Welcome to Canadian Punjabi Post
Follow us on

18

February 2025
 
ਪੰਜਾਬ

ਭਾਜਪਾ ਸੂਬਾ ਸੰਗਠਨ ਮੰਤਰੀ ਸ੍ਰੀ ਨਿਵਾਸੁਲੂ ਨੇ ਡੇਰਾ ਬਿਆਸ ਵਿਖੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

December 05, 2023 03:33 PM

-ਸ੍ਰੀ ਨਿਵਾਸੁਲੂ ਨੇ ਡੇਰਾ ਬਿਆਸ ਵੱਲੋਂ ਕੀਤੀ ਜਾ ਰਹੀ ਸਮਾਜ ਸੇਵਾ ਦੀ ਕੀਤੀ ਸ਼ਲਾਘਾ।।
ਚੰਡੀਗੜ੍ਹ, 5 ਦਸੰਬਰ (ਗਿਆਨ ਸਿੰਘ): ਭਾਰਤੀ ਜਨਤਾ ਪਾਰਟੀ ਦੇ ਸੂਬਾ ਸੰਗਠਨ ਮੰਤਰੀ ਮੰਥਰੀ ਸ੍ਰੀ ਨਿਵਾਸੁਲੂ ਅੱਜ ਬਿਆਸ ਵਿਖੇ ਰਾਧਾ ਸੁਆਮੀ ਸਤਿਸੰਗ ਡੇਰੇ ਵਿਚ ਪਹੁੰਚੇ ਅਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਉਨ੍ਹਾਂ ਦੇ ਨਿਵਾਸ ਅਸਥਾਨ 'ਤੇ ਮੁਲਾਕਾਤ ਕੀਤੀ। ਉਨ੍ਹਾਂ ਕਰੀਬ ਇਕ ਘੰਟਾ ਡੇਰਾ ਮੁਖੀ ਨਾਲ ਬੈਠ ਕੇ ਧਾਰਮਿਕ ਅਤੇ ਸਮਾਜਿਕ ਸਰੋਕਾਰਾਂ ’ਤੇ ਚਰਚਾ ਕੀਤੀ। ਪ੍ਰੋ. ਸਰਚਾਂਦ ਸਿੰਘ ਨੇ ਦੱਸਿਆ ਕਿ ਇਸ ਸਮੇਂ ਸ੍ਰੀ ਨਿਵਾਸੁਲੂ ਨੇ ਡੇਰੇ ਵਿਚ ਚੱਲ ਰਹੀਆਂ ਧਾਰਮਿਕ ਅਤੇ ਸਮਾਜਕ ਸਰਗਰਮੀਆਂ ਬਾਰੇ ਜਾਣਕਾਰੀ ਹਾਸਲ ਕਰਨ ’ਚ ਗਹਿਰੀ ਦਿਲਚਸਪੀ ਦਿਖਾਈ। ਉਨ੍ਹਾਂ ਕਿਹਾ ਕਿ ਡੇਰੇ ’ਚ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸੰਗਤ ਕਰਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਅਤੇ ਸਕੂਨ ਮਿਲਿਆ ਹੈ। ਉਨ੍ਹਾਂ ਅਧਿਆਤਮਕ ਸੰਸਥਾ ਡੇਰਾ ਬਿਆਸ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੀ ਭਰਪੂਰ ਸ਼ਲਾਘਾ ਕੀਤੀ।
ਇਸ ਮੌਕੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਨੌਜਵਾਨੀ ਦੀ ਵਿਦੇਸ਼ਾਂ ਨੂੰ ਪਲਾਇਨ ਕਰਨ ਅਤੇ ਨਸ਼ਿਆਂ ਦੇ ਪ੍ਰਚਲਣ ਪ੍ਰਤੀ ਚਿੰਤਾ ਦਾ ਪ੍ਰਗਟਾਵਾ ਕੀਤਾ । ਉਨ੍ਹਾਂ ਨੌਜਵਾਨੀ ਨੂੰ ਆਪਣੇ ਗੌਰਵਮਈ ਇਤਿਹਾਸ ਤੋਂ ਸੇਧ ਲੈਣ ਅਤੇ ਅਧਿਆਤਮਕ ਮਾਰਗ ’ਤੇ ਚਲਦਿਆਂ ਸਮਾਜਕ ਸਰੋਕਾਰਾਂ ਪ੍ਰਤੀ ਸੇਵਾਵਾਂ ਨਿਭਾਉਣ ਲਈ ਹਮੇਸ਼ਾਂ ਯਤਨਸ਼ੀਲ ਰਹਿਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬ ਦੇ ਨੌਜਵਾਨ ਹਰ ਖੇਤਰ ’ਚ ਅੱਗੇ ਹਨ, ਲੋੜ ਕੇਵਲ ਉਨ੍ਹਾਂ ਨੂੰ ਉਸਾਰੂ ਸੇਧ ਦੇਣ ਦੀ ਹੈ। ਉਨ੍ਹਾਂ ਕਿਹਾ ਕਿ ਡੇਰਾ ਬਿਆਸ ਅਧਿਆਤਮ ਵਿਵਸਥਾ ਦੇ ਨਾਲ ਨਾਲ ਸਮਾਜਿਕ ਸਰੋਕਾਰਾਂ ਦੇ ਚੰਗੇ ਨਤੀਜਿਆਂ ਲਈ ਹਮੇਸ਼ਾਂ ਯਤਨਸ਼ੀਲ ਰਿਹਾ ਹੈ।
ਭਾਜਪਾ ਦੇ ਸੂਬਾ ਸੰਗਠਨ ਮੰਤਰੀ ਸ੍ਰੀ ਨਿਵਾਸੁਲੂ ਦੀ ਡੇਰਾ ਬਿਆਸ ਵਿਖੇ ਇਸ ਪਹਿਲੀ, ਵਿਸ਼ੇਸ਼ ਅਤੇ ਨਿੱਜੀ ਫੇਰੀ ਮੌਕੇ ਭਾਜਪਾ ਆਗੂ ਰਾਜਿੰਦਰ ਮੋਹਨ ਸਿੰਘ ਛੀਨਾ, ਗੁਰਪ੍ਰਤਾਪ ਸਿੰਘ ਟਿੱਕਾ, ਪ੍ਰੋ. ਸਰਚਾਂਦ ਸਿੰਘ ਖਿਆਲਾ, ਅਜੈਬੀਰ ਪਾਲ ਸਿੰਘ ਰੰਧਾਵਾ, ਹਰਦੀਪ ਸਿੰਘ ਗਿੱਲ ਅਤੇ ਪਰਮਦੀਪ ਸਿੰਘ ਤੇਜਾ ਵੀ ਮੌਜੂਦ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ਲਿਆ ਰਹੇ ਜਹਾਜ਼ ਨੂੰ ਮੁੜ ਅੰਮ੍ਰਿਤਸਰ ਵਿਖੇ ਉਤਾਰਨ ਬਾਰੇ ਕੇਂਦਰ ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਕੱਲ੍ਹ ਭਰੀ ਜਾਵੇਗੀ ਦੂਜੀ ਉਡਾਨ ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਈ-ਡੀ.ਏ.ਆਰ. ਸਾਫਟਵੇਅਰ ਦੇ ਲਾਗੂਕਰਨ ਬਾਰੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ ਵਿਜੀਲੈਂਸ ਬਿਊਰੋ ਨੇ ਏਐੱਸਆਈ ਤੇ ਉਸ ਦੇ ਵਿਚੋਲੇ ਨੂੰ 40,000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ 10,000 ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪੰਜਾਬ ਸਰਕਾਰ ਜਲਦ ਹੀ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਕਰੇਗੀ ਭਰਤੀ : ਮੋਹਿੰਦਰ ਭਗਤ ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਛੇ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਵਿੱਚ ਲਿਆਂਦੀ ਤੇਜ਼ੀ