Welcome to Canadian Punjabi Post
Follow us on

01

July 2025
 
ਕੈਨੇਡਾ

ਇੰਟਰਨੈਸ਼ਨਲ ਵਿਦਿਆਰਥੀਆਂ ਦੇ ਕੰਮ ਦੀ ਹੱਦ ਵਿੱਚ ਕੀਤੇ ਵਾਧੇ ਨਾਲ ਪ੍ਰੋਗਰਾਮ ਕਮਜ਼ੋਰ ਪੈਣ ਦੀ ਸਰਕਾਰ ਨੂੰ ਦਿੱਤੀ ਗਈ ਸੀ ਚੇਤਾਵਨੀ

February 13, 2024 09:30 AM

ਓਟਵਾ, 13 ਫਰਵਰੀ (ਪੋਸਟ ਬਿਊਰੋ) : 2022 ਵਿੱਚ ਪਬਲਿਕ ਸਰਵੈਂਟਸ ਨੇ ਫੈਡਰਲ ਸਰਕਾਰ ਨੂੰ ਇਹ ਚੇਤਾਵਨੀ ਦਿੱਤੀ ਸੀ ਕਿ ਇੰਟਰਨੈਸ਼ਨਲ ਵਿਦਿਆਰਥੀਆਂ ਨੂੰ 20 ਘੰਟੇ ਤੋਂ ਵੱਧ ਕੰਮ ਕਰਨ ਦੀ ਇਜਾਜ਼ਤ ਦੇਣ ਨਾਲ ਉਨ੍ਹਾਂ ਦਾ ਧਿਆਨ ਪੜ੍ਹਾਈ ਤੋਂ ਭਟਕੇਗਾ ਤੇ ਇਸ ਨਾਲ ਟੈਂਪਰੇਰੀ ਫੌਰਨ ਵਰਕਰ ਪ੍ਰੋਗਰਾਮ ਦਾ ਮੰਤਵ ਵੀ ਕਮਜ਼ੋਰ ਪੈ ਜਾਵੇਗਾ।
ਇਸ ਸਬੰਧ ਵਿੱਚ ਜਾਰੀ ਮੈਮੋਰੰਡਮ ਵਿੱਚ ਆਖਿਆ ਗਿਆ ਕਿ ਕੈਪ ਹਟਾਉਣ ਨਾਲ ਲੇਬਰ ਦੀ ਘਾਟ ਘੱਟ ਜਾਵੇਗੀ ਪਰ ਇਸ ਨਾਲ ਕਈ ਹੋਰ ਅਣਚਾਹੇ ਨਤੀਜੇ ਨਿਕਲ ਸਕਦੇ ਹਨ। ਇਸ ਮੀਮੋ ਵਿੱਚ ਆਖਿਆ ਗਿਆ ਕਿ ਇੰਟਰਨੈਸ਼ਨਲ ਸਟੂਡੈਂਟਸ ਦੇ ਕੰਮ ਵਾਲੇ ਘੰਟਿਆਂ ਵਿੱਚ ਕੀਤੇ ਜਾਣ ਵਾਲੇ ਆਰਜ਼ੀ ਵਾਧੇ ਨਾਲ ਜਿੱਥੇ ਵਿਦਿਆਰਥੀ ਕੈਂਪਸ ਤੋਂ ਬਾਹਰ ਕੰਮ ਕਰ ਸਕਣਗੇ ਤੇ ਇਸ ਨਾਲ ਲੇਬਰ ਦੀ ਘਾਟ ਖ਼ਤਮ ਹੋ ਸਕਦੀ ਹੈ ਪਰ ਇਸ ਨਾਲ ਇੰਟਰਨੈਸ਼ਨਲ ਵਿਦਿਆਰਥੀਆਂ ਦਾ ਪੜ੍ਹਾਈ ਦਾ ਟੀਚਾ ਅਧਵਾਟੇ ਰਹਿ ਜਾਵੇਗਾ ਤੇ ਉਨ੍ਹਾਂ ਦਾ ਬਹੁਤਾ ਧਿਆਨ ਕੰਮ ਵੱਲ ਹੋ ਜਾਵੇਗਾ। ਇਸ ਦੇ ਨਾਲ ਹੀ ਟੈਂਪਰੇਰੀ ਫੌਰਨ ਵਰਕਰ ਪ੍ਰੋਗਰਾਮਜ਼ ਵਿੱਚ ਵੀ ਖੜੋਤ ਆ ਜਾਵੇਗੀ।
ਪਿਛਲੇ ਕੁੱਝ ਮਹੀਨਿਆਂ ਤੋਂ ਕੈਨੇਡਾ ਦੇ ਇੰਟਰਨੈਸ਼ਨਲ ਸਟੂਡੈਂਟ ਪ੍ਰੋਗਰਾਮ ਦਾ ਬਰੀਕੀ ਨਾਲ ਮੁਲਾਂਕਣ ਕੀਤਾ ਜਾ ਰਿਹਾ ਸੀ। ਕੁੱਝ ਆਲੋਚਕਾਂ ਮੁਤਾਬਕ ਲਿਬਰਲਾਂ ਦੀਆਂ ਇਮੀਗ੍ਰੇਸ਼ਨ ਨੀਤੀਆਂ ਕਾਰਨ ਇੱਕ ਤਾਂ ਆਬਾਦੀ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ ਤੇ ਇਸ ਨਾਲ ਦੇਸ਼ ਦੀ ਹਾਊਸਿੰਗ ਦੀ ਸਮੱਸਿਆ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ।ਇਸ ਮੁਲਾਂਕਣ ਤੋਂ ਬਾਅਦ ਹੀ ਅਗਲੇ ਦੋ ਸਾਲਾਂ ਲਈ ਫੈਡਰਲ ਸਰਕਾਰ ਨੇ ਸਟੱਡੀ ਪਰਮਿਟਸ ਉੱਤੇ ਕੁੱਝ ਹੱਦ ਤੱਕ ਰੋਕ ਲਾਈ ਹੈ।ਸਰਕਾਰ ਇਸ ਪ੍ਰੋਗਰਾਮ ਨੂੰ ਸਹੀ ਢੰਗ ਨਾਲ ਚਲਾਉਣਾ ਚਾਹੁੰਦੀ ਹੈ।
ਫਰੇਜ਼ਰ ਨੇ ਅਕਤੂਬਰ 2022 ਵਿੱਚ ਐਲਾਨ ਕੀਤਾ ਕਿ ਫੈਡਰਲ ਸਰਕਾਰ 2023 ਦੇ ਅੰਤ ਤੱਕ ਇਨ੍ਹਾਂ ਪਾਬੰਦੀਆਂ ਨੂੰ ਨਹੀਂ ਸਵੀਕਾਰੇਗੀ ਤਾਂ ਕਿ ਲੇਬਰ ਦੀ ਘਾਟ ਨੂੰ ਖ਼ਤਮ ਕੀਤਾ ਜਾ ਸਵੇ। ਇਹ ਅਸਵੀਕ੍ਰਿਤੀ ਉਨ੍ਹਾਂ ਵਿਦਿਆਰਥੀਆਂ ਉੱਤੇ ਲਾਗੂ ਹੁੰਦੀ ਹੈ ਜਿਹੜੇ ਦੇਸ਼ ਵਿੱਚ ਮੌ਼ਜੂਦ ਹਨ ਜਾਂ ਜਿਨ੍ਹਾਂ ਨੇ ਪਹਿਲਾਂ ਹੀ ਅਪਲਾਈ ਕੀਤਾ ਹੋਇਆ ਹੈ। ਸਰਕਾਰ ਅਜਿਹਾ ਸਿਰਫ ਇਸ ਲਈ ਕਰਨਾ ਚਾਹੁੰਦੀ ਸੀ ਤਾਂ ਕਿ ਵਿਦੇਸ਼ੀ ਨਾਗਰਿਕ ਕੈਨੇਡਾ ਵਿੱਚ ਸਿਰਫ ਕੰਮ ਕਰਨ ਲਈ ਹੀ ਸਟੱਡੀ ਪਰਮਿਟ ਹਾਸਲ ਨਾ ਕਰੀ ਜਾਣ। ਦਸੰਬਰ ਵਿੱਚ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਇਸ ਨੀਤੀ ਵਿੱਚ 30 ਅਪਰੈਲ, 2024 ਤੱਕ ਵਾਧਾ ਕੀਤਾ ਤੇ ਫਿਰ ਉਸ ਤੋਂ ਬਾਅਦ ਹਫਤੇ ਦੇ 30 ਘੰਟੇ ਕੰਮ ਕਰਨ ਦੀ ਖੁੱਲ਼੍ਹ ਦੇਣ ਦਾ ਫੈਸਲਾ ਕੀਤਾ।
ਸੋਮਵਾਰ ਨੂੰ ਇੱਕ ਇੰਟਰਵਿਊ ਵਿੱਚ ਮਿਲਰ ਨੇ ਆਖਿਆ ਕਿ ਉਨ੍ਹਾਂ ਇਸ ਫੈਸਲੇ ਵਿੱਚ ਵਾਧਾ ਇਸ ਲਈ ਕੀਤਾ ਕਿਉਂਕਿ ਉਹ ਅਕਾਦਮਿਕ ਵਰ੍ਹੇ ਦੇ ਦਰਮਿਆਨ ਵਿਦਿਆਰਥੀਆਂ ਦੇ ਕੰਮ ਸਬੰਧੀ ਪ੍ਰਬੰਧਾਂ ਵਿੱਚ ਦਖ਼ਲ ਨਹੀਂ ਦੇਣਾ ਚਾਹੁੰਦੇ। ਮਿਲਰ ਨੇ ਆਖਿਆ ਕਿ ਇਸ ਸਮੇਂ 80 ਫੀ ਸਦੀ ਇੰਟਰਨੈਸ਼ਨਲ ਵਿਦਿਆਰਥੀ ਹਫਤੇ ਦੇ 20 ਘੰਟੇ ਤੋਂ ਵੱਧ ਕੰਮ ਕਰ ਰਹੇ ਹਨ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ ਅੰਦਰੂਨੀ ਵਪਾਰ ਰੁਕਾਵਟਾਂ ਦਾ ਕਰ ਲਿਆ ਜਾਵੇਗਾ ਹੱਲ : ਕਾਰਨੀ ਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨ ਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਬਾਈਵਾਰਡ ਮਾਰਕੀਟ ਵਿੱਚ ਪੈਦਲ ਜਾ ਰਹੀ ਔਰਤ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਗੰਭੀਰ ਜ਼ਖਮੀ 49 ਸਾਲਾ ਕੈਨੇਡੀਅਨ ਨਾਗਰਿਕ ਦੀ ਅਮਰੀਕੀ ਇੰਮੀਗ੍ਰੇਸ਼ਨ ਏਜੰਸੀ ਆਈਸੀਈ ਦੀ ਹਿਰਾਸਤ `ਚ ਮੌਤ ਪੋਰਟਰ ਏਅਰਲਾਈਨਜ਼ 13 ਦਸੰਬਰ ਤੋਂ ਓਟਵਾ-ਮੈਕਸੀਕੋ ਲਈ ਚਲਾਏਗਾ ਨਾਨ-ਸਟਾਪ ਉਡਾਨਾਂ ਓਂਟਾਰੀਓ ਦੇ ਅਲਮੋਂਟੇ ਵਿੱਚ ਸਕੂਲ ਬੱਸ ਦੀ ਟੱਕਰ ਨਾਲ ਬੱਚੇ ਦੀ ਮੌਤ ਚਾਓ ਲਾਮ ਨੇ ਬਿਆਨ `ਚ ਮਾਂ ਦੀ ਹੱਤਿਆ ਤੋਂ ਪਹਿਲਾਂ ਸਾਲਾਂ ਤੱਕ ਹੋਏ ਦੁਰਵਿਵਹਾਰ ਦਾ ਦਿੱਤਾ ਵੇਰਵਾ