ਦੁਬਈ, 3 ਦਸੰਬਰ (ਪੋਸਟ ਬਿਊਰੋ): ਭਾਰਤ ਸਰਕਾਰ ਨੇ ਮਾਲਦੀਵ ਵਿੱਚ ਮੌਜੂਦ ਆਪਣੇ 75 ਸੈਨਿਕਾਂ ਨੂੰ ਵਾਪਿਸ ਬੁਲਾਉਣ ਦਾ ਫੈਸਲਾ ਕੀਤਾ ਹੈ। ਮਾਲਦੀਵ ਦੇ ਨਵੇਂ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨੇ ਸੀਓਪੀ28 ਜਲਵਾਯੂ ਸੰਮੇਲਨ ਦੌਰਾਨ ਭਾਰਤੀ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਇਹ ਜਾਣਕਾਰੀ ਦਿੱਤੀ। ਹਾਲਾਂਕਿ ਭਾਰਤੀ ਵਿਦੇਸ਼ ਮੰਤਰਾਲੇ ਨੇ ਇਸ 'ਤੇ ਅਜੇ ਤੱਕ ਕੋਈ ਬਿਆਨ ਨਹੀਂ ਦਿੱਤਾ ਹੈ।
ਚੀਨ ਪੱਖੀ ਮੰਨੇ ਜਾਂਦੇ ਰਾਸ਼ਟਰਪਤੀ ਮੁਈਜ਼ੂ ਨੇ ਕਿਹਾ ਕਿ ਇਸ ਮੁੱਦੇ 'ਤੇ ਭਾਰਤ ਸਰਕਾਰ ਨਾਲ ਗੱਲਬਾਤ ਕੀਤੀ ਗਈ ਹੈ। ਭਾਰਤ ਫੌਜਾਂ ਨੂੰ ਵਾਪਿਸ ਬੁਲਾਉਣ ਲਈ ਸਹਿਮਤ ਹੋ ਗਿਆ। ਅਸੀਂ ਵਿਕਾਸ ਪ੍ਰਾਜੈਕਟਾਂ ਨਾਲ ਜੁੜੇ ਮੁੱਦਿਆਂ ਦੇ ਹੱਲ ਲਈ ਇੱਕ ਉੱਚ ਪੱਧਰੀ ਕਮੇਟੀ ਬਣਾਉਣ ਲਈ ਵੀ ਸਹਿਮਤ ਹੋਏ ਹਾਂ।