Welcome to Canadian Punjabi Post
Follow us on

27

July 2024
ਬ੍ਰੈਕਿੰਗ ਖ਼ਬਰਾਂ :
GT20: ਮਾਂਟਰੀਅਲ ਦੀ ਟੀਮ ਨੇ ਮਿਸੀਸਾਗਾ ਨੂੰ 33 ਦੌੜਾਂ ਨਾਲ ਹਰਾਇਆGT20 ਕ੍ਰਿਕਟ ਸੀਜ਼ਨ-4 ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਮੈਚ ਵਿੱਚ ਟੋਰਾਂਟੋ ਦੀ ਟੀਮ ਨੇ ਵੈਨਕੂਵਰ ਨੂੰ ਹਰਾਇਆਪ੍ਰੇਸਟਨ ਸਟਰੀਟ ਬ੍ਰਿਜ ਰੀਪਲੇਸਮੈਂਟ ਲਈ ਹਾਈਵੇ 417 ਸੋਮਵਾਰ ਤੱਕ ਰਹੇਗਾ ਬੰਦਵਾਸਾਗਾ ਬੀਚ 2 ਡਕੈਤੀਆਂ ਦੇ ਸਿਲਸਿਲੇ ਵਿੱਚ ਲੜਕੀ ਗ੍ਰਿਫ਼ਤਾਰਮੇਰੇ ਪਿਤਾ ਬੇਰਹਿਮ ਹਨ, ਉਹ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਰੱਖਣਾ ਚਾਹੁੰਦੀ : ਮਸਕ ਦੀ ਟਰਾਂਸਜੈਂਡਰ ਬੇਟੀ ਨੇ ਕਿਹਾਓਲੰਪਿਕ ਸ਼ੁਰੂ ਹੋਣ ਤੋਂ ਪਹਿਲਾਂ ਫਰਾਂਸ ਦੇ ਰੇਲਵੇ ਨੈੱਟਵਰਕ 'ਤੇ ਹੋਇਆ ਹਮਲਾ, 3 ਰੇਲਵੇ ਲਾਈਨਾਂ 'ਤੇ ਲਾਈ ਅੱਗ, 2.5 ਲੱਖ ਯਾਤਰੀ ਪ੍ਰਭਾਵਿਤਕਮਲਾ ਹੈਰਿਸ ਨੂੰ ਮਿਲਿਆ ਓਬਾਮਾ ਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਦਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਸਮਰਥਨਮਹਿਲਾ ਏਸ਼ੀਆ ਕੱਪ : ਭਾਰਤ ਨੌਵੀਂ ਵਾਰ ਫਾਈਨਲ ਵਿੱਚ ਪਹੁੰਚਿਆ, ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾਇਆ
 
ਪੰਜਾਬ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਕਲੋਨੀਆਂ ਵਿਰੁੱਧ ਸਖ਼ਤ ਕਦਮ ਚੁੱਕਣ ਲਈ ਆਖਿਆ

February 07, 2024 06:52 AM

-ਆਮ ਜਨਤਾ ਨੂੰ ਵੱਡੀ ਰਾਹਤ ਦੇਣ ਲਈ ਜ਼ਮੀਨ ਤੇ ਜਾਇਦਾਦ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨ ਦਾ ਲਿਆ ਫੈਸਲਾ
- ਭਵਿੱਖ ਵਿੱਚ ਗੈਰ ਕਾਨੂੰਨੀ ਕਲੋਨੀਆਂ ਬਣਨ ਤੋਂ ਰੋਕਣ ਲਈ ਬਿੱਲ ਦਾ ਖ਼ਰੜਾ ਬਣਾਉਣ ਦੇ ਆਦੇਸ਼
-ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ ਵਿੱਚ ਲਿਆਂਦਾ ਜਾਵੇਗਾ ਬਿੱਲ
ਚੰਡੀਗੜ੍ਹ, 7 ਫਰਵਰੀ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਭਵਿੱਖ ਵਿੱਚ ਗੈਰ ਕਾਨੂੰਨੀ ਕਲੋਨੀਆਂ ਬਣਨ ਤੋਂ ਰੋਕਣ ਲਈ ਗੈਰ ਕਾਨੂੰਨੀ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਵਾਸਤੇ ਅਧਿਕਾਰੀਆਂ ਨੂੰ ਬਿੱਲ ਦਾ ਖਰੜਾ ਤਿਆਰ ਕਰਨ ਲਈ ਆਖਿਆ।

ਜ਼ਮੀਨ/ਜਾਇਦਾਦ ਦੀ ਰਜਿਸਟਰੇਸ਼ਨ ਲਈ ਐਨ.ਓ.ਸੀ. ਦੀ ਸ਼ਰਤ ਖ਼ਤਮ ਕਰਨ ਦੇ ਸੂਬਾ ਸਰਕਾਰ ਦੇ ਹਾਲੀਆ ਫੈਸਲੇ ਦੇ ਸੰਦਰਭ ਵਿੱਚ ਅੱਜ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਦਾ ਮੰਤਵ ਆਮ ਜਨਤਾ ਨੂੰ ਸਹੂਲਤ ਦੇਣਾ ਹੈ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਕਲੋਨਾਈਜ਼ਰਾਂ ਦੁਆਲੇ ਸ਼ਿਕੰਜਾ ਕਸਣ ਲਈ ਨਵਾਂ ਕਾਨੂੰਨ ਬਣਾਉਣ ਦੀ ਬੇਹੱਦ ਲੋੜ ਹੈ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਪੰਜਾਬ ਵਿਧਾਨ ਸਭਾ ਦੇ ਅਗਲੇ ਸੈਸ਼ਨ ਤੋਂ ਪਹਿਲਾਂ ਨਵੇਂ ਬਿੱਲ ਦਾ ਖਰੜਾ ਤਿਆਰ ਕਰਨ ਲਈ ਆਖਿਆ ਤਾਂ ਕਿ ਵਿਧਾਨ ਸਭਾ ਤੋਂ ਇਸ ਦੀ ਪ੍ਰਵਾਨਗੀ ਲਈ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਗੈਰ ਕਾਨੂੰਨੀ ਕਲੋਨਾਈਜ਼ਰ ਸਬਜ਼ਬਾਗ ਦਿਖਾ ਕੇ ਲੋਕਾਂ ਨੂੰ ਲੁੱਟਦੇ ਹਨ ਅਤੇ ਆਪਣੀਆਂ ਗੈਰ ਪ੍ਰਵਾਨਿਤ ਕਲੋਨੀਆਂ ਵੇਚ ਦਿੰਦੇ ਹਨ। ਉਨ੍ਹਾਂ ਕਿਹਾ ਕਿ ਠੱਗੇ ਗਏ ਲੋਕ ਇਨ੍ਹਾਂ ਕਲੋਨੀਆਂ ਵਿੱਚ ਬੁਨਿਆਦੀ ਸਹੂਲਤਾਂ ਲਈ ਦਰ-ਦਰ ਦੀਆਂ ਠੋਕਰਾਂ ਖਾਂਦੇ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਲੋਨਾਈਜ਼ਰ ਗੈਰ ਕਾਨੂੰਨੀ ਤਰੀਕੇ ਨਾਲ ਪੈਸਾ ਬਣਾ ਲੈਂਦੇ ਹਨ, ਜਦੋਂ ਕਿ ਉਨ੍ਹਾਂ ਦੀਆਂ ਗਲਤ ਕਾਰਵਾਈਆਂ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿਸੇ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਬਿਨਾਂ ਪ੍ਰਵਾਨਗੀ ਲਏ ਪਲਾਟ ਵੇਚ ਰਹੇ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਗੈਰ ਕਾਨੂੰਨੀ ਕਲੋਨੀਆਂ ਬਣਾਉਣ ਦੀ ਇਜਾਜ਼ਤ ਨਹੀਂ ਦੇਵੇਗੀ ਅਤੇ ਇਸ ਜੁਰਮ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਦਮ ਚੁੱਕੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੈਰ ਕਾਨੂੰਨੀ ਕਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ, ਜੋ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਗੈਰ ਕਾਨੂੰਨੀ ਕਲੋਨੀ ਬਣਨ ਤੋਂ ਰੋਕਣ ਦਾ ਕੰਮ ਕਰੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਕੇਰਲਾ ਮਾਡਲ ਅਪਣਾਏਗਾ ਪੰਜਾਬ : ਕੁਲਦੀਪ ਸਿੰਘ ਧਾਲੀਵਾਲ ਗੁਰਨਾਮ ਸਿੰਘ ਚੜੂਨੀ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਲੋਕ ਸਭਾ `ਚ ਰਵਨੀਤ ਬਿੱਟੂ ਤੇ ਚਰਨਜੀਤ ਸਿੰਘ ਚੰਨੀ ਵਿਚਕਾਰ ਬਹਿਸ, ਲਾਏ ਇੱਕ ਦੂਜੇ `ਤੇ ਦੋਸ਼ ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨ ਅਤੇ ਐੱਨਐੱਚਏਆਈ ਆਹਮੋ-ਸਾਹਮਣੇ, ਦਿਲਬਾਗ ਸਿੰਘ ਨੇ ਕਿਹਾ- ਅਦਾਲਤ ਨੇ ਨਹੀਂ ਸੁਣੀ ਸਾਡਾ ਪੱਖ ਅਬੋਹਰ ਵਿਚ ਘਰ ਦੀ ਰਸੋਈ ਵਿਚ ਆਇਆ 9 ਫੁੱਟ ਲੰਬਾ ਕੋਬਰਾ, ਜੰਗਲਾਤ ਵਿਭਾਗ ਦੀ ਟੀਮ ਨੇ ਕੀਤਾ ਕਾਬੂ ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ : ਡਾ. ਬਲਜੀਤ ਕੌਰ ਨਵਾਂ ਸ਼ਹਿਰ ਦੇ ਪਿੰਡ ਦੇ ਇੱਕ ਪਰਿਵਾਰ ਦੇ 3 ਜੀਆਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ : ਕਟਾਰੂਚੱਕ ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ `ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ ਸਾਡੇ ਕਿਸਾਨ ਬੇਇਨਸਾਫ਼ੀ ਦੇ ਨਹੀਂ ਸਨਮਾਨ ਦੇ ਹੱਕਦਾਰ : ਸੰਧਵਾਂ