Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਪੰਜਾਬ

ਪੰਜਾਬ ਸਰਕਾਰ ਵੱਲੋਂ ਪਠਾਨਕੋਟ ’ਚ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੋਰਦਾਰ ਕਾਰਵਾਈ; 7 ਵਿਅਕਤੀ ਗ੍ਰਿਫ਼ਤਾਰ ਅਤੇ ਮਸ਼ੀਨਰੀ ਜ਼ਬਤ

December 04, 2023 04:23 PM

-ਭਵਿੱਖ ਵਿੱਚ ਅਜਿਹੀਆਂ ਕਾਰਵਾਈਆਂ ਨਿਰੰਤਰ ਤੇਜ਼ੀ ਨਾਲ ਜਾਰੀ ਰਹਿਣਗੀਆਂ: ਚੇਤਨ ਸਿੰਘ ਜੌੜਾਮਾਜਰਾ
ਚੰਡੀਗੜ੍ਹ, 4 ਦਸੰਬਰ (ਪੋਸਟ ਬਿਊਰੋ): ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਖ਼ਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਸਣੇ ਮਸ਼ੀਨਰੀ ਨੂੰ ਜ਼ਬਤ ਕੀਤਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਖਣਨ ਦਾ ਪਤਾ ਲੱਗਣ ’ਤੇ ਤੁਰੰਤ ਕਾਰਵਾਈ ਕਰਦਿਆਂ ਖਣਨ ਅਤੇ ਭੂ-ਵਿਗਿਆਨ ਵਿਭਾਗ ਨੇ ਪੁਲਿਸ ਵਿਭਾਗ ਨੂੰ ਇਸ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਲਈ ਕਿਹਾ।
ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਅਤੇ ਪੁਲਿਸ ਦੀ ਸਫ਼ਲ ਕਾਰਵਾਈ ਤਹਿਤ ਦੋ ਵੱਖ-ਵੱਖ ਥਾਵਾਂ ’ਤੇ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਖਣਨ ਗਤੀਵਿਧੀਆਂ ਵਿੱਚ ਸ਼ਾਮਲ 7 ਵਿਅਕਤੀਆਂ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਇਲਾਵਾ ਕਰੱਸ਼ਿੰਗ ਲਈ ਕੱਚੇ ਮਾਲ ਨਾਲ ਲੱਦੇ ਚਾਰ ਟਿੱਪਰਾਂ, ਇੱਕ ਜੇ.ਸੀ.ਬੀ ਮਸ਼ੀਨ ਸਮੇਤ ਬਜਰੀ-ਗਟਕੇ ਨਾਲ ਲੱਦੇ ਟਰੈਕਟਰ-ਟਰਾਲੀ ਨੂੰ ਵੀ ਜ਼ਬਤ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਈਨਿੰਗ ਐਂਡ ਮਿਨਰਲਜ਼ ਐਕਟ ਦੀ ਧਾਰਾ 4(1), 21(1) ਅਤੇ ਆਈ.ਪੀ.ਸੀ. ਦੀ ਧਾਰਾ 379 ਤਹਿਤ ਥਾਣਾ ਮਾਮੂਨ ਅਤੇ ਥਾਣਾ ਨੰਗਲ ਭੂਰ ਵਿਖੇ ਦੋ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ।
ਖਣਨ ਮੰਤਰੀ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐਸ.ਪੀ ਸਿਟੀ ਪਠਾਨਕੋਟ ਦੀ ਮੁਸਤੈਦ ਨਿਗਰਾਨੀ ਹੇਠ ਚਲਾਏ ਗਏ ਆਪ੍ਰੇਸ਼ਨ ਦੌਰਾਨ ਥਾਣਾ ਨੰਗਲ ਭੂਰ ਦੀ ਮਹਿਲਾ ਐਸ.ਐਚ.ਓ. ਵੱਲੋਂ ਬਹਾਦਰੀ ਨਾਲ ਦਰਿਆ ਪਾਰ ਕਰਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਪੰਜਾਬ ਸਰਕਾਰ ਦੀ ਸੁਹਿਰਦਤਾ ਅਤੇ ਸੂਬੇ ਦੇ ਕੁਦਰਤੀ ਸੋਮਿਆਂ ਦੀ ਰਾਖੀ ਲਈ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਖਣਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਨਾ-ਕਾਬਿਲੇ-ਬਰਦਾਸ਼ਤ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿੱਚ ਵੀ ਅਜਿਹੀਆਂ ਕਾਰਵਾਈਆਂ ਤੇਜ਼ੀ ਨਾਲ ਜਾਰੀ ਰਹਿਣਗੀਆਂ ਅਤੇ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ