Welcome to Canadian Punjabi Post
Follow us on

13

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਪੰਜਾਬ

ਸੀ.ਜੀ.ਸੀ. ਝੰਜੇੜੀ ਕੈਂਪਸ ਦੇ ਵਿਦਿਆਰਥੀਆਂ ਨੇ ਸਾਇੰਸ ਹਫ਼ਤਾ ਮਨਾਉਂਦੇ ਹੋਏ ਪ੍ਰੋਜੈਕਟਾਂ ਦੀ ਪ੍ਰਦਰਸ਼ਨੀ ਲਗਾਈ

February 29, 2024 06:34 AM

-ਬਿਹਤਰੀਨ ਸਾਇੰਸ ਪ੍ਰੋਜੈਕਟਾਂ ਦੇ ਪੈਂਟੰਟ ਅਤੇ ਵਿਸਥਾਰ ਲਈ ਕੈਂਪਸ ਵੱਲੋਂ ਵਿੱਤੀ ਸਹਾਇਤਾ ਦਿੱਤੀ ਜਾਵੇਗੀ : ਅਰਸ਼ ਧਾਲੀਵਾਲ
ਮੋਹਾਲੀ, 29 ਫਰਵਰੀ (ਪੋਸਟ ਬਿਊਰੋ): ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਝੰਜੇੜੀ ਕੈਂਪਸ ਵੱਲੋਂ ਆਪਣੇ ਵਿਦਿਆਰਥੀਆਂ ਵਿਚਲੀਆਂ ਪ੍ਰਤਿਭਾਵਾਂ ਨੂੰ ਉਜਾਗਰ ਕਰਦੇ ਹੋਏ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਉਂਦੇ ਹੋਏ ਸਾਇੰਸ ਅਤੇ ਤਕਨੋਲੌਜੀ ਨਾਲ ਜੁੜੇ ਪ੍ਰੋਜੈਕਟਾਂ ਦੀ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਸਾਇੰਸ ਦਿਵਸ ਨੂੰ ਸਮਰਪਿਤ ਇਸ ਸਾਇੰਸ ਹਫ਼ਤੇ ਵਿਚ ਵਿਦਿਆਰਥੀਆਂ ਨੇ ਆਪਣੀ ਤਕਨੀਕੀ ਮੁਹਾਰਤ ਦਾ ਪ੍ਰਦਰਸ਼ਨ ਕਰਦੇ ਹੋਏ ਬਣਾਏ ਕਈ ਸਾਇੰਸ ਦੀਆਂ ਬਿਹਤਰੀਨ ਕਾਢਾਂ ਦੇ ਪ੍ਰੋਜੈਕਟਾਂ ਦੀ ਬਿਹਤਰੀਨ ਖ਼ੂਬਸੂਰਤ ਪ੍ਰਦਰਸ਼ਿਤ ਕੀਤੀ।ਇਹ ਸਾਇੰਸ ਹਫ਼ਤਾ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 2047 ਤੱਕ ਵਿਕਸਿਤ ਭਾਰਤ ਨੂੰ ਪ੍ਰਾਪਤ ਕਰਨ ਦੇ ਦਿ੍ਰਸ਼ਟੀਕੋਣ ਦੇ ਅਨੁਸਾਰ ਇੰਜੀਨੀਅਰਿੰਗ, ਸਹਾਇਕ ਵਿਗਿਆਨ, ਫਾਰਮੇਸੀ, ਪ੍ਰਬੰਧਨ, ਕੰਪਿਊਟਰ ਐਪਲੀਕੇਸ਼ਨ, ਅਤੇ ਕਾਨੂੰਨ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਿਤ ਕੀਤੇ ਗਏ।
ਇਨ੍ਹਾਂ ਵਿਦਿਆਰਥੀਆਂ ਆਪਣੀ ਤਕਨੀਕੀ ਸੋਚ ਅਤੇ ਸਿਰਜਣਾਤਮਿਕਤਾ ਨੂੰ ਦਰਸਾਉਂਦੇ ਹੋਏ ਨੱਬੇ ਨਵੀਨਤਾ ਕਾਰੀ ਪ੍ਰੋਜੈਕਟਾਂ, ਵਿਗਿਆਨ, ਤਕਨਾਲੋਜੀ, ਆਰਟੀਫਿਸ਼ੀਅਲ ਇੰਟੈਲੀਜੈਂਸ, ਮਸ਼ੀਨ ਲਰਨਿੰਗ ਆਦਿ ਪ੍ਰੋਜੈਕਟ ਪ੍ਰਦਰਸ਼ਿਤ ਕੀਤੇ। ਇਸ ਦੌਰਾਨ ਮਾਨਯੋਗ ਜਿਊਰੀ ਮੈਂਬਰਾਂ ਵਜੋਂ ਪ੍ਰੋ. (ਡਾ.) ਸਾਕਸ਼ੀ ਕੌਸ਼ਲ ਯੂ ਆਈ ਈ ਟੀ, ਪੀ ਯੂ ਅਤੇ ਪਵਨ ਕੁਮਾਰ, ਐਮ ਡੀ ਚੰਡੀਗੜ੍ਹ ਐਗਰੀ ਟੇਕ ਪ੍ਰਾਈਵੇਟ ਲਿਮਟਿਡ ਨੇ ਹਿੱਸਾ ਲੈਂਦੇ ਹੋਏ ਬਿਹਤਰੀਨ ਪ੍ਰੋਜੈਕਟਾਂ ਦੀ ਚੋਣ ਕੀਤੀ।ਇਸ ਦੇ ਨਾਲ ਹੀ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਵਿਗਿਆਨ ਅਤੇ ਤਕਨਾਲੋਜੀ ਦੇ ਵੱਖ-ਵੱਖ ਵਿਸ਼ਿਆਂ ’ਤੇ ਤਕਨੀਕੀ ਪੇਪਰ ਪੇਸ਼ ਕੀਤੇ। ਕੈਂਪਸ ਡਾਇਰੈਕਟਰ ਡਾ: ਨੀਰਜ ਸ਼ਰਮਾ ਨੇ ਵਿਦਿਆਰਥੀਆਂ ਦੇ ਇਸ ਸ਼ਾਨਦਾਰ ਉਪਰਾਲੇ ਦੀ ਸ਼ਲਾਘਾ ਕੀਤੀ।
ਸੀ ਜੀ ਸੀ ਦੇ ਐਮ ਡੀ ਅਰਸ਼ ਧਾਲੀਵਾਲ ਨੇ ਵਿਗਿਆਨਕ ਖੋਜਾਂ ਦੇ ਸਾਰੇ ਪ੍ਰੋਜੈਕਟਾਂ ਦਾ ਦੌਰਾ ਕੀਤਾ ਅਤੇ ਡਿਸਪਲੇ ’ਤੇ ਕੰਮ ਦੀ ਬੇਮਿਸਾਲ ਗੁਣਵੱਤਾ ਲਈ ਡੂੰਘੀ ਪ੍ਰਸ਼ੰਸਾ ਕੀਤੀ।ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 2047 ਦੇ ਵਿਕਸਤ ਭਾਰਤ ਦੇ ਸੁਪਨੇ ਤੇ ਚਲਦੇ ਹੋਏ ਵਿਕਸਿਤ ਭਾਰਤ ਲਈ ਸਵਦੇਸ਼ੀ ਤਕਨੀਕਾਂ ਰਾਹੀਂ ਤਕਨੀਕੀ ਖੇਤਰ ਵਿਚ ਦੇਸ਼ ਦੇ ਵਿਸਥਾਰ ਲਈ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਸਭ ਨੂੰ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਐਮ ਡੀ ਧਾਲੀਵਾਲ ਨੇ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਪ੍ਰੋਜੈਕਟਾਂ ਨੂੰ ਪੈਂਟੰਟ ਕਰਨ ਅਤੇ ਭਵਿੱਖ ਦੀਆਂ ਖੋਜਾਂ ਲਈ ਝੰਜੇੜੀ ਕੈਂਪਸ ਵੱਲੋਂ ਵਿੱਤੀ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ।ਉਨ੍ਹਾਂ ਵਿਦਿਆਰਥੀਆਂ ਨੂੰ ਅਕੈਡਮਿਕ ਸਿੱਖਿਆਂ ਦੇ ਨਾਲ ਨਾਲ ਖੋਜਾਂ ਵਿਚ ਵੀ ਵੱਧ ਤੋਂ ਵੱਧ ਹਿੱਸਾ ਲੈਣ ਦੀ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਵੀ ਵਿਦਿਆਰਥੀ ਬਿਹਤਰੀਨ ਨਤੀਜੇ ਲਿਆਉਣ ਦੀ ਪੁਜ਼ੀਸ਼ਨ ਵਿਚ ਹੋਵੇਗਾ ਤਾਂ ਉਸ ਖੋਜ ਦਾ ਖਰਚਾ ਵੀ ਝੰਜੇੜੀ ਕੈਂਪਸ ਵੱਲੋਂ ਚੁੱਕਿਆਂ ਜਾਵੇਗਾ।
ਸੀ ਜੀ ਸੀ ਦੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਵੱਲੋਂ ਕੀਤੀਆਂ ਬਿਹਤਰੀਨ ਪੇਸ਼ਕਾਰੀਆਂ ਦੀ ਸਰਾਹਨਾ ਕਰਦੇ ਹੋਏ ਆਪਣੇ ਸੰਬੋਧਨ ਵਿਚ ਕਿਹਾ ਕਿ ਸਾਇੰਸ ਇਕ ਸਮੁੰਦਰ ਦੀ ਤਰਾਂ ਹੈ ਜਿਸ ਦੀ ਗੋਦੀ ਵਿਚ ਕਰੋੜਾ ਰਾਜ ਅਤੇ ਨੁਕਤੇ ਲੁਕੇ ਹੋਏ ਹਨ ਜਿਨ੍ਹਾਂ ਦੀ ਸਹਾਇਤਾ ਨਾਲ ਮਨੁੱਖਤਾ ਅਤੇ ਕੁਦਰਤ ਦੀ ਸੇਵਾ ਕਰਕੇ ਧਰਤੀ ਮਾਤਾ ਅਤੇ ਆਪਣੇ ਸਮਾਜ ਦਾ ਕਰਜ ਉਤਾਰਿਆਂ ਜਾ ਸਕਦਾ ਹੈ।
ਸੀ ਜੀ ਸੀ ਦੇ ਪ੍ਰੈਜ਼ੀਡੈਂਟ ਰਸ਼ਪਾਲ ਸਿੰਘ ਧਾਲੀਵਾਲ ਅਤੇ ਐਮ ਡੀ ਅਰਸ਼ ਧਾਲੀਵਾਲ ਨੇ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਦੇ ਹੋਏ ਸਭ ਨੂੰ ਭਵਿੱਖ ਦੀ ਸ਼ੁਭਕਾਮਵਾਂ ਦਿੱਤੀਆਂ। ਇਸ ਦੇ ਨਾਲ ਹੀ ਇਸ ਪ੍ਰਦਰਸ਼ਨੀ ਵਿਚ ਹਿੱਸਾ ਲੈਣ ਵਾਲੇ 550 ਵਾਲੇ ਵਿਦਿਆਰਥੀਆਂ ਨੂੰ ਭਾਗੀਦਾਰੀ ਸੈਟੀਫੀਕੇਟ ਪ੍ਰਦਾਨ ਕੀਤੇ ਗਏ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ ਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ ਬਾਵਾ ਨੇ ਸਪੁੱਤਰ ਅਰਜਨ ਬਾਵਾ ਦੀ ਸ਼ਾਦੀ 'ਤੇ ਉਬਰਾਏ, ਖਹਿਰਾ, ਆਸ਼ੂ, ਰਾਮੂਵਾਲੀਆ, ਗਰੇਵਾਲ, ਢਿੱਲੋ, ਆਲੀਵਾਲ, ਗਾਬੜੀਆ, ਤੇਜ ਪ੍ਰਕਾਸ਼, ਰਾਣਾ, ਦਾਖਾ, ਸਿੱਧੂ, ਗਿੱਲ ਅਸ਼ੀਰਵਾਦ ਦੇਣ ਪਹੁੰਚੇ ਜੇਈਈ ਮੇਨਸ ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਮਜਬੂਰ ਕਰਨ ਦਾ ਐਡਵੋਕੇਟ ਧਾਮੀ ਨੇ ਲਿਆ ਸਖਤ ਨੋਟਿਸ ਤਰਨਜੀਤ ਸੰਧੂ ਦੇ ਵਿਜ਼ਨ ਦਾ ਅੰਮ੍ਰਿਤਸਰ ਨੂੰ ਹੀ ਨਹੀਂ ਪੰਜਾਬ ਤੇ ਦੇਸ਼ ਨੂੰ ਵੀ ਵੱਡਾ ਲਾਭ ਮਿਲੇਗਾ : ਮੰਥਰੀ ਸ੍ਰੀ ਨਿਵਾਸੁਲੂ ਸਵੀਪ ਪ੍ਰੋਜੈਕਟ ਤਹਿਤ ਵਿਦਿਆਰਥਣਾਂ ਨੇ ਮਹਿੰਦੀ ਲਗਾਉਣ ਦੇ ਮੁਕਾਬਲੇ ਰਾਹੀਂ ਵੋਟ ਦੇ ਅਧਿਕਾਰ ਦੀ ਵਰਤੋਂ ਦਾ ਦਿੱਤਾ ਸੰਦੇਸ਼ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐੱਸ.ਐੱਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ ਅੰਮ੍ਰਿਤਸਰ ਬੇਹੱਦ ਵੱਡੀ ਤਰੱਕੀ ਦਾ ਹੱਕਦਾਰ : ਤਰਨਜੀਤ ਸੰਧ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਐੱਸ.ਐੱਮ.ਓ. ਵਿਜੀਲੈਂਸ ਬਿਊਰੋ ਵਲੋਂ ਕਾਬੂ