Welcome to Canadian Punjabi Post
Follow us on

01

July 2025
 
ਅੰਤਰਰਾਸ਼ਟਰੀ

ਨੇਪਾਲ ਨੇ ਸਮਲਿੰਗੀ ਵਿਆਹ ਨੂੰ ਅਧਿਕਾਰਤ ਤੌਰ ਦਿੱਤੀ ਮਾਨਤਾ, ਅਜਿਹਾ ਕਰਨ ਵਾਲਾ ਪਹਿਲਾ ਦੱਖਣੀ ਏਸ਼ੀਆਈ ਦੇਸ਼ ਬਣਿਆ

November 30, 2023 01:53 PM

ਕਾਠਮਾਂਡੂ, 30 ਨਵੰਬਰ (ਪੋਸਟ ਬਿਊਰੋ): ਨੇਪਾਲ ਨੇ ਸਮਲਿੰਗੀ ਵਿਆਹ ਨੂੰ ਅਧਿਕਾਰਤ ਤੌਰ ਮਾਨਤਾ ਦਿੱਤੀ ਹੈ, ਅਜਿਹਾ ਕਰਨ ਵਾਲਾ ਨੇਪਾਲ ਪਹਿਲਾ ਦੱਖਣੀ ਏਸ਼ੀਆਈ ਦੇਸ਼ ਬਣ ਗਿਆ ਹੈ।
ਨੇਪਾਲ ਦੱਖਣੀ ਏਸ਼ੀਆ ਦਾ ਪਹਿਲਾ ਦੇਸ਼ ਬਣ ਗਿਆ ਹੈ ਜਿਸ ਨੇ ਅਧਿਕਾਰਤ ਤੌਰ 'ਤੇ ਸਮਲਿੰਗੀ ਵਿਆਹ ਨੂੰ ਰਜਿਸਟਰ (ਮਾਨਤਾ) ਕੀਤਾ ਹੈ। 2015 ਵਿੱਚ ਅਪਣਾਏ ਗਏ ਨੇਪਾਲ ਦੇ ਸੰਵਿਧਾਨ ਵਿੱਚ ਸਪੱਸ਼ਟ ਕਿਹਾ ਗਿਆ ਹੈ ਕਿ ਜਿਨਸੀ ਰੁਝਾਨ ਦੇ ਆਧਾਰ 'ਤੇ ਕੋਈ ਵਿਤਕਰਾ ਨਹੀਂ ਕੀਤਾ ਜਾ ਸਕਦਾ ਹੈ। ਨੇਪਾਲ ਦੀ ਸੁਪਰੀਮ ਕੋਰਟ ਵੱਲੋਂ ਇਸ ਨੂੰ ਕਾਨੂੰਨੀ ਮਾਨਤਾ ਦੇਣ ਦੇ ਪੰਜ ਮਹੀਨੇ ਬਾਅਦ ਸਰਕਾਰ ਨੇ ਬੁੱਧਵਾਰ ਨੂੰ ਰਸਮੀ ਤੌਰ 'ਤੇ ਸਮਲਿੰਗੀ ਵਿਆਹ ਦਾ ਪਹਿਲਾ ਮਾਮਲਾ ਦਰਜ ਕੀਤਾ। ਅਜਿਹੇ ਵਿਚ ਅਜਿਹਾ ਕਰਨ ਵਾਲਾ ਇਹ ਪਹਿਲਾ ਦੱਖਣੀ ਏਸ਼ੀਆਈ ਦੇਸ਼ ਬਣ ਗਿਆ ਹੈ।
ਬਲੂ ਡਾਇਮੰਡ ਸੁਸਾਇਟੀ ਦੇ ਪ੍ਰਧਾਨ ਸੰਜੀਬ ਗੁਰੰਗ (ਪਿੰਕੀ) ਅਨੁਸਾਰ 35 ਸਾਲਾ ਟਰਾਂਸ ਵੂਮੈਨ ਮਾਇਆ ਗੁਰੰਗ ਅਤੇ 27 ਸਾਲਾ ਸਮਲਿੰਗੀ ਸੁਰਿੰਦਰ ਪਾਂਡੇ ਨੇ ਕਾਨੂੰਨੀ ਤੌਰ 'ਤੇ ਵਿਆਹ ਕਰਵਾ ਲਿਆ ਹੈ ਅਤੇ ਉਨ੍ਹਾਂ ਦਾ ਵਿਆਹ ਪੱਛਮੀ ਨੇਪਾਲ ਦੇ ਲਾਮਜੁੰਗ ਜਿ਼ਲ੍ਹੇ ਦੇ ਡੋਰਡੀ ਗ੍ਰਾਮੀਣ ਨਗਰ ਪਾਲਿਕਾ ਵਿੱਚ ਰਜਿਸਟਰਡ ਹੋਇਆ ਹੈ। 2007 ਵਿੱਚ ਹੀ, ਨੇਪਾਲ ਦੀ ਸੁਪਰੀਮ ਕੋਰਟ ਨੇ ਨੇਪਾਲ ਵਿੱਚ ਜਿਨਸੀ ਘੱਟ ਗਿਣਤੀਆਂ ਦੇ ਅਧਿਕਾਰਾਂ ਅਤੇ ਭਲਾਈ ਲਈ ਕੰਮ ਕਰਨ ਵਾਲੀ ਇੱਕ ਸੰਸਥਾ ਦੀ ਅਪੀਲ 'ਤੇ ਸਮਲਿੰਗੀ ਵਿਆਹ ਦੀ ਇਜਾਜ਼ਤ ਦਿੱਤੀ ਸੀ।



 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ ਰਾਜਨਾਥ ਐੱਸਸੀਓ ਵਿੱਚ ਪਾਕਿਸਤਾਨੀ ਰੱਖਿਆ ਮੰਤਰੀ ਨੂੰ ਨਹੀਂ ਮਿਲੇ, ਸਾਂਝੇ ਦਸਤਾਵੇਜ਼ `ਤੇ ਭਾਰਤ ਨੇ ਦਸਤਖਤ ਕਰਨ ਤੋਂ ਕੀਤਾ ਇਨਕਾਰ ਐੱਨਐੱਸਏ ਡੋਵਾਲ ਨੇ ਚੀਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਕਿਹਾ- ਅੱਤਵਾਦ ਦਾ ਮੁਕਾਬਲਾ ਕਰਨਾ ਜ਼ਰੂਰੀ