Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਪੰਜਾਬ

ਵਿਸ਼ਵ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਮੋਗਾ ਦੀ ਖੁਸ਼ਪ੍ਰੀਤ ਨੇ ਜਿੱਤਿਆ ਕਾਂਸੀ ਦਾ ਤਮਗਾ

December 01, 2023 04:05 AM

- ਵਾਪਸ ਪਰਤਣ ਉੱਤੇ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਖਿਡਾਰਨ ਦਾ ਸ਼ਾਨਦਾਰ ਸਵਾਗਤ
- ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ, ਡਿਪਟੀ ਕਮਿਸ਼ਨਰ ਵੱਲੋਂ ਦਿੱਤੀ ਹੱਲਾਸ਼ੇਰੀ ਲਈ ਧੰਨਵਾਦ
- ਖੁਸ਼ਪ੍ਰੀਤ ਹੋਰ ਖਿਡਾਰੀਆਂ ਲਈ ਵੀ ਬਣੇਗੀ ਪ੍ਰੇਰਨਾਸ੍ਰੋਤ - ਕੁਲਵੰਤ ਸਿੰਘ ਡਿਪਟੀ ਕਮਿਸ਼ਨਰ


ਮੋਗਾ, 30 ਨਵੰਬਰ (ਗਿਆਨ ਸਿੰਘ): ਪੁਰਤਗਾਲ ਵਿਖੇ ਖੇਡੀ ਗਈ ਵਿਸ਼ਵ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਜਿਲ੍ਹਾ ਮੋਗਾ ਦੀ ਖਿਡਾਰਨ ਖੁਸ਼ਪ੍ਰੀਤ ਕੌਰ ਨੇ ਕਾਂਸੀ ਦਾ ਤਮਗਾ ਜਿੱਤ ਕੇ ਭਾਰਤ ਦੀ ਝੋਲੀ ਪਾਇਆ ਹੈ। ਤਮਗਾ ਜਿੱਤਣ ਉਪਰੰਤ ਅੱਜ ਜ਼ਿਲ੍ਹਾ ਮੋਗਾ ਪਹੁੰਚਣ ਉੱਤੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖੇਡ ਪ੍ਰੇਮੀਆਂ ਵੱਲੋਂ ਖੁਸ਼ਪ੍ਰੀਤ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ ਸ੍ਰੀ ਦੀਪਕ ਅਰੋੜਾ, ਮੇਅਰ ਨਗਰ ਨਿਗਮ ਮੋਗਾ ਸ੍ਰ ਬਲਜੀਤ ਸਿੰਘ ਚਾਨੀ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਮਮਤਾ ਬਜਾਜ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ ਅਤੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਅਤੇ ਖਿਡਾਰਨ ਦੇ ਪਰਿਵਾਰ ਵਾਲੇ ਹਾਜ਼ਰ ਸਨ।
ਦੱਸਣਯੋਗ ਹੈ ਕਿ ਖੁਸ਼ਪ੍ਰੀਤ ਨੇ ਅੰਡਰ 50 ਭਾਰ ਵਰਗ ਵਿੱਚ ਭਾਰਤ ਦੀ ਨੁਮਾਇੰਦਗੀ ਕਰਦੇ ਹੋਏ ਆਪਣੇ ਆਖਰੀ ਮੁਕਾਬਲੇ ਵਿੱਚ ਅਰਜਨਟੀਨਾ ਦੀ ਸਾਬਕਾ ਵਿਸ਼ਵ ਚੈਂਪੀਅਨ ਨੂੰ ਹਰਾਇਆ। ਇਸ ਤੋਂ ਪਹਿਲਾਂ ਉਸਨੇ ਤਜ਼ਾਕਿਸਤਾਨ, ਸਲਵੇਨੀਆ ਅਤੇ ਤੁਰਕੀ ਦੀਆਂ ਖਿਡਾਰਨਾਂ ਨੂੰ ਹਰਾਇਆ।
ਚੈਂਪੀਅਨਸ਼ਿਪ ਵਿਚ 102 ਦੇਸ਼ਾਂ ਦੇ ਖਿਡਾਰੀਆਂ ਨੇ ਭਾਗ ਲਿਆ ਸੀ। ਭਾਰਤ ਵੱਲੋਂ ਖੇਡਣ ਗਏ 45 ਖਿਡਾਰੀਆਂ ਵੱਲੋਂ ਇਕੱਲੀ ਖੁਸ਼ਪ੍ਰੀਤ ਨੇ ਇਕਮਾਤਰ ਤਮਗਾ ਜਿੱਤਿਆ। 19 ਸਾਲ ਉਮਰ ਦੀ ਖੁਸ਼ਪ੍ਰੀਤ ਇਸ ਚੈਂਪੀਅਨਸ਼ਿਪ ਵਿੱਚ ਸਭ ਤੋਂ ਛੋਟੀ ਖਿਡਾਰਨ ਵਜੋਂ ਭਾਗ ਲੈਣ ਵਾਲੀ ਖਿਡਾਰਨ ਦਾ ਮਾਣ ਵੀ ਹਾਸਿਲ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਖੁਸ਼ਪ੍ਰੀਤ ਨੂੰ ਜਿੱਤ ਲਈ ਮੁਬਾਰਕਬਾਦ ਦਿੰਦਿਆਂ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਉਹਨਾਂ ਉਮੀਦ ਪ੍ਰਗਟਾਈ ਕਿ ਇਹ ਖਿਡਾਰਨ ਹੋਰਨਾਂ ਖਿਡਾਰਨਾਂ ਲਈ ਵੀ ਪ੍ਰੇਰਨਾਸ੍ਰੋਤ ਬਣੇਗੀ। ਉਹਨਾਂ ਨੇ ਹੁਣ ਤੱਕ ਖੁਸ਼ਪ੍ਰੀਤ ਨੂੰ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਦੇ ਖਾਤੇ ਵਿੱਚੋਂ ਪਹਿਲਾਂ 75 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਸੀ। ਉਹਨਾਂ ਅੱਜ ਵੀ 21 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ। ਉਹਨਾਂ ਕਿਹਾ ਕਿ ਭਵਿੱਖ ਵਿੱਚ ਵੀ ਉਸਦੀ ਹਰ ਸੰਭਵ ਮਦਦ ਕੀਤੀ ਜਾਏਗੀ।
ਇਸ ਮੌਕੇ ਖੁਸ਼ਪ੍ਰੀਤ ਨੇ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਵੱਲੋਂ ਦਿੱਤੀ ਹੱਲਾਸ਼ੇਰੀ ਲਈ ਧੰਨਵਾਦ ਕੀਤਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਲੋਕ ਸਭਾ `ਚ ਰਵਨੀਤ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਬਹਿਸ, ਲਾਏ ਇੱਕ ਦੂਜੇ `ਤੇ ਦੋਸ਼ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ ਐੱਨਐੱਚਏਆਈ ਆਹਮੋ-ਸਾਹਮਣੇ, ਦਿਲਬਾਗ ਸਿੰਘ ਨੇ ਕਿਹਾ- ਅਦਾਲਤ ਨੇ ਨਹੀਂ ਸੁਣੀ ਸਾਡਾ ਪੱਖ ਅਬੋਹਰ ਵਿਚ ਘਰ ਦੀ ਰਸੋਈ ਵਿਚ ਆਇਆ 9 ਫੁੱਟ ਲੰਬਾ ਕੋਬਰਾ, ਜੰਗਲਾਤ ਵਿਭਾਗ ਦੀ ਟੀਮ ਨੇ ਕੀਤਾ ਕਾਬੂ ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ `ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ