Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਬੇਬੀ ਫਾਰਮੂਲਾ ਦੀਆਂ ਵਧੀਆਂ ਹੋਈਆਂ ਕੀਮਤਾਂ ਤੇ ਘੱਟ ਸਪਲਾਈ ਕਾਰਨ ਨਵੇਂ ਮਾਪੇ ਪਰੇਸ਼ਾਨ

December 05, 2023 09:09 AM

ਓਟਵਾ, 5 ਦਸੰਬਰ (ਪੋਸਟ ਬਿਊਰੋ) : ਇੱਕ ਪਾਸੇ ਕੈਨੇਡੀਅਨਜ਼ ਨੂੰ ਗਰੌਸਰੀ ਦੀਆਂ ਆਸਮਾਨੀ ਚੜ੍ਹੀਆਂ ਕੀਮਤਾਂ ਨਾਲ ਦੋ ਚਾਰ ਕਰਨਾ ਪੈ ਰਿਹਾ ਹੈ, ਦੂਜੇ ਪਾਸੇ ਇੱਕ ਅਜਿਹਾ ਸੈਕਟਰ ਵੀ ਹੈ ਜਿਸ ਪਾਸੇ ਕਿਸੇ ਦਾ ਬਹੁਤਾ ਧਿਆਨ ਨਹੀਂ ਜਾਂਦਾ, ਸਿਰਫ ਨਵੇਂ ਬਣੇ ਮਾਪਿਆਂ ਨੂੰ ਹੀ ਇਸ ਦਾ ਸੇਕ ਮਹਿਸੂਸ ਹੋ ਰਿਹਾ ਹੈ। ਇਹ ਹੈ ਬੇਬੀ ਫਾਰਮੂਲਾਂ ਦੀਆਂ ਵਧੀਆਂ ਹੋਈਆਂ ਕੀਮਤਾਂ ਤੇ ਇਸ ਦੀ ਸਪਲਾਈ ਵਿੱਚ ਆਈ ਹੋਈ ਕਮੀ। ਬੇਬੀ ਫਾਰਮੂਲਾ ਨੂੰ ਅਮਰੀਕਾ ਵਿੱਚ ਤਿਆਰ ਕੀਤਾ ਜਾਂਦਾ ਹੈ ਤੇ ਉਤਪਾਦਕਾਂ ਵੱਲੋਂ ਇਸ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ।
ਸਟੈਟੇਸਟਿਕਸ ਕੈਨੇਡਾ ਵੱਲੋਂ ਪੇਸ਼ ਕੀਤੇ ਗਏ ਡਾਟਾ ਅਨੁਸਾਰ ਸਤੰਬਰ 2022 ਤੇ ਸਤੰਬਰ 2023 ਦਰਮਿਆਨ ਬੇਬੀ ਫਾਰਮੂਲਾ ਦੀਆਂ ਕੀਮਤਾਂ ਵਿੱਚ 20 ਫੀ ਸਦੀ ਤੋਂ ਵੱਧ ਦਾ ਵਾਧਾ ਦਰਜ ਕੀਤਾ ਗਿਆ। ਜਿੱਥੇ ਪਹਿਲਾਂ ਇੱਕ ਕੰਟੇਨਰ ਦੀ ਕੀਮਤ 31 ਡਾਲਰ ਹੁੰਦੀ ਸੀ ਉੱਥੇ ਹੀ ਹੁਣ 38 ਡਾਲਰ ਤੋਂ ਵੀ ਵੱਧ ਇੱਕ ਕੰਟੇਨਰ ਦੀ ਕੀਮਤ ਹੋ ਚੁੱਕੀ ਹੈ। ਮਾਰਚ 2022 ਵਿੱਚ ਆਮ ਗਰੌਸਰੀ ਸਟੋਰ ਵਿੱਚ ਔਸਤ ਫੂਡ ਪ੍ਰੋਡਕਟ ਦੀ ਕੀਮਤ ਤੋਂ ਬੇਬੀ ਫਾਰਮੂਲਾ ਦੀ ਕੀਮਤ ਪੰਜ ਗੁਣਾ ਵੱਧ ਦਰਜ ਕੀਤੀ ਗਈ।
ਇੱਕ ਬਿਆਨ ਵਿੱਚ ਹੈਲਥ ਕੈਨੇਡਾ ਨੇ ਇਹ ਸਵੀਕਾਰ ਕੀਤਾ ਹੈ ਕਿ ਬੇਬੀ ਫਾਰਮੂਲਾ ਦੇ ਘਰੇਲੂ ਉਤਪਾਦਨ ਨਾਲ ਇਸ ਸਮੱਸਿਆ ਤੋਂ ਨਿਜਾਤ ਪਾਈ ਜਾ ਸਕਦੀ ਹੈ। ਇਸ ਨਾਲ ਸਪਲਾਈ ਵਿੱਚ ਵੀ ਕੋਈ ਵਿਘਣ ਨਹੀਂ ਪਵੇਗਾ। ਹੈਲਥ ਕੈਨੇਡਾ ਵੱਲੋਂ ਇਹ ਵੀ ਆਖਿਆ ਗਿਆ ਕਿ ਉਹ ਅਜਿਹੀਆਂ ਕੰਪਨੀਆਂ ਨਾਲ ਕੰਮ ਕਰ ਰਹੇ ਹਨ ਜਿਹੜੀਆਂ ਕੈਨੇਡਾ ਵਿੱਚ ਇਹ ਫਾਰਮੂਲਾ ਤਿਆਰ ਕਰਨ ਵਿੱਚ ਦਿਲਚਸਪੀ ਰੱਖਦੀਆਂ ਹਨ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ