Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਪੰਜਾਬ

ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

February 21, 2024 06:10 AM

ਚੰਡੀਗੜ੍ਹ, 21 ਫਰਵਰੀ (ਪੋਸਟ ਬਿਊਰੋ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਥਾਣਾ ਲੌਂਗੋਵਾਲ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਚਤਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਿੰਦਰ ਸਿੰਘ ਵਾਸੀ ਪਿੰਡ ਝਾੜੋਂ ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਉਸ ਦੇ ਰਿਸ਼ਤੇਦਾਰ ਰਣਜੀਤ ਸਿੰਘ ਵਾਸੀ ਪਿੰਡ ਝਾੜੋਂ, ਸੁਨਾਮ, ਜ਼ਿਲ੍ਹਾ ਸੰਗਰੂਰ ਨੂੰ ਥਾਣਾ ਲੌਂਗੋਵਾਲ ਵਿਖੇ ਪੁਲੀਸ ਕੇਸ ਵਿੱਚ ਨਾਮਜ਼ਦ ਕੀਤੇ ਜਾਣ ਉਪਰੰਤ ਉਸ ਕੋਲ਼ੋਂ 10,000 ਰੁਪਏ ਦੀ ਰਿਸ਼ਵਤ ਦੀ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਕਿਹਾ ਕਿ ਉਕਤ ਛੋਟਾ ਥਾਣੇਦਾਰ ਰਣਜੀਤ ਸਿੰਘ ਦੇ ਘਰੋਂ ਇੱਕ ਗੱਡੀ (ਅਰਟਿਗਾ ਕਾਰ) ਵੀ ਚੁੱਕ ਕੇ ਲੈ ਗਿਆ ਹੈ ਜੋ ਉਸਦੀ ਪਤਨੀ ਦੇ ਨਾਮ 'ਤੇ ਰਜਿਸਟਰਡ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਏ.ਐਸ.ਆਈ. ਰਣਜੀਤ ਸਿੰਘ ਨੂੰ ਰਿਸ਼ਵਤ ਦੇਣ ਲਈ ਧਮਕੀਆਂ ਦੇ ਰਿਹਾ ਹੈ ਨਹੀਂ ਤਾਂ ਉਹ ਇਸ ਮਾਮਲੇ ਵਿੱਚ ਉਸਦੀ ਪਤਨੀ ਨੂੰ ਵੀ ਨਾਮਜ਼ਦ ਕਰ ਦੇਵੇਗਾ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਜਿਸ ਵਿੱਚ ਏ.ਐਸ.ਆਈ. ਚਤਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਬਿੰਦਰ ਸਿੰਘ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ