Welcome to Canadian Punjabi Post
Follow us on

18

February 2025
 
ਪੰਜਾਬ

ਸਪੀਕਰ ਸੰਧਵਾਂ ਨੇ ਗੋਲੇਵਾਲਾ ਵਿਖੇ ਮਹੰਤ ਸ਼ੇਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ 8ਵੇਂ ਕਬੱਡੀ ਕੱਪ ਵਿੱਚ ਕੀਤੀ ਸ਼ਿਰਕਤ

February 20, 2024 03:36 PM

ਫ਼ਰੀਦਕੋਟ, 20 ਫ਼ਰਵਰੀ (ਪੋਸਟ ਬਿਊਰੋ): ਮਹੰਤ ਸ਼ੇਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਪਿੰਡ ਗੋਲੇਵਾਲਾ ਵਿਖੇ 8ਵੇਂ ਕਬੱਡੀ ਕੱਪ ਦਾ ਆਯੋਜਨ ਕੀਤਾ ਗਿਆ। ਕਬੱਡੀ ਕੱਪ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜੇਤੂ ਟੀਮਾਂ ਨੂੰ ਇਨਾਮ ਵੰਡੇ।
ਸਪੀਕਰ ਸੰਧਵਾਂ ਨੇ ਕਿਹਾ ਕਿ ਖੇਡਾਂ ਰਾਹੀਂ ਨਸ਼ਾ ਰਹਿਤ ਸਮਾਜ ਦੀ ਸਿਰਜਣਾ ਹੋ ਸਕਦੀ ਹੈ, ਅਤੇ ਆਪਾਂ ਸਭ ਨੂੰ ਰਲ ਮਿਲ ਕੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਹੰਭਲਾ ਮਾਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਸਾਡਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੱਡੇ ਉਪਰਾਲੇ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਖੇਡਾਂ ਦਾ ਮਨੁੱਖ ਦੇ ਜੀਵਨ ਦੇ ਵਿੱਚ ਵਿਸ਼ੇਸ਼ ਮਹੱਤਵ ਹੈ। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਲਈ ਰਾਜ ਪੱਧਰੀ ਖੇਡਾਂ ਕਰਵਾਈਆਂ ਗਈਆਂ ਸਨ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵਿੱਚ ਦਿਲਚਸਪੀ ਲੈਣੀ ਚਾਹੀਦੀ ਹੈ ਅਤੇ ਇਹ ਖੇਡ ਜ਼ਰੂਰ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਕੋਈ ਵੀ ਕਸਰ ਨਹੀਂ ਛੱਡੀ ਜਾ ਰਹੀ। ਇਸ ਮੌਕੇ ਇਲਾਕੇ ਦੇ ਖੇਡ ਪ੍ਰੇਮੀ ਅਤੇ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਹਾਜ਼ਰ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫ਼ਾ ਮੁੱਖ ਮੰਤਰੀ ਵੱਲੋਂ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ਲਿਆ ਰਹੇ ਜਹਾਜ਼ ਨੂੰ ਮੁੜ ਅੰਮ੍ਰਿਤਸਰ ਵਿਖੇ ਉਤਾਰਨ ਬਾਰੇ ਕੇਂਦਰ ਦੇ ਫੈਸਲੇ ਦੀ ਜ਼ੋਰਦਾਰ ਮੁਖਾਲਫ਼ਤ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਕੱਲ੍ਹ ਭਰੀ ਜਾਵੇਗੀ ਦੂਜੀ ਉਡਾਨ ਪੰਜਾਬ ਸਰਕਾਰ ਨੇ ਚੰਡੀਗੜ੍ਹ ਵਿਖੇ ਈ-ਡੀ.ਏ.ਆਰ. ਸਾਫਟਵੇਅਰ ਦੇ ਲਾਗੂਕਰਨ ਬਾਰੇ ਇੱਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ ਵਿਜੀਲੈਂਸ ਬਿਊਰੋ ਨੇ ਏਐੱਸਆਈ ਤੇ ਉਸ ਦੇ ਵਿਚੋਲੇ ਨੂੰ 40,000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ 10,000 ਰੁਪਏ ਰਿਸ਼ਵਤ ਲੈਂਦਾ ਪੀ.ਐੱਸ.ਪੀ.ਸੀ.ਐੱਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪੰਜਾਬ ਸਰਕਾਰ ਜਲਦ ਹੀ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਕਰੇਗੀ ਭਰਤੀ : ਮੋਹਿੰਦਰ ਭਗਤ ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਛੇ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਵਿੱਚ ਲਿਆਂਦੀ ਤੇਜ਼ੀ