ਮਿਸੀਸਾਗਾ, 4 ਦਸੰਬਰ (ਪੋਸਟ ਬਿਊਰੋ) : ਮਿਸੀਸਾਗਾ ਵਿੱਚ ਐਤਵਾਰ ਸ਼ਾਮ ਨੂੰ ਦੋ ਕਾਰਾਂ ਦੇ ਆਪਸ ਵਿੱਚ ਟਕਰਾਉਣ ਕਾਰਨ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
ਇਹ ਹਾਦਸਾ ਬ੍ਰਿਟੈਨੀਆ ਤੇ ਕ੍ਰੈਡਿਟਵਿਊ ਰੋਡਜ਼ ਨੇੜੇ ਵਾਪਰਿਆ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਉਨਾਂ ਨੂੰ ਸ਼ਾਮੀਂ 5:30 ਵਜੇ ਤੋਂ ਪਹਿਲਾਂ ਹਾਦਸੇ ਵਾਲੀ ਥਾਂ ਉੱਤੇ ਸੱਦਿਆ ਗਿਆ। ਉਨ੍ਹਾਂ ਦੱਸਿਆ ਕਿ ਇੱਕ ਵਿਅਕਤੀ ਨੂੰ ਮਾਮੂਲੀ ਸੱਟਾਂ ਲੱਗੀਆਂ ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਦਕਿ ਦੋ ਹੋਰਨਾਂ ਨੂੰ ਵੀ ਸੱਟਾਂ ਲੱਗੀਆਂ ਤੇ ਉਨ੍ਹਾਂ ਨੂੰ ਵੀ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ਦੀਆਂ ਸੱਟਾਂ ਕਿੰਨੀਆਂ ਗੰਭੀਰ ਸਨ ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲ ਸਕੀ।
ਮਾਮਲੇ ਦੀ ਜਾਂਚ ਕਰਨ ਲਈ ਪੁਲਿਸ ਵੱਲੋਂ ਨਾਲ ਲੱਗਦੀਆਂ ਸਾਰੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ ਪਰ ਬਾਅਦ ਵਿੱਚ ਉਨ੍ਹਾਂ ਨੂੰ ਖੋਲ੍ਹ ਦਿੰਤਾ ਗਿਆ।