ਮੁੰਬਈ, 3 ਦਸੰਬਰ (ਪੋਸਟ ਬਿਊਰੋ): ਸ਼ਨੀਵਾਰ ਨੂੰ ਨਵੀਂ ਮੁੰਬਈ ਦੇ ਜਵਾਹਰ ਲਾਲ ਨਹਿਰੂ ਬੰਦਰਗਾਹ 'ਤੇ ਸਮੁੰਦਰ ਵਿਚ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਪਾਣੀ ਵਿੱਚ ਖੜ੍ਹੇ ਹੋ ਕੇ ਅੰਦੋਲਨ ਕਰ ਰਹੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਜਹਾਜ਼ਾਂ ਦੀ ਆਵਾਜਾਈ ਰੋਕ ਦਿੱਤੀ। ਇਨ੍ਹਾਂ ਲੋਕਾਂ ਦੀ ਜ਼ਮੀਨ ਸਰਕਾਰ ਨੇ 1984 ਵਿੱਚ ਬੰਦਰਗਾਹ ਬਣਾਉਣ ਲਈ ਐਕੁਆਇਰ ਕੀਤੀ ਸੀ ਪਰ ਅੱਜ ਤੱਕ ਇਨ੍ਹਾਂ ਨੂੰ ਮੁਆਵਜ਼ਾ ਨਹੀਂ ਮਿਲਿਆ।
ਐਤਵਾਰ ਨੂੰ ਪੁਲਿਸ ਨੇ ਦੱਸਿਆ ਕਿ ਪ੍ਰਦਰਸ਼ਨਕਾਰੀ ਹਨੂੰਮਾਨ ਕੋਲੀਵਾੜਾ ਪਿੰਡ ਦੇ ਰਹਿਣ ਵਾਲੇ ਸਨ। 60 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਪ੍ਰਦਰਸ਼ਨਕਾਰੀਆਂ ਦੇ ਪਿੰਡ ਹਨੂੰਮਾਨ ਕੋਲੀਵਾੜਾ ਦੇ ਸਰਪੰਚ ਪਰਮਾਨੰਦ ਕੋਲੀ ਨੇ ਕਿਹਾ ਕਿ ਅਸੀਂ 38 ਸਾਲਾਂ ਤੋਂ ਮੁਆਵਜ਼ੇ ਦੀ ਮੰਗ ਕਰ ਰਹੇ ਹਾਂ, ਪਰ ਹਾਲੇ ਤੱਕ ਕੋਈ ਹੱਲ ਨਹੀਂ ਹੋਇਆ।