ਮਥੁਰਾ, 11 ਫਰਵਰੀ (ਪੋਸਟ ਬਿਊਰੋ): ਯੂਪੀ ਦੇ ਮਥੁਰਾ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਇੱਕ ਪਾਕਿਸਤਾਨੀ ਨੌਜਵਾਨ ਨੂੰ 20 ਸਾਲ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਯੂਕਰੇਨ ਦੀ ਲੜਕੀ ਨਾਲ ਬਲਾਤਕਾਰ ਦਾ ਹੈ। ਇਸ ਮਾਮਲੇ ਵਿੱਚ ਪਾਕਿਸਤਾਨੀ ਨੌਜਵਾਨ ਨੂੰ ਦੋਸ਼ੀ ਪਾਇਆ ਗਿਆ ਹੈ। ਅਦਾਲਤ ਨੇ ਇਸ ਵਿਅਕਤੀ 'ਤੇ 23 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।
ਦੋਸ਼ੀ ਨੇ ਨਬਾਲਿਗ ਨਾਲ ਬਲਾਤਕਾਰ ਕੀਤਾ ਸੀ ਜਿਸ ਦੇ ਵਿਚ ਉਹ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਕੈਦ ਦੇ ਨਾਲ 23 ਹਜਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ। ਸਰਕਾਰੀ ਵਕੀਲ ਰਾਮਵੀਰ ਯਾਦਵ ਅਤੇ ਸਹਾਇਕ ਜ਼ਿਲ੍ਹਾ ਸਰਕਾਰ ਦੇ ਵਕੀਲ ਨਰਿੰਦਰ ਸ਼ਰਮਾ ਨੇ ਐਤਵਾਰ ਨੂੰ ਦੱਸਿਆ ਕਿ ਵਰਿੰਦਾਵਨ ਦੇ ਰਾਮਨਾਰੇਤੀ ਪੁਲਿਸ ਚੌਕੀ ਖੇਤਰ ਵਿੱਚ ਰਹਿਣ ਵਾਲੇ ਇੱਕ ਯੂਕਰੇਨ ਦੇ ਨਾਗਰਿਕ ਨੇ ਟੂਰਿਸਟ ਵੀਜ਼ੇ 'ਤੇ ਵਰਿੰਦਾਵਨ ਦੇ ਵਰਾਹ ਘਾਟ 'ਚ ਰਹਿ ਰਹੇ ਪਾਕਿਸਤਾਨੀ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਸੀ, ਕਿ ਕਰਾਚੀ ਜ਼ਿਲ੍ਹੇ ਦੇ ਰਹਿਣ ਵਾਲੇ ਆਨੰਦ ਕੁਮਾਰ ਸਾਨਿਆਲ ਨੇ 31 ਅਗਸਤ, 2020 ਦੀ ਰਾਤ ਨੂੰ ਘਰ ਵਿੱਚ ਦਾਖਲ ਹੋ ਕੇ ਉਸਦੀ 13 ਸਾਲਾ ਧੀ ਨਾਲ ਬਲਾਤਕਾਰ ਕੀਤਾ।
ਘਟਨਾ ਸਮੇਂ ਲੜਕੀ ਘਰ 'ਚ ਇਕੱਲੀ ਸੀ। ਪੁਲੀਸ ਨੇ ਮੁਲਜ਼ਮ ਆਨੰਦ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਅਤੇ ਜਾਂਚ ਮਗਰੋਂ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀੈ। ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਮਰਾਜ (2) ਦੀ ਅਦਾਲਤ ਨੇ ਸ਼ਨੀਵਾਰ ਨੂੰ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪਾਕਿਸਤਾਨੀ ਨੌਜਵਾਨ ਨੂੰ ਦੋਸ਼ੀ ਮੰਨਦਿਆਂ 20 ਸਾਲ ਦੀ ਕੈਦ ਅਤੇ 23 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ।