Welcome to Canadian Punjabi Post
Follow us on

03

July 2025
 
ਭਾਰਤ

ਮੁਕੇਸ਼ ਅੰਬਾਨੀ ਦੇ ਬੇਟੇ ਅਨੰਤ ਦੇ ਵਿਆਹ ਤੋਂ ਪਹਿਲਾਂ ਦਾ ਜਸ਼ਨ ਵਿਚ ਬਿਲ ਗੇਟਸ, ਜ਼ੁਕਰਬਰਗ ਤੋਂ ਲੈ ਕੇ ਕਤਰ ਦੇ ਪੀ.ਐੱਮ ਵੀ ਹੋਣਗੇ ਮਹਿਮਾਨ

February 28, 2024 03:35 PM

ਨਵੀਂ ਦਿੱਲੀ, 28 ਫਰਵਰੀ (ਪੋਸਟ ਬਿਊਰੋ): ਦੇਸ਼ ਦੇ ਸਭ ਤੋਂ ਵੱਡੇ ਕਾਰੋਬਾਰੀ ਮੁਕੇਸ਼ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦਾ ਵਿਆਹ ਤੋਂ ਪਹਿਲਾਂ ਦਾ ਜਸ਼ਨ 1 ਤੋਂ 3 ਮਾਰਚ ਤੱਕ ਗੁਜਰਾਤ ਦੇ ਜਾਮਨਗਰ ਵਿਚ ਹੋਵੇਗਾ। ਇਸ ਸਮਾਗਮ ਵਿੱਚ ਦੇਸ਼-ਦੁਨੀਆਂ ਦੀਆਂ ਕਈ ਵੱਡੀਆਂ ਸ਼ਖ਼ਸੀਅਤਾਂ ਸਿ਼ਰਕਤ ਕਰਨ ਜਾ ਰਹੀਆਂ ਹਨ, ਜਿਨ੍ਹਾਂ ਨੂੰ ਸੱਦਾ ਪੱਤਰ ਭੇਜੇ ਗਏ ਹਨ। ਪ੍ਰੋਗਰਾਮ 'ਚ ਬਾਲੀਵੁੱਡ ਤੋਂ ਇਲਾਵਾ ਵਿਦੇਸ਼ੀ ਹਸਤੀਆਂ ਵੀ ਪਰਫਾਰਮ ਕਰਨ ਜਾ ਰਹੀਆਂ ਹਨ, ਜਿਨ੍ਹਾਂ 'ਚ ਪੌਪ ਸਿੰਗਰ ਰਿਹਾਨਾ ਵੀ ਸ਼ਾਮਿਲ ਹੈ।
ਗਲੋਬਲ ਆਈਕਨ ਰਿਹਾਨਾ ਪ੍ਰਦਰਸ਼ਨ ਕਰੇਗੀ
ਜਾਮਨਗਰ ਦੇ ਰਿਲਾਇੰਸ ਗ੍ਰੀਨਸ ਕੰਪਲੈਕਸ 'ਚ ਹੋਣ ਵਾਲੇ ਇਸ ਸਮਾਗਮ 'ਚ ਗਲੋਬਲ ਆਈਕਨ ਰਿਹਾਨਾ, ਕਤਰ ਦੇ ਪ੍ਰਧਾਨ ਮੰਤਰੀ ਮੁਹੰਮਦ ਬਿਨ ਅਬਦੁਲ ਰਹਿਮਾਨ ਬਿਨ ਜਾਸਿਮ ਅਲ ਥਾਨੀ, ਬਿਲ ਗੇਟਸ, ਫੇਸਬੁੱਕ ਦੇ ਮਾਰਕ ਜ਼ੁਕਰਬਰਗ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਬੇਟੀ ਇਵਾਂਕਾ ਟਰੰਪ ਅਤੇ ਸੁੰਦਰ ਪਿਚਾਈ ਵੀ ਸ਼ਾਮਿਲ ਹੋਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ