Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਵਾਸ਼ਰੂਮ ਵਿੱਚ ਜਿਣਸੀ ਸ਼ੋਸ਼ਣ ਦੇ ਸ਼ੱਕੀ ਦੀ ਫੋਟੋ ਪੁਲਸ ਨੇ ਕੀਤੀ ਜਾਰੀਪ੍ਰਧਾਨ ਮੰਤਰੀ ਵਜੋਂ ਪਹਿਲੀ ਸਟੈਂਪੀਡ ਫੇਰੀ ਦੌਰਾਨ ਕਾਰਨੀ ਨੇ ਤਬੇਲਿਆਂ ਦਾ ਕੀਤਾ ਦੌਰਾਜਾਨ ਜੋਖਮ ਵਿੱਚ ਪਾ ਕੇ ਫਿਜ਼ੀਓਥੈਰੇਪਿਸਟ ਨੇ ਲੜਕੇ ਤੇ ਉਸਦੇ ਪਿਤਾ ਨੂੰ ਪਾਣੀ `ਚੋਂ ਕੱਢਿਆ ਬਾਹਰ, ਪਿਤਾ ਦੀ ਮੌਤਅੱਗ ਲਾ ਕੇ ਮਾਂ ਦਾ ਕਤਲ ਕਰਨ ਵਾਲੇ ਮੁਲਜ਼ਮ ਲਈ ਕੈਨੇਡਾ ਭਰ `ਚ ਵਾਰੰਟ ਜਾਰੀਪਾਰਕ ਐਵੇਨਿਊ `ਚ ਇਮਾਰਤ ਢਹਿਣ ਦੇ ਖ਼ਤਰੇ ਮਗਰੋਂ ਅਪਾਰਟਮੈਂਟ ਕਰਵਾਏ ਖਾਲੀਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
 
ਅੰਤਰਰਾਸ਼ਟਰੀ

ਦੱਖਣੀ ਕੋਰੀਆ 'ਚ 10 ਹਜ਼ਾਰ ਤੋਂ ਵੱਧ ਡਾਕਟਰਾਂ ਅਤੇ ਸਟਾਫ ਨੇ ਕੀਤੀ ਹੜਤਾਲ, ਸਿਹਤ ਸੇਵਾਵਾਂ ਠੱਪ

February 29, 2024 04:29 PM

ਸਿਓਲ, 29 ਫਰਵਰੀ (ਪੋਸਟ ਬਿਊਰੋ): ਦੱਖਣੀ ਕੋਰੀਆ ਵਿੱਚ 10 ਹਜ਼ਾਰ ਤੋਂ ਵੱਧ ਡਾਕਟਰਾਂ ਅਤੇ 80 ਪ੍ਰਤੀਸ਼ਤ ਸਿਖਿਆਰਥੀ ਸਟਾਫ ਦੇ ਹੜਤਾਲ 'ਤੇ ਜਾਣ ਤੋਂ ਬਾਅਦ ਸਿਹਤ ਸੇਵਾਵਾਂ ਠੱਪ ਹੋ ਗਈਆਂ ਹਨ। ਇਸ ਕਾਰਨ ਮਰੀਜ਼ ਪ੍ਰੇਸ਼ਾਨ ਹਨ। ਡਾਕਟਰਾਂ ਦੀ ਵਿਆਪਕ ਹੜਤਾਲ ਦੇ ਮੱਦੇਨਜ਼ਰ ਦੱਖਣੀ ਕੋਰੀਆ ਦੀ ਸਰਕਾਰ ਨੇ ਹੁਣ ਉਨ੍ਹਾਂ ਨੂੰ ਗੰਭੀਰ ਚੇਤਾਵਨੀ ਦਿੱਤੀ ਹੈ। ਸਰਕਾਰ ਨੇ ਦੱਖਣੀ ਕੋਰੀਆ ਦੇ ਹੜਤਾਲੀ ਡਾਕਟਰਾਂ ਨੂੰ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਉਹ ਜਾਂ ਤਾਂ ਸਮੇਂ ਸਿਰ ਹੜਤਾਲ ਤੋਂ ਵਾਪਿਸ ਆਉਣ ਜਾਂ ਫਿਰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।
ਦੱਖਣੀ ਕੋਰੀਆ ਦੇ ਸਿਹਤ ਮੰਤਰੀ ਚੋ ਕਯੂ-ਹੋਂਗ ਨੇ ਸਥਾਨਕ ਐੱਸ.ਬੀ.ਐੱਸ. ਰੇਡੀਓ ਨਾਲ ਇੱਕ ਇੰਟਰਵਿਊ ਵਿਚ ਕਿਹਾ ਕਿ ਜੇਕਰ ਹੜਤਾਲੀ ਡਾਕਟਰ ਦਿਨ (29 ਫਰਵਰੀ) ਦੇ ਅੰਤ ਤੱਕ ਵਾਪਿਸ ਨਹੀਂ ਆਏ ਤਾਂ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਦੱਖਣੀ ਕੋਰੀਆ ਦੇ ਸਿਹਤ ਮੰਤਰੀ ਨੇ ਵੀਰਵਾਰ ਨੂੰ ਕਿਹਾ ਕਿ ਜਿ਼ਆਦਾਤਰ ਹੜਤਾਲੀ ਡਾਕਟਰ ਸਮਾਂ ਸੀਮਾ ਦੇ ਬਾਵਜੂਦ ਕੰਮ 'ਤੇ ਵਾਪਿਸ ਨਹੀਂ ਆਏ ਹਨ, ਉਨ੍ਹਾਂ ਚੇਤਾਵਨੀ ਦਿੱਤੀ ਹੈ ਕਿ ਜੇ ਉਹ ਆਪਣੀ ਹੜਤਾਲ ਖਤਮ ਨਹੀਂ ਕਰਦੇ ਤਾਂ ਡਾਕਟਰਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡਾਕਟਰਾਂ ਵੱਲੋਂ ਕੰਮ ਬੰਦ ਕਰਨ ਕਾਰਨ ਹਸਪਤਾਲਾਂ ਵਿੱਚ ਹਫੜਾ-ਦਫੜੀ ਮਚ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਕਰੀਬ 10,000 ਜੂਨੀਅਰ ਡਾਕਟਰਾਂ ਤੋਂ ਇਲਾਵਾ, ਲਗਭਗ 80 ਪ੍ਰਤੀਸ਼ਤ ਸਿਖਿਆਰਥੀ ਕਰਮਚਾਰੀਆਂ ਨੇ ਨੋਟਿਸ ਜਾਰੀ ਕਰਨ ਤੋਂ ਬਾਅਦ ਪਿਛਲੇ ਹਫਤੇ ਨੌਕਰੀ ਛੱਡ ਦਿੱਤੀ ਅਤੇ ਹੜਤਾਲ 'ਤੇ ਚਲੇ ਗਏ। ਡਾਕਟਰਾਂ ਨੇ ਮੈਡੀਕਲ ਸਟਾਫ ਦੀ ਘਾਟ ਅਤੇ ਵਧਦੀ ਉਮਰ ਵਾਲੇ ਸਮਾਜ ਨਾਲ ਨਜਿੱਠਣ ਲਈ ਮੈਡੀਕਲ ਸਕੂਲ ਦਾਖਲਿਆਂ ਨੂੰ ਤੇਜ਼ੀ ਨਾਲ ਵਧਾਉਣ ਦੀਆਂ ਸਰਕਾਰੀ ਯੋਜਨਾਵਾਂ ਦਾ ਵਿਰੋਧ ਕੀਤਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ