Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਪੰਜਾਬ

ਨਵਾਂਸ਼ਹਿਰ ਵਿਖੇ 9 ਫਰਵਰੀ ਨੂੰ ਪਰਵਾਸੀ ਪੰਜਾਬੀਆਂ ਨਾਲ ਖੇਤਰੀ ਪੱਧਰ ਦੀ ਮੀਟਿੰਗ

February 07, 2024 06:50 AM

-ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕਰਨਗੇ ਮੁਲਾਕਾਤ
ਐਸ.ਏ.ਐਸ.ਨਗਰ, 7 ਫਰਵਰੀ (ਗਿਆਨ ਸਿੰਘ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ 09 ਫਰਵਰੀ, 2024 ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ ਅਤੇ ਕਪੂਰਥਲਾ ਜਿ਼ਲ੍ਹਿਆਂ ਨਾਲ ਸਬੰਧਤ
ਪ੍ਰਵਾਸੀ ਪੰਜਾਬੀਆਂ ਦੀ ਇੱਕ ਖੇਤਰੀ ਮੀਟਿੰਗ ਸ਼ਿਵਾਲਿਕ ਪਬਲਿਕ ਸਕੂਲ, ਚੰਡੀਗੜ੍ਹ ਰੋਡ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕਰਨ ਜਾ ਰਹੀ ਹੈ, ਜਿਸ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪ੍ਰਵਾਸੀ ਪੰਜਾਬੀਆਂ ਦੀਆਂ ਮੁਸ਼ਕਲਾਂ ਸੁਣਨਗੇ।
ਇਹ ਜਾਣਾਕਰੀ ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ, ਆਸ਼ਿਕਾ ਜੈਨ ਨੇ ਖੇਤਰੀ ਮੀਟਿੰਗ ਬਾਬਤ ਜਿ਼ਲ੍ਹੇ ਦੀ ਐਨ.ਆਰ.ਆਈ.ਸਭਾ ਨਾਲ ਆਪਣੇ ਦਫਤਰ ਵਿਖੇ ਮੀਟਿੰਗ ਦੌਰਾਨ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਸਿੱਧੇ ਤੌਰ 'ਤੇ ਐਨ ਆਰ ਆਈਜ਼ ਨਾਲ ਖੇਤਰੀ ਮੀਟਿੰਗਾਂ ਕਰਨਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮਿਲਣੀ ਵਿੱਚ ਵੱਖੋ ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਸਮੇਤ ਜਿ਼ਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਰਹਿਣਗੇ। ਸ਼੍ਰੀਮਤੀ ਆਸ਼ਿਕਾ ਜੈਨ ਨੇ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰੋਗਰਾਮ ਵਿੱਚ ਪਹੁੰਚ ਕੇ ਆਪਣੀ ਸ਼ਮੂਲੀਅਤ ਯਕੀਨੀ ਬਣਾਉਣ ਤੇ ਆਪਣੀਆਂ ਮੁਸ਼ਕਲਾਂ ਹੱਲ ਕਰਵਾਉਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ। ਇਸੇ ਤਹਿਤ ਹੀ ਐਨ ਆਰ ਆਈਜ਼ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਐਨ ਆਰ ਆਈਜ਼ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ।
ਇਸ ਮੌਕੇ ਮੁੱਖ ਮੰਤਰੀ ਫੀਲਡ ਅਫ਼ਸਰ ਸ਼੍ਰੀ ਇੰਦਰਪਾਲ ਵੀ ਹਾਜ਼ਰ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਲੋਕ ਸਭਾ `ਚ ਰਵਨੀਤ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਬਹਿਸ, ਲਾਏ ਇੱਕ ਦੂਜੇ `ਤੇ ਦੋਸ਼ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ ਐੱਨਐੱਚਏਆਈ ਆਹਮੋ-ਸਾਹਮਣੇ, ਦਿਲਬਾਗ ਸਿੰਘ ਨੇ ਕਿਹਾ- ਅਦਾਲਤ ਨੇ ਨਹੀਂ ਸੁਣੀ ਸਾਡਾ ਪੱਖ ਅਬੋਹਰ ਵਿਚ ਘਰ ਦੀ ਰਸੋਈ ਵਿਚ ਆਇਆ 9 ਫੁੱਟ ਲੰਬਾ ਕੋਬਰਾ, ਜੰਗਲਾਤ ਵਿਭਾਗ ਦੀ ਟੀਮ ਨੇ ਕੀਤਾ ਕਾਬੂ ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ `ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ