ਬਰੈਂਪਟਨ, 1 ਦਸੰਬਰ (ਪੋਸਟ ਬਿਊਰੋ) : ਸ਼ੁੱਕਰਵਾਰ ਸਵੇਰੇ ਬਰੈਂਪਟਨ ਵਿੱਚ ਇੱਕ ਗੱਡੀ ਖੰਭੇ ਨਾਲ ਟਕਰਾ ਗਈ ਜਿਸ ਕਾਰਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਸ ਸਮੇਂ ਉਹ ਹਸਪਤਾਲ ਵਿੱਚ ਜਿ਼ੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
ਤੜ੍ਹਕੇ 3:10 ਵਜੇ ਦੇ ਨੇੜੇ ਤੇੜੇ ਹਾਈਵੇਅ 410 ਦੇ ਪੱਛਮ ਵੱਲ ਸੈਂਡਲਵੁੱਡ ਪਾਰਕਵੇਅ ਤੇ ਹਾਰਟ ਲੇਕ ਰੋਡ ਨੇੜੇ ਵਾਪਰੇ ਇਸ ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਐਮਰਜੰਸੀ ਅਮਲਾ ਮੌਕੇ ਉੱਤੇ ਪਹੁੰਚਿਆ। ਪੁਲਿਸ ਨੇ ਦੱਸਿਆ ਕਿ ਇੱਕ ਗੱਡੀ ਖੰਭੇ ਨਾਲ ਟਕਰਾ ਗਈ।
ਨਾਜੁ਼ਕ ਹਾਲਤ ਵਿੱਚ ਇੱਕ ਵਿਅਕਤੀ ਨੂੰ ਹਸਪਤਾਲ ਵਿੱਚ ਲਿਜਾਇਆ ਗਿਆ। ਜਾਂਚ ਲਈ ਸੈਂਡਲਵੁੱਡ ਨੂੰ ਹਾਰਟ ਲੇਕ ਰੋਡ ਦੇ ਪੱਛਮ ਵੱਲ ਦੋਵਾਂ ਦਿਸ਼ਾਵਾਂ ਤੋਂ ਬੰਦ ਕਰ ਦਿੱਤਾ ਗਿਆ।