ਰਗਟਾਇਆ ਇਤਰਾਜ਼ ਸਪੀਕਰ ਸੰਧਵਾਂ ਨੇ ਗੋਲੇਵਾਲਾ ਵਿਖੇ ਮਹੰਤ ਸ਼ੇਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ 8ਵੇਂ ਕਬੱਡੀ ਕੱਪ ਵਿੱਚ ਕੀਤੀ ਸ਼ਿਰਕਤ ਚੇਤਨ ਸਿੰਘ ਜੌੜਾਮਾਜਰਾ ਵਲੋਂ ਤਲਵੰਡੀ ਭਾਈ ਅਤੇ ਜ਼ੀਰਾ ਵਿਖੇ ਸੋਧੇ ਪਾਣੀ ਨੂੰ ਸਿੰਜਾਈ ਲਈ ਵਰਤਣ ਦੇ ਪ੍ਰਾਜੈਕਟਾਂ ਦਾ ਉਦਘਾਟਨ