Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਕੈਨੇਡਾ

ਕੰਜ਼ਰਵੇਟਿਵਾਂ ਦੇ ਸਮਰਥਨ ਵਿੱਚ ਹੋ ਰਿਹਾ ਹੈ ਹੋਰ ਵਾਧਾ, ਲਿਬਰਲਾਂ ਤੇ ਐਨਡੀਪੀ ਦਰਮਿਆਨ ਬਰਾਬਰ ਦੀ ਟੱਕਰ : ਨੈਨੋਜ਼

February 21, 2024 08:56 PM

ਓਟਵਾ, 21 ਫਰਵਰੀ (ਪੋਸਟ ਬਿਊਰੋ) : ਨੈਨੋਜ਼ ਵੱਲੋਂ ਕਰਵਾਏ ਗਏ ਨਵੇਂ ਸਰਵੇਖਣ ਅਨੁਸਾਰ ਪਿਏਰ ਪੌਲੀਏਵਰ ਦੀ ਅਗਵਾਈ ਵਾਲੇ ਕੰਜ਼ਰਵੇਟਿਵਜ਼ ਦੇ ਸਮਰਥਨ ਵਿੱਚ ਹੋਰ ਵਾਧਾ ਹੋਇਆ ਹੈ ਤੇ ਲਿਬਰਲ ਅਤੇ ਨਿਊ ਡੈਮੋਕ੍ਰੈਟਸ ਦਰਮਿਆਨ ਮੁਕਾਬਲਾ ਬਰਾਬਰੀ ਉੱਤੇ ਚੱਲ ਰਿਹਾ ਹੈ।
ਨੈਨੋਜ਼ ਦੇ ਇਸ ਨਵੇਂ ਸਰਵੇਖਣ ਅਨੁਸਾਰ ਪੌਲੀਏਵਰ ਦੀ ਮਕਬੂਲੀਅਤ ਵਿੱਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਗਿਆ ਹੈ ਜਦਕਿ ਉਨ੍ਹਾਂ ਦੀ ਪਾਰਟੀ ਨੂੰ ਫੈਡਰਲ ਲਿਬਰਲਾਂ ਨਾਲੋਂ 17 ਅੰਕਾਂ ਦੀ ਅਡਵਾਂਟੇਜ ਹਾਸਲ ਹੋਈ ਹੈ। ਕੰਜ਼ਰਵੇਟਿਵਾਂ ਦੇ ਸਮਰਥਨ ਵਿੱਚ ਪਿਛਲੇ ਚਾਰ ਹਫਤਿਆਂ ਦੌਰਾਨ ਵਾਧਾ ਵੇਖਣ ਨੂੰ ਮਿਲਿਆ ਹੈ ਼ਤੇ ਕੰਜ਼ਰਵੇਟਿਵਾਂ ਨੂੰ 40·6 ਫੀ ਸਦੀ ਸਮਰਥਨ ਮਿਲ ਰਿਹਾ ਹੈ ਜਦਕਿ ਟਰੂਡੋ ਦੇ ਲਿਬਰਲਾਂ ਦੇ ਸਮਰਥਨ ਵਿੱਚ ਗਿਰਾਵਟ ਆਈ ਹੈ ਤੇ ਪਾਰਟੀ ਨੂੰ 23·8 ਫੀ ਸਦੀ ਸਮਰਥਨ ਹਾਸਲ ਹੋ ਰਿਹਾ ਹੈ।ਐਨਡੀਪੀ ਆਗੂ ਜਗਮੀਤ ਸਿੰਘ ਤੇ ਉਨ੍ਹਾਂ ਦੀ ਪਾਰਟੀ ਦੇ ਸਮਰਥਨ ਵਿੱਚ ਵੀ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ ਤੇ ਉਹ ਇਸ ਸਮੇਂ 21·9 ਫੀ ਸਦੀ ਸਮਰਥਨ ਦਾ ਆਨੰਦ ਮਾਣ ਰਹੇ ਹਨ।
ਨੈਨੋਜ਼ ਰਿਸਰਚ ਦੇ ਚੀਫ ਡਾਟਾ ਸਾਇੰਟਿਸਟ ਨਿੱਕ ਨੈਨੋਜ਼ ਦਾ ਕਹਿਣਾ ਹੈ ਕਿ ਇਸ ਸਮੇਂ ਪੌਲੀਏਵਰ ਨੂੰ ਕਾਫੀ ਫਾਇਦਾ ਹੋ ਰਿਹਾ ਹੈ ਤੇ ਉਹ ਮੂਹਰਲੀ ਸੀਟ ਉੱਤੇ ਹਨ। ਲਿਬਰਲਾਂ ਨੂੰ ਕਾਫੀ ਨੁਕਸਾਨ ਹੋਇਆ ਹੈ ਤੇ ਐਨਡੀਪੀ ਨੂੰ ਫਾਇਦਾ ਹੋ ਰਿਹਾ ਹੈ। ਲਿਬਰਲਾਂ ਤੇ ਐਨਡੀਪੀ ਦਰਮਿਆਨ ਜਿਹੜਾ ਵਕਫਾ ਸੀ ਉਹ ਕਾਫੀ ਘੱਟ ਗਿਆ ਹੈ ਤੇ ਆਉਣ ਵਾਲੇ ਸਮੇਂ ਵਿੱਚ ਦੋਵੇਂ ਪਾਰਟੀਆਂ ਬਰਾਬਰੀ ਉੱਤੇ ਵੀ ਆ ਸਕਦੀਆਂ ਹਨ।
ਇਸ ਦੇ ਨਾਲ ਹੀ ਨੈਨੋਜ਼ ਦੇ ਇੱਕ ਹੋਰ ਸਰਵੇਖਣ ਵਿੱਚ ਸਾਹਮਣੇ ਆਇਆ ਹੈ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਵਜੋਂ ਪੌਲੀਏਵਰ ਨੂੰ ਪਸੰਦ ਕਰ ਰਹੇ ਹਨ। 36 ਫੀ ਸਦੀ ਦਾ ਕਹਿਣਾ ਹੈ ਕਿ ਉਹ ਪੌਲੀਏਵਰ ਨੂੰ ਪ੍ਰਧਾਨ ਮੰਤਰੀ ਬਣਿਆ ਵੇਖਣਾ ਚਾਹੁੰਦੇ ਹਨ ਤੇ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਟਰੂਡੋ ਨਾਲੋਂ 16 ਅੰਕਾਂ ਦੀ ਐਡਵਾਂਟੇਜ ਮਿਲ ਰਹੀ ਹੈ। 20 ਫੀ ਸਦੀ ਦਾ ਕਹਿਣਾ ਹੈ ਕਿ ਉਹ ਟਰੂਡੋ ਨੂੰ ਹੀ ਪ੍ਰਧਾਨ ਮੰਤਰੀ ਵਜੋਂ ਵੇਖਣਾ ਚਾਹੁੰਦੇ ਹਨ ਜਦਕਿ 15 ਫੀ ਸਦੀ ਐਨਡੀਪੀ ਆਗੂ ਜਗਮੀਤ ਸਿੰਘ ਨੂੰ ਪ੍ਰਧਾਨ ਮੰਤਰੀ ਬਣਿਆ ਵੇਖਣਾ ਚਾਹੁੰਦੇ ਹਨ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾ ਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤ ਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀ ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ