Welcome to Canadian Punjabi Post
Follow us on

01

July 2025
 
ਪੰਜਾਬ

ਮੁੱਖ ਮੰਤਰੀ ਨੇ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ’ਤੇ ਸਵਾਲ ਚੁੱਕਣ ਲਈ ਭਾਜਪਾ ਲੀਡਰਸ਼ਿਪ ਦੀ ਕੀਤੀ ਸਖ਼ਤ ਅਲੋਚਨਾ

February 21, 2024 06:09 AM

-ਭਾਜਪਾ ਲੀਡਰਸ਼ਿਪ ਨੂੰ ਮੁਆਫੀ ਮੰਗਣ ਲਈ ਕਿਹਾ
ਚੰਡੀਗੜ੍ਹ, 21 ਫਰਵਰੀ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਬੰਗਾਲ ਵਿੱਚ ਸਿੱਖ ਪੁਲਿਸ ਅਫਸਰ ਦੀ ਵਤਨਪ੍ਰਸਤੀ ਉਤੇ ਸਵਾਲ ਚੁੱਕਣ ਲਈ ਭਾਜਪਾ ਨੇਤਾਵਾਂ ਦੀ ਸਖ਼ਤ ਅਲੋਚਨਾ ਕੀਤੀ ਹੈ।
ਅੱਜ ਇੱਥੋਂ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਭਗਵਾਂ ਪਾਰਟੀ ਦੇ ਆਗੂ ਉਸ ਭਾਈਚਾਰੇ ਦੇ ਅਕਸ ਤੇ ਕਾਬਲੀਅਤ ਉਤੇ ਸਵਾਲ ਚੁੱਕ ਰਹੇ ਹਨ ਜਿਸ ਭਾਈਚਾਰੇ ਨੂੰ ਵਤਨਪ੍ਰਸਤੀ ਅਤੇ ਰਾਸ਼ਟਰਵਾਦੀ ਦੇ ਤੌਰ ਉਤੇ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇਤਾ ਇਸ ਹਕੀਕਤ ਤੋਂ ਮੁਨਕਰ ਹੋ ਚੁੱਕੇ ਹਨ ਕਿ ਪੰਜਾਬੀਆਂ ਖਾਸ ਕਰਕੇ ਸਿੱਖ ਭਾਈਚਾਰੇ ਨੇ ਦੇਸ਼ ਦੀ ਆਜ਼ਾਦੀ ਲਈ ਮਿਸਾਲੀ ਕੁਰਬਾਨੀਆਂ ਕੀਤੀਆਂ ਹਨ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਲਕ ਨੂੰ ਅੰਨ ਸੁਰੱਖਿਆ ਪੱਖੋਂ ਆਤਮ ਨਿਰਭਰ ਬਣਾਉਣ ਲਈ ਸਿੱਖ ਕਿਸਾਨਾਂ ਨੇ ਵੀ ਵੱਡਾ ਯੋਗਦਾਨ ਪਾਇਆ ਹੈ ਜਿਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਬਹਾਦਰ ਪੁੱਤ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਲਾਮਿਸਾਲ ਕੁਰਬਾਨੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁੱਖ ਦੀ ਗੱਲ ਹੈ ਕਿ ਭਾਜਪਾ ਲੀਡਰ ਤਨਦੇਹੀ ਨਾਲ ਡਿਊਟੀ ਨਿਭਾਅ ਰਹੇ ਸਿੱਖ ਅਫਸਰ ਨੂੰ ਦੇਸ਼ ਵਿਰੋਧੀ ਦੱਸ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਨੇਤਾਵਾਂ ਦੀ ਇਹ ਹਰਕਤ ਪੰਜਾਬੀਆਂ ਖਾਸ ਕਰਕੇ ਸਿੱਖ ਭਾਈਚਾਰੇ ਦਾ ਘੋਰ ਨਿਰਾਦਰ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਜਬਰ-ਜ਼ੁਲਮ, ਬੇਇਨਸਾਫੀ ਅਤੇ ਦਮਨ ਦੇ ਟਾਕਰਾ ਕਰਨ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਦੇ ਇਸ ਜ਼ਲਾਲਤ ਭਰੇ ਕਦਮ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਸ਼ਿਪ ਨੂੰ ਆਪਣੇ ਨੇਤਾਵਾਂ ਦੇ ਇਸ ਗੈਰ-ਜ਼ਿੰਮੇਵਾਰਾਨਾ, ਨਿਰਾਦਰ ਅਤੇ ਵਿਤਕਰੇ ਵਾਲੇ ਰਵੱਈਏ ਲਈ ਮੁਆਫੀ ਮੰਗਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚਾ ਪੰਜਾਬ ਬਹਾਦਰ ਸਿੱਖ ਪੁਲਿਸ ਅਫਸਰ ਨਾਲ ਡਟ ਕੇ ਖੜ੍ਹਾ ਹੈ ਜਿਸ ਨੇ ਆਪਣੀ ਡਿਊਟੀ ਨਿਭਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ