Welcome to Canadian Punjabi Post
Follow us on

09

October 2024
ਬ੍ਰੈਕਿੰਗ ਖ਼ਬਰਾਂ :
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਓਨਟਾਰੀਓ ‘ਚ ਪੰਜਾਬੀ ਭਾਸ਼ਾ ਦੀ ਬੇਹਤਰੀ ਤੇ ਵਿਕਾਸ ਲਈ ਸੈਮੀਨਾਰ 20 ਅਕਤੂਬਰ ਨੂੰ ਪਾਇਲਟ ਤੋਂ ਨਹੀਂ ਰੁਕਿਆ ਜਹਾਜ਼, ਖੇਤ ਵਿੱਚ ਹੋਇਆ ਹਾਦਸੇ ਦਾ ਸਿ਼ਕਾਰ, ਕੋਈ ਜਾਨੀ ਨੁਕਸਾਨ ਨਹੀਂਬੀਫ ਟੰਗ ਖਾਣ ਨਾਲ ਚਾਰ ਲੋਕ ਬੀਮਾਰ : ਸਿਹਤ ਮੰਤਰਾਲਾ ਪੁਲਿਸ ਨੇ ਕਿੰਗਸਟਨ ਵਿੱਚ ਫੇਂਟੇਨਾਇਲ ਦੀ ਵੱਡੀ ਖੇਪ ਕੀਤੀ ਜ਼ਬਤ, ਤਿੰਨ ਗ੍ਰਿਫ਼ਤਾਰਮਿਸੀਸਾਗਾ ਵਿੱਚ ਲੇਂਬੋਰਗਿਨੀ ਵਿੱਚ ਸਵਾਰ ਔਰਤ `ਤੇ ਨੌਜਵਾਨ ਨੇ ਚਲਾਈ ਗੋਲੀ, ਦੋ ਮੁਲਜ਼ਮ ਕਾਬੂਵਾਨ ਵਿੱਚ ਯੌਨ ਸ਼ੋਸ਼ਣ ਦੇ ਮਾਮਲੇ ਵਿੱਚ 5 ਟੀਨੇਜ਼ਰਜ਼ ਦੀ ਭਾਲਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੇ ਕੀਤਾ ਤਾਜ ਮਹਿਲ ਦਾ ਦੌਰਾ ਏਅਰ ਚੀਫ ਮਾਰਸ਼ਲ ਅਮਰਪ੍ਰੀਤ ਸਿੰਘ ਨੇ ਕਿਹਾ: ਭਾਰਤੀ ਹਵਾਈ ਫੌਜ ਨੂੰ ਭਵਿੱਖ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਪੁਨਰਗਠਿਤ ਕੀਤਾ ਜਾਵੇ
 
ਪੰਜਾਬ

ਵਿਜੀਲੈਂਸ ਕਰਮਚਾਰੀਆਂ ਦੇ ਨਾਮ `ਤੇ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਕਾਬੂ

April 01, 2024 05:08 PM

ਚੰਡੀਗੜ੍ਹ, 1 ਅਪ੍ਰੈਲ (ਗਿਆਨ ਸਿੰਘ): ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸੋਮਵਾਰ ਨੂੰ ਵਿਜੀਲੈਂਸ ਦੇ ਕਰਮਚਾਰੀਆਂ ਦੇ ਨਾਮ ਉਪਰ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਆਮ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗਿ੍ਰਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਪਰਮਜੀਤ ਸਿੰਘ ਉਰਫ਼ ਪੰਮਾ ਵਾਸੀ ਪਿੰਡ ਡਰੋਲੀ ਜ਼ਿਲ੍ਹਾ ਪਟਿਆਲਾ ਅਤੇ ਸਾਹਿਲ ਗੋਇਲ ਵਾਸੀ ਪਟਿਆਲਾ ਵਜੋਂ ਹੋਈ ਹੈ। ਉਕਤ ਮੁਲਜ਼ਮਾਂ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਅਰਨੇਟੂ ਦੇ ਵਸਨੀਕ ਜਗਸੀਰ ਸਿੰਘ ਵੱਲੋਂ ਮੁੱਖ ਮੰਤਰੀ ਭਿ੍ਰਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਕਾਬੂ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਦੋਵੇਂ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਦੀ ਮਾਤਾ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਕੀਤੀ ਕਥਿਤ ਧਾਂਦਲੀ ਦੇ ਦੋਸ਼ਾਂ ਸਬੰਧੀ ਚੱਲ ਰਹੀ ਜਾਂਚ ਵਿੱਚ ਵਿਜੀਲੈਂਸ ਬਿਉਰੋ ਦੇ ਕਰਮਚਾਰੀਆਂ ਰਾਹੀਂ ਮੱਦਦ ਕਰਨ ਬਦਲੇ 2,50,000 ਰੁਪਏ ਰਿਸ਼ਵਤ ਲਈ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ-ਵ-ਦੁਰਸਤ ਪਾਏ ਗਏ ਹਨ। ਇਸ ਉਪਰੰਤ ਦੋਵਾਂ ਮੁਲਜ਼ਮਾਂ ਵਿਰੁੱਧ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਤਹਿਤ ਮਿਤੀ 28.03.2024 ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮੁਕੱਦਮਾ ਨੰਬਰ 16 ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2024-25 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਪ੍ਰਵਾਨਗੀ ਵਿਜੀਲੈਂਸ ਬਿਊਰੋ ਵੱਲੋਂ ਬੁਢਲਾਡਾ ਨਗਰ ਕੌਂਸਲ ਦੇ ਇੰਜਨੀਅਰ, ਜੇਈ ਤੇ ਠੇਕੇਦਾਰ ਵਿਰੁੱਧ ਫੰਡਾਂ ਵਿੱਚ ਗਬਨ ਕਰਨ ਵਿਰੁੱਧ ਕੇਸ ਦਰਜ ਹੁਸਿ਼ਆਰਪੁਰ 'ਚ ਹਾਈਵੇਅ 'ਤੇ ਜੰਮੂ ਤੋਂ ਲੁਧਿਆਣਾ ਜਾਂਦੇ ਸਮੇਂ ਖੜ੍ਹੇ ਟਰੱਕ ਨਾਲ ਐਂਬੂਲੈਂਸ ਦੀ ਟੱਕਰ, ਔਰਤ ਦੀ ਮੌਤ, 5 ਜ਼ਖਮੀ ਪੰਜਾਬੀ ਗਾਇਕ ਐਮੀ ਵਿਰਕ ਦੇ ਪਿਤਾ ਸਰਬਸੰਮਤੀ ਨਾਲ ਚੁਣੇ ਗਏ ਸਰਪੰਚ ਪੰਜਾਬ ਪੁਲਸ ਦੇ ਦੋ ਏ.ਐੱਸ.ਆਈਜ਼ ਨੇ ਖਾਦਾ ਜ਼ਹਿਰ, ਮੌਤ ਮੁੱਖ ਮੰਤਰੀ ਦੇ ਦਖ਼ਲ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਵਾਪਿਸ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਮੇਂ ਸਿਰ ਖ਼ਰੀਦ ਅਤੇ ਡੀ.ਏ.ਪੀ. ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ ਉਦਯੋਗਪਤੀਆਂ ਨੂੰ ਪੰਜਾਬ ‘ਚ ਕੋਈ ਦਿੱਕਤ ਨਹੀਂ ਆਉਣ ਦੇਵਾਂਗੇ : ਤਰੁਨਪ੍ਰੀਤ ਸਿੰਘ ਸੌਂਦ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਸੂਬੇ ਭਰ `ਚ ਲੱਗਣਗੇ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ ਮੋਗਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ 7 ਵਿਅਕਤੀ ਕਾਬੂ