Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਖੇਡਾਂ

ਅਰਸ਼ਦੀਪ ਸਿੰਘ ਨੇ ਇੱਕ ਦਿਨਾ ਵਿਚ 5 ਵਿਕਟਾਂ ਲੈ ਕੇ ਇਤਿਹਾਸ ਰਚਿਆ, ਅਜਿਹਾ ਕਰਨ ਵਾਲੇ ਪਹਿਲੇ ਭਾਰਤੀ ਗੇਂਦਬਾਜ਼ ਬਣੇ

December 17, 2023 09:35 AM

ਨਵੀਂ ਦਿੱਲੀ, 17 ਦਸੰਬਰ (ਪੋਸਟ ਬਿਊਰੋ): ਅਰਸ਼ਦੀਪ ਸਿੰਘ ਨੇ ਦੱਖਣੀ ਅਫਰੀਕਾ ਖਿਲਾਫ ਪਹਿਲੇ ਵਨਡੇ ਮੈਚ 'ਚ ਸ਼ਾਨਦਾਰ ਗੇਂਦਬਾਜ਼ੀ ਕੀਤੀ। ਦੱਖਣੀ ਅਫਰੀਕਾ ਦੇ ਬੱਲੇਬਾਜ਼ ਉਸ ਦੇ ਸਾਹਮਣੇ ਟਿਕ ਨਹੀਂ ਸਕੇ। ਉਸ ਨੇ ਆਪਣੀ ਗੇਂਦਬਾਜ਼ੀ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ। ਅਰਸ਼ਦੀਪ ਦੀ ਵਜ੍ਹਾ ਨਾਲ ਦੱਖਣੀ ਅਫਰੀਕਾ ਦੀ ਟੀਮ ਪਹਿਲੇ ਵਨਡੇ ਵਿੱਚ ਵੱਡਾ ਸਕੋਰ ਨਹੀਂ ਬਣਾ ਸਕੀ। ਦੱਖਣੀ ਅਫਰੀਕਾ ਦੀ ਪੂਰੀ ਟੀਮ 116 ਦੌੜਾਂ 'ਤੇ ਆਲ ਆਊਟ ਹੋ ਗਈ। ਅਰਸ਼ਦੀਪ ਨੇ ਆਪਣੀ ਸ਼ਾਨਦਾਰ ਗੇਂਦਬਾਜ਼ੀ ਨਾਲ ਵੱਡਾ ਰਿਕਾਰਡ ਬਣਾਇਆ ਹੈ।
ਦੱਖਣੀ ਅਫਰੀਕਾ ਖਿਲਾਫ ਮੈਚ 'ਚ ਅਰਸ਼ਦੀਪ ਸਿੰਘ ਨੇ 10 ਓਵਰਾਂ 'ਚ 37 ਦੌੜਾਂ ਦੇ ਕੇ 5 ਵਿਕਟਾਂ ਲਈਆਂ। ਉਸ ਨੇ ਆਪਣੇ ਕਰੀਅਰ ਵਿੱਚ ਪਹਿਲੀ ਵਾਰ 5 ਵਿਕਟਾਂ ਲਈਆਂ ਹਨ। ਅਰਸ਼ਦੀਪ ਦੱਖਣੀ ਅਫਰੀਕਾ ਖਿਲਾਫ 5 ਵਿਕਟਾਂ ਲੈਣ ਵਾਲੇ ਪਹਿਲੇ ਭਾਰਤੀ ਤੇਜ਼ ਗੇਂਦਬਾਜ਼ ਬਣ ਗਏ ਹਨ। ਅਰਸ਼ਦੀਪ ਤੋਂ ਪਹਿਲਾਂ ਸੁਨੀਲ ਦੋਸ਼ੀ, ਯੁਜਵੇਂਦਰ ਚਾਹਲ ਅਤੇ ਰਵਿੰਦਰ ਜਡੇਜਾ ਵੀ ਦੱਖਣੀ ਅਫਰੀਕਾ ਖਿਲਾਫ ਪੰਜ ਵਿਕਟਾਂ ਲੈ ਚੁੱਕੇ ਹਨ ਪਰ ਇਹ ਤਿੰਨੋਂ ਸਪਿਨਰ ਸਨ।

 

 
Have something to say? Post your comment
ਹੋਰ ਖੇਡਾਂ ਖ਼ਬਰਾਂ
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆ GT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆ ਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ ਜੋਨ ਪੱਖੋ ਕਲਾਂ ਦੀਆਂ ਗਰਮ ਰੁੱਤ ਸਕੂਲ ਖੇਡਾਂ ਦਾ ਆਗਾਜ਼ ਨਿਊਜ਼ੀਲੈਂਡ ਵੱਲੋਂ ਕੈਨੇਡਾ ਸਾਕਰ `ਤੇ ਜਾਸੂਸੀ ਦਾ ਦੋਸ਼, ਕੈਨੇਡੀਅਨ ਓਲੰਪਿਕ ਕਮੇਟੀ ਨੇ ਮੰਗੀ ਮੁਆਫ਼ੀ ਵਰਲਡ ਚੈਂਪੀਅਨ ਭਾਰਤੀ ਟੀਮ ਪਹੁੰਚੀ ਦਿੱਲੀ, ਏਅਰਪੋਰਟ 'ਤੇ ਕੇਕ ਕੱਟਿਆ ਬੇਸਬਾਲ ਦੇ ਮਹਾਨ ਖਿਡਾਰੀ ਵਿਲੀ ਮੇਅਜ਼ ਦਾ 93 ਸਾਲ ਦੀ ਉਮਰ ਵਿੱਚ ਦਿਹਾਂਤ ਕੈਲਗਰੀ ਕਲੱਬ ਦੇ ਤਿੰਨ ਤੈਰਾਕਾਂ ਨੇ ਪੈਰਿਸ ਓਲੰਪਿਕ ਲਈ ਕੀਤਾ ਕਵਾਲੀਫਾਈ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਦਿਨੇਸ਼ ਕਾਰਤਿਕ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ਭਾਰਤ ਦੇ ਮੁੱਕੇਬਾਜ਼ ਅਮਿਤ ਪੰਘਾਲ ਨੇ ਹਾਸਿਲ ਕੀਤਾ ਪੈਰਿਸ ਓਲੰਪਿਕ ਕੋਟਾ