ਨਵੀ ਦਿੱਲੀ, 28 ਮਾਰਚ (ਪੋਸਟ ਬਿਊਰੋ): ਹਰਿਆਣਾ ਦੀ ਰਹਿਣ ਵਾਲੀ ਦੇਸ਼ ਦੀ ਸਭ ਤੋਂ ਅਮੀਰ ਮਹਿਲਾ ਸਾਵਿਤਰੀ ਜਿੰਦਲ ਵੀਰਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਨਾਇਬ ਸੈਣੀ ਨੇ ਉਨ੍ਹਾਂ ਨੂੰ ਪਾਰਟੀ ਦਾ ਝੰਡਾ ਭੇਟ ਕੀਤਾ। ਸਾਵਿਤਰੀ ਦੇ ਨਾਲ ਸਾਬਕਾ ਮੇਅਰ ਸ਼ਕੁੰਤਲਾ ਰਾਜਲੀਵਾਲਾ, ਸੀਮਾ ਜਿੰਦਲ, ਜਗਦੀਸ਼ ਜਿੰਦਲ, ਸਾਬਕਾ ਜਿ਼ਲ੍ਹਾ ਪ੍ਰਧਾਨ ਵੇਦ ਰਾਵਲ ਸਮੇਤ ਕਈ ਕਾਂਗਰਸੀ ਭਾਜਪਾ ਵਿੱਚ ਸ਼ਾਮਲ ਹੋ ਗਏ।
ਇਸ ਤੋਂ ਪਹਿਲਾਂ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਕਾਂਗਰਸ ਦੀ ਮੁੱਢਲੀ ਮੈਂਬਰਸਿ਼ਪ ਛੱਡਣ ਦਾ ਐਲਾਨ ਕੀਤਾ ਸੀ। ਇਸ ਦੇ ਲਈ ਉਨ੍ਹਾਂ ਨੇ ਬੀਤੇ ਬੁੱਧਵਾਰ ਜਿੰਦਲ ਹਾਊਸ ਵਿਖੇ ਵਰਕਰਾਂ ਨਾਲ ਗੱਲਬਾਤ ਕੀਤੀ। ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ।
ਉਨ੍ਹਾਂ ਦਾ ਪੁੱਤਰ ਨਵੀਨ ਜਿੰਦਲ ਤਿੰਨ ਦਿਨ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਲ ਹੋਇਆ ਸੀ। ਭਾਜਪਾ ਨੇ ਉਨ੍ਹਾਂ ਨੂੰ ਹਰਿਆਣਾ ਦੀ ਕੁਰੂਕਸ਼ੇਤਰ ਲੋਕ ਸਭਾ ਸੀਟ ਤੋਂ ਉਮੀਦਵਾਰ ਬਣਾਇਆ ਹੈ।