Welcome to Canadian Punjabi Post
Follow us on

02

July 2025
 
ਪੰਜਾਬ

ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਹੋਵੇਗਾ ਰਾਜ ਪੱਧਰੀ ਸਮਾਗਮ

December 01, 2023 10:55 AM

-ਸੂਬੇ 'ਚ ਅੰਤਰਰਾਸ਼ਟਰੀ ਦਿਵਿਆਂਗ ਹਫ਼ਤਾ 3 ਦਸੰਬਰ ਤੋਂ 10 ਦਸੰਬਰ ਤੱਕ ਜਾਵੇਗਾ ਮਨਾਇਆ

-ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਸਬੰਧੀ ਸਕੀਮਾਂ ਨੂੰ ਜਮੀਨੀ ਪੱਧਰ ਤੱਕ ਪਹੁੰਚਾਉਂਣ ਲਈ ਹਦਾਇਤਾਂ ਜ਼ਾਰੀ
ਚੰਡੀਗੜ੍ਹ, 1 ਦਸੰਬਰ (ਪੋਸਟ ਬਿਊਰੋ): ਪੰਜਾਬ ਸਰਕਾਰ ਵੱਲੋਂ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਸਬੰਧੀ ਰਾਜ ਪੱਧਰੀ ਸਮਾਗਮ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 3 ਦਸੰਬਰ ਤੋਂ 10 ਦਸੰਬਰ ਤੱਕ ਅੰਤਰ ਰਾਸਟਰੀ ਦਿਵਿਆਂਗ ਹਫ਼ਤਾ ਮਨਾਇਆ ਜਾ ਰਿਹਾ ਹੈ ਅਤੇ 5 ਦਸੰਬਰ ਨੂੰ ਰਾਜ ਪੱਧਰੀ ਸਮਾਗਮ ਚੰਡੀਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਿਵੇਕਲੀ ਪਹਿਲ ਕਦਮੀ ਕਰਦਿਆਂ ਹੋਇਆ ਇਸ ਸਾਲ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਭਲਾਈ ਸਬੰਧੀ ਚੱਲ ਰਹੀਆਂ ਸਕੀਮਾਂ ਨੂੰ ਜਮੀਨੀ ਪੱਧਰ ਤੱਕ ਪਹੁੰਚਾਉਂਣ ਦੇ ਲਈ ਹਰੇਕ ਜ਼ਿਲ੍ਹੇ ਵਿੱਚ ਸਮਾਗਮ ਆਯੋਜਿਤ ਕਰਨ ਲਈ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸ ਸਮਾਗਮ ਮੌਕੇ ਪੰਜਾਬ ਦੇ ਦਿਵਿਆਂਗਜਨਾਂ, ਉਨ੍ਹਾਂ ਦੀ ਭਲਾਈ ਲਈ ਕੰਮ ਕਰ ਰਹੇ ਵਿਅਕਤੀਆਂ ਅਤੇ ਗੈਰ ਸਰਕਾਰੀ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਦਿਵਿਆਂਗਜਨਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਸਮੂਲੀਅਤ ਕਰਨ ਦੀ ਅਪੀਲ ਕੀਤੀ ਤਾਂ ਜੋ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਕੇ ਆਪਣਾ ਜੀਵਨ ਸਮਰੱਥ ਬਣਾ ਸਕਣ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ