ਸਕਾਰਬਰੋ, 5 ਦਸੰਬਰ (ਪੋਸਟ ਬਿਊਰੋ) : ਮੰਗਲਵਾਰ ਦੁਪਹਿਰ ਨੂੰ ਸਕਾਰਬਰੋ ਵਿੱਚ ਦੋ ਗੱਡੀਆਂ ਦਰਮਿਆਨ ਹੋਈ ਟੱਕਰ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਗੱਲ ਦੀ ਪੁਸ਼ਟੀ ਟੋਰਾਂਟੋ ਪੁਲਿਸ ਵੱਲੋਂ ਕੀਤੀ ਗਈ।
ਇਹ ਹਾਦਸਾ ਰਾਤੀਂ 1:15 ਦੇ ਨੇੜੇ ਤੇੜੇ ਐਲਸਮੇਅਰ ਤੇ ਮੈਕੋਵਨ ਰੋਡਜ਼ ਉੱਤੇ ਵਾਪਰਿਆ। ਪੁਲਿਸ ਨੇ ਦੱਸਿਆ ਕਿ ਇੱਕ ਵਿਅਕਤੀ ਨੂੰ ਨਾਜ਼ੁਕ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਬਾਅਦ ਵਿੱਚ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਸ ਹਾਦਸੇ ਤੋਂ ਬਾਅਦ ਨੇੜਲੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਤੇ ਪੁਲਿਸ ਵੱਲੋਂ ਡਰਾਈਵਰਾਂ ਨੂੰ ਬਦਲਵੇਂ ਰੂਟ ਅਪਨਾਉਣ ਦੀ ਸਲਾਹ ਦਿੱਤੀ ਜਾ ਰਹੀ ਹੈ ਕਿਉਂਕਿ ਇਸ ਇਲਾਕੇ ਵਿੱਚ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਚੱਲ ਰਹੀ ਹੈ।