Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਕਿਸਾਨਾਂ ਨੂੰ 4 ਫਸਲਾਂ 'ਤੇ 'ਤੇ ਕੇਂਦਰ ਸਰਕਾਰ ਦਾ ਪ੍ਰਸਤਾਵ, ਕਿਸਾਨਾਂ ਨੇ ਕਿਹਾ, 2 ਦਿਨਾਂ ਤੱਕ ਸੋਚ ਕੇ ਦੱਸਾਂਗੇ

February 19, 2024 06:48 AM

-5 ਸਾਲ ਲਈ ਮੱਕੀ, ਕਪਾਹ, ਅਰਹਰ-ਉੜਦ ਖਰੀਦਣ ਦੀ ਪੇਸ਼ਕਸ਼
ਨਵੀਂ ਦਿੱਲੀ, 19 ਫਰਵਰੀ (ਪੋਸਟ ਬਿਊਰੋ): ਪੰਜਾਬ-ਹਰਿਆਣਾ ਦੇ ਸ਼ੰਭੂ ਸਰਹੱਦ 'ਤੇ ਪਿਛਲੇ 7 ਦਿਨਾਂ ਤੋਂ ਅੰਦੋਲਨ ਕਰ ਰਹੇ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ ਐਤਵਾਰ (18 ਜਨਵਰੀ) ਨੂੰ ਚੌਥੇ ਦੌਰ ਦੀ ਮੀਟਿੰਗ ਹੋਈ। ਮੀਟਿੰਗ 'ਚ ਸਰਕਾਰ ਨੇ 4 ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਪ੍ਰਸਤਾਵ ਰੱਖਿਆ। ਕਿਸਾਨ ਜੱਥੇਬੰਦੀਆਂ ਨੇ ਕਿਹਾ ਹੈ ਕਿ ਉਹ ਦੋ ਦਿਨ ਇਸ ਬਾਰੇ ਵਿਚਾਰ ਕਰਨ ਤੋਂ ਬਾਅਦ 20 ਫਰਵਰੀ ਦੀ ਸ਼ਾਮ ਨੂੰ ਆਪਣਾ ਫੈਸਲਾ ਦੇਣਗੇ।
ਸਰਕਾਰ ਵਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਆਏ ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਸਰਕਾਰ ਮੱਕੀ, ਕਪਾਹ, ਅਰਹਰ ਅਤੇ ਉੜਦ 'ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਲਈ ਤਿਆਰ ਹੈ। ਅਗਲੇ 5 ਸਾਲਾਂ ਤੱਕ ਚਾਰੋਂ ਫਸਲਾਂ ਸਹਿਕਾਰੀ ਸਭਾਵਾਂ ਰਾਹੀਂ ਖਰੀਦੀਆਂ ਜਾਣਗੀਆਂ। ਨੈਫੇਡ ਅਤੇ ਐੱਨਸੀਸੀਐੱਫ ਨਾਲ ਸਮਝੌਤਾ 5 ਸਾਲਾਂ ਲਈ ਹੋਵੇਗਾ।
ਕਿਸਾਨ ਦੀਆਂ ਮੰਗਾਂ ਅਨੁਸਾਰ ਕਿਸਾਨ ਘੱਟੋ-ਘੱਟ ਸਮਰਥਨ ਮੁੱਲ 'ਤੇ ਸਾਰੀਆਂ ਫਸਲਾਂ ਖਰੀਦਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਦੇ ਆਧਾਰ ’ਤੇ ਫਸਲਾਂ ਦੇ ਭਾਅ ਤੈਅ ਕੀਤੇ ਜਾਣ। ਇਸ ਤੋਂ ਇਲਾਵਾ ਕਿਸਾਨਾਂ ਨੇ ਮਿਰਚ, ਹਲਦੀ ਅਤੇ ਹੋਰ ਮਸਾਲਿਆਂ ਲਈ ਕੌਮੀ ਕਮਿਸ਼ਨ ਬਣਾਉਣ ਦੀ ਮੰਗ ਵੀ ਕੀਤੀ ਹੈ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ 19 ਅਤੇ 20 ਫਰਵਰੀ ਨੂੰ ਸਮੂਹ ਜੱਥੇਬੰਦੀਆਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ 20 ਤਰੀਕ ਦੀ ਸ਼ਾਮ ਨੂੰ ਅਸੀਂ ਆਪਣਾ ਫੈਸਲਾ ਸੁਣਾਵਾਂਗੇ। ਦਿੱਲੀ ਕੂਚ ਨੂੰ 21 ਤਰੀਕ ਨੂੰ ਸਵੇਰੇ 11 ਵਜੇ ਤੱਕ ਸਟੈਂਡਬਾਏ 'ਤੇ ਰੱਖਿਆ ਗਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ