ਚੰਡੀਗੜ੍ਹ, 15 ਮਾਰਚ (ਪੋਸਟ ਬਿਊਰੋ): ਹੁਸਿ਼ਆਰਪੁਰ ਜਿ਼ਲ੍ਹੇ ਦੇ ਚੱਬੇਵਾਲ ਹਲਕੇ ਤੋਂ ਮੌਜੂਦਾ ਕਾਂਗਰਸੀ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕੀਤਾ। ਇਸਦੇ ਨਾਲ ਹੀ ਹੁਣ ਪੰਜਾਬ ਕਾਂਗਰਸ ਦੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਵਿਧਾਇਕ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਪ੍ਰਧਾਨ ਅਤੇ ਪੰਜਾਬ ਵਿਧਾਨ ਸਭਾ ਸਪੀਕਰ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ।