Welcome to Canadian Punjabi Post
Follow us on

03

July 2025
 
ਭਾਰਤ

15 ਅਪ੍ਰੈਲ ਤੱਕ ਤਿਹਾੜ ਜੇਲ੍ਹ ਭੇਜੇ ਕੇਜਰੀਵਾਲ, ਬੈਰਕ 'ਚ ਇਕੱਲੇ ਰਹਿਣਗੇ

April 01, 2024 05:35 PM

ਨਵੀਂ ਦਿੱਲੀ, 1 ਅਪ੍ਰੈਲ (ਪੋਸਟ ਬਿਊਰੋ): ਸੋਮਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਆਬਕਾਰੀ ਨੀਤੀ ਮਾਮਲੇ ਵਿਚ 15 ਅਪ੍ਰੈਲ ਤੱਕ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਸੀ। ਉਹ ਜੇਲ੍ਹ ਨੰਬਰ 2 ਵਿਚ ਇਕੱਲੇ ਰਹਿਣਗੇ। 21 ਮਾਰਚ ਤੋਂ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਸਬੰਧਤ ਦੋ ਕੇਸਾਂ ਦੀ ਸੁਣਵਾਈ ਰਾਊਜ਼ ਐਵੇਨਿਊ ਕੋਰਟ ਅਤੇ ਦਿੱਲੀ ਹਾਈਕੋਰਟ ਵਿੱਚ ਹੋਈ।
ਕੇਜਰੀਵਾਲ ਨੇ ਜੇਲ੍ਹ ਪ੍ਰਸ਼ਾਸਨ ਨੂੰ 6 ਲੋਕਾਂ ਦੀ ਸੂਚੀ ਦਿੱਤੀ ਹੈ ਜੋ ਕਾਨੂੰਨ ਤਹਿਤ ਉਨ੍ਹਾਂ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਸੂਚੀ 'ਚ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਬੇਟੇ ਪੁਲਕਿਤ-ਧੀ ਹਰਸਿ਼ਤਾ, ਨਿੱਜੀ ਸਕੱਤਰ ਵਿਭਵ ਕੁਮਾਰ, 'ਆਪ' ਦੇ ਜਨਰਲ ਸਕੱਤਰ ਸੰਦੀਪ ਪਾਠਕ ਅਤੇ ਇਕ ਦੋਸਤ ਦੇ ਨਾਂ ਸ਼ਾਮਿਲ ਹਨ।
ਇਸ ਤੋਂ ਪਹਿਲਾਂ ਰਾਊਜ਼ ਐਵੇਨਿਊ ਕੋਰਟ 'ਚ ਈਡੀ ਨੇ ਦਾਅਵਾ ਕੀਤਾ ਕਿ ਕੇਜਰੀਵਾਲ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਵਿਜੇ ਨਾਇਰ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੂੰ ਰਿਪੋਰਟ ਕਰਦੇ ਸਨ। ਈਡੀ ਨੇ ਕਿਹਾ ਕਿ ਕੇਜਰੀਵਾਲ ਸਾਡੇ ਨਾਲ ਸਹਿਯੋਗ ਨਹੀਂ ਕਰ ਰਹੇ ਹਨ। ਉਹ ਸਾਨੂੰ ਗੁੰਮਰਾਹ ਕਰ ਰਹੇ ਹਨ। ਇਸ 'ਤੇ ਅਦਾਲਤ ਨੇ ਪੁੱਛਿਆ ਕਿ ਨਿਆਂਇਕ ਹਿਰਾਸਤ ਲਈ ਇਹ ਦਲੀਲਾਂ ਕਿੰਨੀਆਂ ਜਾਇਜ਼ ਹਨ?
ਏਐੱਸਜੀ ਰਾਜੂ ਨੇ ਕਿਹਾ ਕਿ ਕੇਜਰੀਵਾਲ ਆਪਣੇ ਫ਼ੋਨ ਦਾ ਪਾਸਵਰਡ ਸਾਂਝਾ ਨਹੀਂ ਕਰ ਰਹੇ ਹਨ। ਅਸੀਂ ਬਾਅਦ ਵਿੱਚ ਉਨ੍ਹਾਂ ਦੀ ਈਡੀ ਦੀ ਹਿਰਾਸਤ ਦੀ ਮੰਗ ਕਰਾਂਗੇ। ਇਹ ਸਾਡਾ ਹੱਕ ਹੈ। ਇਸ ਤੋਂ ਬਾਅਦ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ 15 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ